Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਖੇਤੀ ਮੰਤਰੀ ਤੋਮਰ ਦਾ ਵੱਡਾ ਬਿਆਨ

ਖੇਤੀ ਮੰਤਰੀ ਤੋਮਰ ਦਾ ਵੱਡਾ ਬਿਆਨ

ਜਾਣਕਾਰੀ ਅਨੁਸਾਰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਖੇਤੀ ਕਾਨੂੰਨਾਂ ਦਾ ਵਿ ਰੋ ਧ ਕਰਨ ਵਾਲੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਇੱਕ ਵਾਰ ਫਿਰ ਕਿਸਾਨ ਜਥੇਬੰਦੀਆਂ ਨੂੰ ਆਪਣਾ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਨਰਿੰਦਰ ਸਿੰਘ ਤੋਮਰ ਨੇ ਕਿਹਾ, “ਕਿਸਾਨਾਂ ਦੇ ਦਿਲ ਵਿਚ ਅਸੰਤੋਸ਼ ਨਹੀਂ ਹੈ। ਜੋ ਇਨ੍ਹਾਂ ਬਿੱਲਾਂ ਦੇ ਵਿ ਰੁੱਧ ਹਨ ਸਰਕਾਰ ਉਨ੍ਹਾਂ ਕਿਸਾਨ ਸੰਗਠਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਮੈਂ ਕਿਸਾਨ ਜੱਥੇਬੰਦੀਆਂ ਨੂੰ ਅਪੀਲ ਕਰਾਂਗਾ ਕਿ ਉਹ ਆਪਣਾ ਅੰਦੋ ਲਨ ਮੁਲ ਤਵੀ ਕਰਨ, ਜੇਕਰ ਉਹ ਗੱਲਬਾਤ ਲਈ ਆਉਂਦੇ ਹਨ ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।”ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਬਹੁਤ ਸਾਰੀਆਂ ਕਿਸਾਨ ਸੰਸਥਾਵਾਂ ਅਤੇ ਅਰਥਸ਼ਾਸਤਰੀ ਇਨ੍ਹਾਂ ਖੇਤੀਬਾੜੀ ਬਿੱਲਾਂ ਦਾ ਸਮਰਥਨ ਕਰ ਰਹੇ ਹਨ। ਸਰਕਾਰ ਨੇ ਕਿਸਾਨ ਜੱਥੇਬੰਦੀਆਂ ਨਾਲ 11 ਦੌਰ ਦੀ ਗੱਲਬਾਤ ਕੀਤੀ ਹੈ। ਅਸੀਂ ਹੋਰ ਗੱਲਬਾਤ ਲਈ ਤਿਆਰ ਹਾਂ।।।। ਦੱਸ ਦੇਈਏ ਕਿ ਖੇਤੀਬਾੜੀ ਸੰਗਠਨਾਂ ਦਾ ਅੰਦੋਲਨ ਨਵੇਂ ਖੇਤੀਬਾੜੀ ਕਾਨੂੰਨਾਂ ਰੋ ਸ ਲਗਾਤਾਰ ਜਾਰੀ ਹੈ। ਕਿਸਾਨ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡੇਰਾ ਲਾ ਕੇ ਬੈਠੇ ਹਨ। ਇਸ ਦੇ ਨਾਲ ਹੀ ਕਿਸਾਨ ਆਗੂ ਦੇਸ਼ ਦੇ ਹੋਰ ਹਿੱਸਿਆਂ ਵਿਚ ਜਾ ਰਹੇ ਹਨ ਅਤੇ ਇਨ੍ਹਾਂ ਕਾਨੂੰਨਾਂ ਰੋਸ ਕਿਸਾਨਾਂ ਨੂੰ ਲਾਮਬੰਦ ਕਰ ਰਹੇ ਹਨ। ਰੋ ਸ ਕਰ ਰਹੇ ਕਿਸਾਨ ਕੇਂਦਰ ਦੇ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਫਸਲਾਂ ਤੇ ਐਮਐਸਪੀ ਦੀ ਕਾਨੂੰਨੀ ਗਰੰਟੀ ਦੀ ਮੰਗ ਕਰ ਰਹੇ ਹਨ।।।।ਇਸ ਦੇ ਨਾਲ ਹੀ ਦੱਸ ਦਈਏ ਕਿ ਸ਼ਨੀਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਤਿੰਨ ਖੇਤੀ ਕਾਨੂੰਨਾਂ ਦੇ ਰੋਸ ਵਜੋਂ ‘ਚ 10 ਅਪ੍ਰੈਲ ਸਵੇਰੇ 8 ਵਜੇ ਤੋਂ 11 ਅਪ੍ਰੈਲ ਸਵੇਰੇ 8 ਵਜੇ ਤੱਕ ਕੇਐਮਪੀ ਜਾਮ ਕਰ ਦਿੱਤਾ ਗਿਆ ਸੀ ਜਿਸ ਚ ਕਿਸਾਨਾਂ ਦੀ ਏਕਤਾ ਦੀ ਝਲਕ ਸਾਰੇ ਦੇਸ਼ ਨੇ ਦੇਖੀ ਹੈ । ਦੱਸ ਦਈਏ ਕਿ ਕਿਸਾਨ ਖੇਤੀ ਕਾਨੂੰਨਾਂ ਦੇ ਕਾਰਨ ਲਗਾਤਾਰ 135 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ ਪਰ ਅਜੇ ਤੱਕ ਕੇਂਦਰ ਸਰਕਾਰ ਬੋਲੀ ਬਣੀ ਹੋਈ ਹੈ।।।

error: Content is protected !!