Home / ਦੁਨੀਆ ਭਰ / ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਆਇਆ ਇਹ ਬਿਆਨ

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਆਇਆ ਇਹ ਬਿਆਨ

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਆਇਆ ਭਾਰਤੀ ਵਿਦੇਸ਼ ਮੰਤਰਾਲੇ ਦਾ ਬਿਆਨ”” ਭਾਰਤ ਤੇ ਪਾਕਿਸਤਾਨ ਸਰਕਾਰ ਨੇ ਮਾਰਚ ਮਹੀਨੇ ਤੋਂ ਕੋਰੋਨਾ ਮਹਾਂਮਾਰੀ ਕਾਰਨ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰ ਦਿੱਤਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਇਲਾਵਾ ਲਗਾਤਾਰ ਦੇਸ਼ਾਂ-ਵਿਦੇਸ਼ਾਂ ਦੀਆਂ ਸੰਗਤਾਂ ਲਾਂਘਾ ਖੋਲ੍ਹਣ ਲਈ ਭਾਰਤ ਸਰਕਾਰ ਨੂੰ ਆਖ ਰਹੀਆਂ ਹਨ। ਹੁਣ ਇਸ ਮੰਗ ਨੂੰ ਲੈ ਕੇ ਭਾਰਤੀ ਵਿਦੇਸ਼ ਮੰਤਰਾਲੇ ਦਾ ਬਿਆਨ ਆਇਆ ਹੈ।ਦੱਸ ਦਈਏ ਕਿ ਦਰਅਸਲ, ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਦੁਬਾਰਾ ਖੋਲ੍ਹਣ ਦਾ ਫੈਸਲਾ ਕੋਵਿਡ ਪ੍ਰੋਟੋਕੋਲ ਦੇ ਅਨੁਸਾਰ ਹੋਵੇਗਾ। ਅਸੀਂ ਸਿਹਤ ਮੰਤਰਾਲੇ ਅਤੇ MHA ਦੇ ਸੰਪਰਕ ’ਚ ਹਾਂ, ਜਿਵੇਂ ਹੀ ਇਸ ‘ਤੇ ਕੋਈ ਫੈਸਲਾ ਆਵੇਗਾ ਤਾਂ ਕਰਤਾਰਪੁਰ ਲਾਂਘਾ ਮੁੜ ਤੋਂ ਖੋਲ ਦਿੱਤਾ ਜਾਵੇਗਾ। ਦੱਸ ਦਈਏ ਕਿ 2 ਅਕਤੂਬਰ ਨੂੰ, ਪਾਕਿਸਤਾਨ ਸਰਕਾਰ ਨੇ 4.7 ਕਿਲੋਮੀਟਰ ਲੰਬੇ ਰਸਤੇ ਨੂੰ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਸੀ ਜੋ ਡੇਰਾ ਬਾਬਾ ਨਾਨਕ ਸਾਹਿਬ ਨੂੰ ਭਾਰਤ ਦੇ ਗੁਰਦਾਸਪੁਰ ਅਤੇ ਪਾਕਿਸਤਾਨ ਦੇ ਕਰਤਾਰਪੁਰ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਨਾਲ ਜੋੜਦਾ ਹੈ। ਪਿਛਲੇ ਸਾਲ ਇਸ ਦਾ ਉਦਘਾਟਨ ਹੋਇਆ ਸੀ।ਸੰਗਤਾਂ ਨੂੰ ਦੱਸ ਦਈਏ ਕਿ ਇਹ ਇਤਿਹਾਸਕ ਗੁਰਦੁਆਰਾ ਸਾਹਿਬ ਸਿੱਖਾਂ ਦੇ ਪਹਿਲੇ ਤੇ ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਤ ਹੈ ਜੀ। ਦੱਸ ਦਈਏ ਕਿ ਇਸ ਪਾਵਨ ਅਸਥਾਨ ਤੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਨੇ ਆਪਣੀ ਹੱਥੀ ਖੇਤੀ ਕੀਤੀ ਹੈ। ਆਪ ਜੀ ਸੰਸਾਰ ਨੂੰ ਕਿਰਤ ਕਰੋ ਤੇ ਨਾਮ ਦੀ ਦਾਤ ਬਖਸ਼ੀ ਹੈ।

error: Content is protected !!