Home / ਸਿੱਖੀ ਖਬਰਾਂ / ਇਹ ‘ਕਥਾ ਸ਼ਰਧਾ’ ਨਾਲ ਸੁਣੋ

ਇਹ ‘ਕਥਾ ਸ਼ਰਧਾ’ ਨਾਲ ਸੁਣੋ

ਹੇ ਵੈਰੀਆਂ ਦੇ ਨਾਸ ਕਰਨ ਵਾਲੇ ਹਰੀ! (ਅਸਾਂ ਜੀਵਾਂ ਉਤੇ) ਕਿਰਪਾ ਕਰ (ਕਿ) ਸਾਧ ਸੰਗਤਿ ਵਿਚ ਮਿਲ ਕੇ (ਸਾਡੇ ਅੰਦਰ ਤੇਰੇ ਨਾਮ ਦਾ) ਚਾਉ ਪੈਦਾ ਹੋਵੇ, ਸਾਧ ਸੰਗਤਿ ਵਿਚ ਮਿਲ ਕੇ, ਗੁਰੂ ਦੀ ਸੰਗਤਿ ਵਿਚ ਮਿਲ ਕੇ, ਗੁਰੂ ਦੀ ਸਰਨ ਪੈ ਕੇ, ਤੇਰੇ ਨਾਮ ਦਾ ਸਰਮਾਇਆ ਇਕੱਠਾ ਕਰੀਏ।੧। ਹੇ ਹਰੀ! ਕਿਰਪਾ ਕਰ ਕੇ (ਮੈਨੂੰ) ਗੁਰੂ ਮਿਲਾ (ਤਾਂ ਕਿ) ਤੇਰੇ ਗੁਣਾਂ ਵਾਲੀ ਬਾਣੀ ਅਸੀ ਕੰਨ ਨਾਲ ਸੁਣੀਏ, ਗੁਰੂ ਦੀ ਬਾਣੀ ਦੀ ਰਾਹੀਂ ਅਸੀ ਤੇਰੇ ਗੁਣ ਗਾਵੀਏ, ਤੇਰੇ ਗੁਣ ਉਚਾਰੀਏ। ਤੇਰੇ ਗੁਣ ਯਾਦ ਕਰ ਕਰ ਕੇ (ਸਾਡੇ ਅੰਦਰ ਤੇਰੀ ਭਗਤੀ ਦਾ) ਚਾਉ ਪੈਦਾ ਹੋਵੇ।੨। ਹੇ ਭਾਈ! ਜੇ ਸਾਰੇ ਤੀਰਥ (-ਇਸ਼ਨਾਨ) , ਵਰਤ, ਜੱਗ ਅਤੇ ਪੁੰਨ (ਮਿਥੇ ਹੋਏ ਨੇਕ ਕੰਮ) (ਇਕੱਠੇ ਰਲਾ ਕੇ) ਤੋਲੀਏ, ਇਹ ਪਰਮਾਤਮਾ ਦੇ ਨਾਮ ਤਕ ਨਹੀਂ ਅੱਪੜ ਸਕਦੇ। ਪਰਮਾਤਮਾ (ਦਾ ਨਾਮ) ਤੋਲਿਆ ਨਹੀਂ ਜਾ ਸਕਦਾ, ਉਸ ਦਾ ਬਹੁਤ ਭਾਰਾ ਤੋਲ ਹੈ। ਗੁਰੂ ਦੀ ਮਤਿ ਦੀ ਰਾਹੀਂ ਜਪ ਕੇ (ਮਨ ਵਿਚ ਹੋਰ ਜਪਣ ਦਾ) ਉਤਸ਼ਾਹ ਪੈਦਾ ਹੁੰਦਾ ਹੈ।੩। ਹੇ ਨਾਨਕ! ਆਖ-) ਹੇ ਹਰੀ! ਆਪਣੇ ਨਿਮਾਣੇ ਦਾਸਾਂ ਉੱਤੇ ਦਇਆਵਾਨ ਹੋ, ਦਾਸਾਂ ਨੂੰ ਆਪਣਾ ਨਾਮ ਬਖ਼ਸ਼, (ਨਾਮ ਜਪਣ ਦਾ) ਉਤਸ਼ਾਹ ਦੇਹ, ਅਸੀ ਤੇਰਾ ਨਾਮ ਜਪੀਏ, ਤੇਰਾ ਨਾਮ ਹੀ ਸਾਰੇ (ਮਿੱਥੇ ਹੋਏ) ਧਾਰਮਿਕ ਕੰਮ ਹੈ, (ਤੇਰੇ ਨਾਮ ਦੀ ਬਰਕਤਿ ਨਾਲ) ਸਾਰੇ ਪਾਪਾਂ ਵਿਕਾਰਾਂ ਦੀ ਮੈਲ ਧੁਪ ਜਾਂਦੀ ਹੈ।੪।੫।੧੧।ਗੁਰੂ ਨਾਨਕ ਦੇਵ ਜੀ ਨੇ ਤਾਂ ਇਹ ਵੀ ਕਿਹਾ ਹੈ ਕਿ ਨਾਮ ਨੂੰ ਵੱਡੇ ਤੋਂ ਵੱਡੇ ਸੁਖ ਦੇ ਪ੍ਰਾਪਤ ਹੋਣ’ਤੇ ਵੀ ਭੁਲਾਉਣਾ ਨਹੀਂ ਚਾਹੀਦਾ। ਇਸ ਗੱਲ ਨੂੰ ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ। (ਗੁ.ਗ੍ਰੰ.14) ਵਾਲੇ ਸ਼ਬਦ ਦੁਆਰਾ ਚੰਗੀ ਤਰ੍ਹਾਂ ਪ੍ਰਗਟਾਇਆ ਗਿਆ ਹ”ਨਾਮ ਦਾ ਸਿਮਰਨ ਗੁਰਮਤਿ ਵਿਚ ਪਰਮ- ਆਵੱਸ਼ਕ ਹੈ। ਸੰਖੇਪ ਵਿਚ ਕਿਹਾ ਜਾਏ ਤਾਂ ਗੁਰਮਤਿ-ਸਾਧਨਾ ਹੈ ਹੀ ਨਾਮ-ਸਾਧਨਾ ਜਾਂ ਨਾਮ-ਸਿਮਰਨ। ਨਾਮ-ਸਿਮਰਨ ਲਈ ਤਾਕੀਦ ਕਰਦਿਆਂ ਗੁਰੂ ਤੇਗ ਬਹਾਦਰ ਜੀ ਨੇ ਕਿਹਾ ਹੈ— ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ। ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ। ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ। (ਗੁ.ਗ੍ਰੰ.1352)।

error: Content is protected !!