Home / ਪੰਜਾਬੀ ਖਬਰਾਂ / ਤੀਜੀ ਵਾਰ SGPC ਦੀ ਪ੍ਰਧਾਨ ਬਣੀ ਬੀਬੀ ਜਗੀਰ ਕੌਰ

ਤੀਜੀ ਵਾਰ SGPC ਦੀ ਪ੍ਰਧਾਨ ਬਣੀ ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਅਗਲੇ ਇੱਕ ਸਾਲ ਦੀ ਮਿਆਦ ਲਈ ਚੋਣ ਸ਼ੁਕਰਵਾਰ ਨੂੰ ਕਰਵਾਈ ਗਈ।ਜਿਸ ਵਿੱਚ ਬੀਬੀ ਜਗੀਰ ਕੌਰ ਬਣੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਨ। ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਹੈ। ਉਹ 1999 ਤੋਂ 2000 ਅਤੇ 2004 ਤੋਂ 2005 ਤੱਕ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐੱਸ.ਜੀ.ਪੀ. ਦੇ ਸਾਰੇ ਮੈਂਬਰਾਂ ਨਾਲ ਮੀਟਿੰਗ ਕੀਤੀ ਸੀ। ਇਸ ਦੌਰਾਨ ਸਾਰੇ ਮੈਂਬਰਾਂ ਨੇ ਪ੍ਰਧਾਨ ਅਹੁਦੇ ਦੇ ਲਈ ਉਮੀਦਵਾਰ ਦੀ ਚੋਣ ਕਰਨ ਦਾ ਅਧਿਕਾਰ ਸੁਖਬੀਰ ਬਾਦਲ ਨੂੰ ਦੇ ਦਿੱਤਾ ਸੀ। ਹਾਲਾਂਕਿ ਵਰਤਮਾਨ ਚੁਣੌਤੀਆਂ ਨੂੰ ਦੇਖਦੇ ਹੋਏ ਸੁਖਬੀਰ ਬਾਦਲ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਕਰਨਾ ਆਸਾਨ ਨਹੀਂ ਸੀ। ਪ੍ਰਧਾਨਗੀ ਦੇ ਦਾਅਵੇਦਾਰਾਂ ‘ਚ ਸਾਬਕਾ ਵਿਧਾਇਕ ਸੰਤ ਬਲਬੀਰ ਸਿੰਘ ਦਾ ਨਾਂ ਵੀ ਚਰਚਾ ਸੀ। ਐੈੱਸ.ਜੀ.ਪੀ.ਸੀ. ਦੇ ਮੌਜੂਦਾਂ ਮਹਾ-ਸਕੱਤਰ ਹਰਜਿੰਦਰ ਸਿੰਘ ਧਾਮੀ ਦੇ ਨਾਮ ‘ਤੇ ਵੀ ਪ੍ਰਧਾਨਗੀ ਅਹੁਦੇ ਲਈ ਵਿਚਾਰ ਕੀਤਾ ਜਾ ਰਿਹਾ ਸੀ। ਇਸ ਦੇ ਨਾਲ ਗੀ ਮਾਲਵਾ ਦੇ ਯੁਵਾ ਮੈਂਬਰ ਗੁਰਪ੍ਰੀਤ ਸਿੰਘ ਨੂੰ ਵੀ ਅਹਿਮ ਜ਼ਿੰਮੇਵਾਰੀ ਮਿਲਣ ਦੀ ਚਰਚਾ ਹੈ। ਬੀਬੀ ਜਗੀਰ ਕੌਰ 1995 ‘ਚ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣੇ ਅਤੇ ਪਾਰਟੀ ਦੀ ਵਰਕਿੰਗ ਕਮੇਟੀ ਦੇ ਮੈਂਬਰ ਵਜੋਂ ਨਾਮਜ਼ਦ ਹੋਏ। 1996 ‘ਚ ਉਹ ਐੱਸ.ਜੀ.ਪੀ.ਸੀ ਦੇ ਮੈਂਬਰ ਬਣੇ। 1997 ‘ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਜਗੀਰ ਕੌਰ ਨੇ ਭੁਲੱਥ ਹਲਕੇ ਤੋਂ ਚੋਣ ਲੜੀ ਅਤੇ ਜਿੱਤਣ ਤੋਂ ਬਾਅਦ ਮੰਤਰੀ ਬਣੇ। ਇਸ ਤੋਂ ਬਾਅਦ 1999 ‘ਚ ਉਹ ਐੱਸ.ਜੀ.ਪੀ.ਸੀ. ਦੀ ਪਹਿਲੀ ਮਹਿਲਾ ਪ੍ਰਧਾਨ ਬਣੀ। 1999 ਨਵੰਬਰ ‘ਚ ਉਨ੍ਹਾਂ ਨੂੰ ਮੁੜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣ ਲਿਆ ਗਿਆ। 2000 ‘ਚ ਉਨ੍ਹਾਂ ਨੂੰ ਘਰੇਲੂ ਕਾਰਨਾਂ ਕਰਕੇ ਐੱਸ.ਜੀ.ਪੀ.ਸੀ. ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ।

error: Content is protected !!