Home / ਸਿੱਖੀ ਖਬਰਾਂ / ਗੁਰੂਦੁਆਰਾ ਸਾਹਿਬ ਜਾਕੇ ਇਹ 2 ਚੀਜਾਂ ਮੰਗੋ

ਗੁਰੂਦੁਆਰਾ ਸਾਹਿਬ ਜਾਕੇ ਇਹ 2 ਚੀਜਾਂ ਮੰਗੋ

ਗੁਰੂਘਰ ਜਾਕੇ ਇਹ ਦੋ ਚੀਜਾਂ ਮੰਗਿਆ ਕਰੋ ਫਿਰ ਦੇਖਣਾ ਅਰਦਾਸ ਪੂਰੀ ਹੁੰਦੀ। ਸੰਗਤ ਜੀ ਅਸੀ ਜਦੋਂ ਵੀ ਗੁਰਦੁਆਰਾ ਸਾਹਿਬ ਜਾਂਦੇ ਹਾਂ ਤਾਂ ਅਰਦਾਸ ਕਰਨ ਤੋਂ ਪਹਿਲਾਂ ਆਪਣੇ ਹਿਰਦੇ ਨੂੰ ਸ਼ੁੱਧ ਕਰਨਾ ਹੈ ਭਾਵ ਕਿਸੇ ਨਾਲ ਵੀ ਵੈਰ ਬਦਲੇ ਦੇ ਖਿਆਲ ਮਨ ਵਿੱਚ ਕੱਢ ਦੇਣੇ ਨੇ ਤੇ ਬਿਨਾਂ ਕਿਸੇ ਫਲ ਦੇ ਸੱਚੇ ਮਨ ਵਾਹਿਗੁਰੂ ਜੀ ਅੱਗੇ ਅਰਦਾਸ ਕਰਨੀ ਹੈ। ਫਿਰ ਹੀ ਗੁਰੂ ਸਾਹਿਬ ਨੇ ਸਾਡੀ ਅਰਦਾਸ ਕਬੂਲ ਕਰਨੀ ਹੈ ਕਿਉਂਕਿ ਅਸੀ ਅਕਸਰ ਦੇਖਿਆ ਹੈ ਕਿ ਸੰਗਤ ਦਾ ਸਵਾਲ ਹੁੰਦਾ ਹੈ ਕਿ ਸਾਡੀ ਅਰਦਾਸ ਨਹੀ ਪੂਰੀ ਹੋ ਰਹੀ ਉਸ ਸਮੇਂ ਇਹੀ ਕਾਰਨ ਹਨ ਕਿ ਸਾਡਾ ਮਨ ਸਾਡਾ ਹਿਰਦਾ ਸ਼ੁੱਧ ਨਹੀ ਹੈ।।। ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ॥੩॥ ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ)। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ॥੪॥ ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ)। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ॥੫॥ ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ।

error: Content is protected !!