Home / ਪੰਜਾਬੀ ਖਬਰਾਂ / ਪੰਜਾਬ ਚ ‘ਇੱਥੇ ਛੁੱਟੀ’ ਦਾ ਐਲਾਨ

ਪੰਜਾਬ ਚ ‘ਇੱਥੇ ਛੁੱਟੀ’ ਦਾ ਐਲਾਨ

ਇਸ ਵੇਲੇ ਇੱਕ ਵੱਡੀ ਖ਼ਬਰ ਪੰਜਾਬ ਤੋਂ ਆ ਰਹੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਮਾਘੀ ਦੇ ਤਿਉਹਾਰ ਨੂੰ ਵੇਖਦੇ ਹੋਏ ਪੰਜਾਬ ਦੇ ਮਾਲਵਾ ਖੇਤਰ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ । ਇਸ ਬਾਬਤ ਪੰਜਾਬ ਸਰਕਾਰ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ਉੱਪਰ ਪੋਸਟ ਕੀਤਾ ਹੈ।ਮੇਲਾ ਮਾਘੀ ਦੇ ਮੱਦੇ ਨਜਰ 14 ਜਨਵਰੀ ਨੂੰ ਜਿ਼ਲ੍ਹੇ ਦੇ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਦਫਤਰ ਰਹਿਣਗੇ ਬੰਦ ਸ੍ਰੀ ਮੁਕਤਸਰ ਸਾਹਿਬ 13 ਜਨਵਰੀ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਜਿ਼ਲ੍ਹਾ ਮੈਜਿਸਟਰੇਟ- ਕਮ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਤੇ ਇਤਿਹਾਸਕ ਮਾਘੀ ਮੇਲੇ ਨੂੰ ਮੁੱਖ ਰੱਖਦੇ ਹੋਏ 14 ਜਨਵਰੀ 2021 ਨੂੰ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਪੰਜਾਬ ਸਰਕਾਰ ਦੇ ਸਾਰੇ ਸਥਾਨਕ ਸਰਕਾਰੀ, ਅਰਧ ਸਰਕਾਰੀ ਦਫਤਰ ਅਤੇ ਸੰਸਥਾਵਾਂ ਬੰਦ ਰਹਿਣਗੇ। ਦੱਸ ਦਈਏ ਕਿ ਮਾਘੀ ਦਾ ਇਤਿਹਾਸਕ ਦਿਨ ਦਾ ਸਿੱਖ ਧਰਮ ਚ ਬਹੁਤ ਜਿਆਦਾ ਮਹੱਤਵ ਹੈ ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਦਿਨ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰੱਖਦਾ ਹੈ | ਜਿਸ ਨੂੰ ਪੰਜਾਬ ਵਿੱਚ ਬਿਨਾਂ ਕਿਸੇ ਜਾਤ ਪਾਤ ਅਤੇ ਵਿਤਕਰੇ ਬਗੈਰ ਸ਼ਰਧਾ ਭਾਵਨਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਅਥਵਾ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਚਾਲੀ ਮੁਕਤਿਆਂ ਦੀ ਸ਼ ਹੀ ਦੀ ਨੂੰ ਯਾਦ ਕਰਨ ਦੇ ਪ੍ਰਯੋਜਨ ਵਜੋਂ ਵੀ ਮਨਾਇਆ ਜਾਂਦਾ ਹੈ| ਮੁਕਤਸਰ ਦੇ ਮੇਲੇ ਦਾ ਜ਼ਿਕਰ ਕਈ ਲੋਕ ਗੀਤਾਂ ਵਿੱਚ ਆਉਂਦਾ ਹੈ ਜਿਵੇਂ ਹੇਠਾਂ ਲਿਖੇ ਲੋਕ-ਗੀਤ ਅਤੇ ਬੋਲੀ ਵਿੱਚ ਦੇਖਇਆ ਜਾ ਸਕਦਾ ਹੈ।।

error: Content is protected !!