Home / ਪੰਜਾਬੀ ਖਬਰਾਂ / SC ਕਮੇਟੀ ਦੇ 1 ਹੋਰ ਮੈਂਬਰ ਵੱਲੋਂ ਅਸਤੀਫਾ

SC ਕਮੇਟੀ ਦੇ 1 ਹੋਰ ਮੈਂਬਰ ਵੱਲੋਂ ਅਸਤੀਫਾ

ਖੇਤੀ ਕਾਨੂੰਨਾਂ ਕਰਕੇ ਕਿਸਾਨ ਰੋ ਸ ਹੋਰ ਤਿੱਖ ਰੂਪ ਲੈ ਰਿਹਾ ਹੈ। ਸੁਪਰੀਮ ਕੋਰਟ ਦੇ ਦਖਲ ਮਗਰੋਂ ਪਲ-ਪਲ ਹਾਲ ਬਦਲੇ ਰਹੇ ਹਨ। ਕਿਸਾਨ ਲੀਡਰ ਭੁਪਿੰਦਰ ਸਿੰਘ ਮਾਨ ਵੱਲੋਂ ਸੁਪਰੀਮ ਕੋਰਟ ਦੀ ਚਾਰ ਮੈਂਬਰੀ ਕਮੇਟੀ ਦੇ ਛੱਡਣ ਤੋਂ ਕੁਝ ਦੇਰ ਮਗਰੋਂ ਹੀ ਕਿਸਾਨਾਂ ਦੇ ਸੀਨੀਅਰ ਵਕੀਲ ਦੁਸ਼ਯੰਤ ਦਵੇ ਨੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਕਿਹਾ ਹੈ ਕਿ ਉਹ ਆਪਣੀਆਂ ਸੇਵਾਵਾਂ ਜਾਰੀ ਨਹੀਂ ਰੱਖ ਸਕਦੇ। ਦਵੇ ਸੁਪਰੀਮ ਕੋਰਟ ਵਿੱਚ ਕਿਸਾਨਾਂ ਵੱਲੋਂ ਪੱਖ ਰੱਖ ਰਹੇ ਹਨ। ਕੇਸ ਦੀ ਸੁਣਵਾਈ ਮੌਕੇ ਉਨ੍ਹਾਂ ਨੇ ਠੋਸ ਦਲੀਲਾਂ ਰੱਖਦਿਆਂ ਕਿਹਾ ਸੀ ਕਿ ਖੇਤੀ ਕਾਨੂੰਨ ਰੱਦ ਕਰਵਾਏ ਬਿਨਾ ਨਹੀਂ ਮੰਨਣਗੇ। ਉਹ ਇਸ ਲਈ ਜਾਨਾਂ ਵਾਰਨ ਲਈ ਵੀ ਤਿਆਰ ਹਨ।ਇੱਕੋ ਵੇਲੇ ਵਾਪਰੀਆਂ ਇਨ੍ਹਾਂ ਗੱਲਾਂ ਨੇ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਸਰਕਾਰ ਦੇ ਨਾਲ ਹੀ ਸੁਪਰੀਮ ਕੋਰਟ ਉੱਪਰ ਵੀ ਦਬਾਅ ਬਣ ਜਾਵੇਗਾ। ਕਿਸਾਨਾਂ ਨੇ ਦਾਅਵਾ ਕੀਤਾ ਸੀ ਕਿ ਸਰਕਾਰ ਹੀ ਸੁਪਰੀਮ ਕੋਰਟ ਰਾਹੀਂ ਅੰਦੋਲਨ ਨੂੰ ਕਮਜ਼ੋਰ ਕਰਨਾ ਚਾਹ ਰਹੀ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਹੁਣ ਕਮੇਟੀ ਦੇ ਦੂਜੇ ਮੈਂਬਰਾਂ ਉੱਪਰ ਵੀ ਦਬਾਅ ਵਧ ਗਿਆ ਹੈ। ਇਸ ਲਈ ਗੇਂਦ ਮੁੜ ਸਰਕਾਰ ਦੇ ਪਾਲੇ ਵਿੱਚ ਜਾ ਰਹੀ ਹੈ।ਦੱਸ ਦਈਏ ਕਿ ਅੱਜ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਨੇ ਸੁਪਰੀਮ ਕੋਰਟ ਵੱਲੋਂ ਕਿਸਾਨੀ ਮਸਲੇ ਦਾ ਹੱਲ ਕੱਢਣ ਲਈ ਬਣਾਈ ਕਮੇਟੀ ਛੱਡ ਦਿੱਤੀ ਹੈ। ਕਿਸਾਨ ਲੀਡਰਾਂ ਵੱਲੋਂ ਕਿਹਾ ਜਾ ਰਿਹਾ ਸੀ ਕਿ ਮਾਨ ਇਨ੍ਹਾਂ ਤਿੰਨ ਖੇਤੀ ਕਨੂੰਨਾਂ ਦੇ ਹੱਕ ‘ਚ ਹਨ। ਇਸ ਲਈ ਇਹ ਕਮੇਟੀ ਸਰਕਾਰ ਪੱਖੀ ਹੈ। ਇਸ ਰੋਸ ਮਗਰੋਂ ਅੱਜ ਮਾਨ ਇਸ ਕਮੇਟੀ ‘ਚੋਂ ਬਾਹਰ ਹੋ ਗਏ ਹਨ। ਉਨ੍ਹਾਂ ਕਿਹਾ ਹੈ ਕਿ ਉਹ ਹਮੇਸ਼ਾਂ ਪੰਜਾਬ ਦੇ ਕਿਸਾਨਾਂ ਨਾਲ ਖੜ੍ਹੇ ਹਨ। ਉਹ ਸਭ ਤੋਂ ਪਹਿਲਾਂ ਖੁਦ ਕਿਸਾਨ ਤੇ ਕਿਸਾਨ ਲੀਡਰ ਹਨ। ਇਸ ਲਈ ਉਹ ਕਮੇਟੀ ਦਾ ਹਿੱਸਾ ਨਹੀਂ ਰਹਿਣਗੇ।

error: Content is protected !!