Home / ਪੰਜਾਬੀ ਖਬਰਾਂ / ਜਥੇਦਾਰ ਸਾਹਿਬ ਜੀ ਨੇ ਕਿਸਾਨਾਂ ਨੂੰ ਕੀਤਾ ਚੌਕਸ

ਜਥੇਦਾਰ ਸਾਹਿਬ ਜੀ ਨੇ ਕਿਸਾਨਾਂ ਨੂੰ ਕੀਤਾ ਚੌਕਸ

ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਹਿਲਾਂ ਦੇਸ਼ ਦੀ ਸਰਕਾਰ ਨੇ ਨੋਟਬੰਦੀ ਲਾਗੂ ਕੀਤੀ, ਪਰ ਕਾਲਾ ਧਨ ਵਾਪਸ ਨਹੀਂ ਆਇਆ। ਫਿਰ ਜੀਐਸਟੀ ਲਾਗੂ ਕੀਤੀ ਪਰ ਵਪਾਰੀਆਂ ਨੂੰ ਕੋਈ ਫ਼ਾਇਦਾ ਨਹੀਂ ਮਿਲਿਆ ਤੇ ਹੁਣ ਅਜਿਹੇ ਕਾਲੇ ਖੇਤੀ ਕਾਨੂੰਨ ਬਣਾਏ, ਜਿਨ੍ਹਾਂ ਦਾ ਕਿਸਾਨ ਖ਼ੁਦ ਵਿਰੋਧ ਕਰ ਰਹੇ ਹਨ। ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਸੰਸਦ ਦਾ ਵਿਸ਼ੇਸ਼ ਸ਼ੈਸਨ ਬੁਲਾ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰੇ।ਦੱਸ ਦਈਏ ਕਿ ਉਨ੍ਹਾਂ ਦਿੱਲੀ ਦੀਆਂ ਹੱਦਾਂ ’ਤੇ ਮੋਰਚੇ ਲਗਾ ਕੇ ਬੈਠੀਆਂ ਕਿਸਾਨ ਜਥੇਬੰਦੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਮੋਰਚਿਆਂ ਨੂੰ ਤਾਰਪੀਡੋ ਕਰਨ ਲਈ ਸਰਕਾਰ ਮੋਰਚਿਆਂ ਵਿੱਚ ਘੁਸ ਪੈਠ ਕਰਵਾ ਸਕਦੀ ਹੈ। ਇਸ ਲਈ ਸਭ ਨੂੰ ਸੁਚੇਤ ਰਹਿੰਦਿਆਂ ਸਾਵ ਧਾਨੀ ਵਰਤਣੀ ਪਵੇਗੀ। ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼ ਵਿਦੇਸ਼ ਦੇ ਸਿੱਖ ਨੌਜਵਾਨਾਂ ਨੂੰ ਆਖਿਆ ਕਿ ਉਹ ਗੁਰਦੁਆਰਾ ਸਿਆਸਤ ਦੀ ਥਾਂ ਆਪੋ-ਆਪਣੇ ਮੁਲਕਾਂ ਦੀ ਰਾਜਨੀਤੀ ਵਿੱਚ ਹਿੱਸਾ ਲੈਣ।ਉਨ੍ਹਾਂ ਨੇ ਨਿਊਯਾਰਕ ਵਿੱਚ ਕਿਸਾਨਾਂ ਦੇ ਹੱਕ ’ਚ ਸਿੱਖ ਭਾਈਚਾਰੇ ਵੱਲੋਂ ਦਿੱਤੀ ਹਮਾਇਤ ਦੀ ਸ਼ਲਾਘਾ ਕੀਤੀ। ਵੀਡੀਓ ਸੁਨੇਹੇ ਰਾਹੀਂ ਉਨ੍ਹਾਂ ਨੇ ਖ਼ਾਸ ਕਰਕੇ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਨੂੰ ਆਖਿਆ ਕਿ ਉਹ ਗੁਰਦੁਆਰਾ ਸਿਆਸਤ ਵਿੱਚ ਉਲ ਝਣ ਦੀ ਥਾਂ ਰਾਜਨੀਤੀ ਵਿੱਚ ਸ਼ਾਮਲ ਹੋਣ ਤਾਂ ਜੋ ਕੌਮ ਤੇ ਮੁਲਕ ਵਾਸਤੇ ਆਵਾਜ਼ ਬੁਲੰਦ ਕੀਤੀ ਜਾ ਸਕੇ। ਇਨ੍ਹਾਂ ਮੰਚਾਂ ਤੋਂ ਕਿਰਤੀ ਤੇ ਕਿਸਾਨਾਂ ਦੇ ਹੱਕਾਂ ਵਿੱਚ ਵੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਲੰਮੇ ਸਮੇਂ ਤੋਂ ਗੁਰਦੁਆਰਾ ਸਿਆਸਤ ਵਿੱਚ ਉਲਝਾ ਕੇ ਰੱਖਣ ਦਾ ਯਤਨ ਕੀਤਾ ਜਾ ਰਿਹਾ ਹੈ ਅਤੇ ਸਿੱਖ ਇਸ ਵਿੱਚ ਉਲਝੇ ਹੋਏ ਵੀ ਹਨ, ਜਿਸ ਤੋਂ ਬਾਹਰ ਆਉਣ ਦੀ ਲੋੜ ਹੈ।।

error: Content is protected !!