Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਨਾਰੀਅਲ ਦੇ ਫਾਇਦੇ ਜਾਣਕੇ ਹੈਰਾਨ ਰਹਿ ਜਾਉਗੇ

ਨਾਰੀਅਲ ਦੇ ਫਾਇਦੇ ਜਾਣਕੇ ਹੈਰਾਨ ਰਹਿ ਜਾਉਗੇ

ਨਾਰੀਅਲ ‘ਚ ਵਿਟਾਮਿਨ, ਖਣਿਜ, ਅਮੀਨੋ ਐਸਿਡ, ਫਾਈਬਰ, ਕਾਰਬੋਹਾਈਡ੍ਰੇਟ, ਪ੍ਰੋਟੀਨ ਆਦਿ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸਰੀਰ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੇ ਹਨ। ਨਾਰੀਅਲ ਨਾਲ ਕਈ ਤਰ੍ਹਾਂ ਦੇ ਪਕਵਾਨ, ਦੁੱਧ ਅਤੇ ਤੇਲ ਆਦਿ ਤਿਆਰ ਕੀਤਾ ਜਾਂਦੇ ਹਨ। ਰਾਤ ਨੂੰ ਸੌਣ ਤੋਂ ਪਹਿਲਾਂ ਨਾਰੀਅਲ ਦਾ ਥੋੜ੍ਹਾ ਜਿਹਾ ਟੁਕੜਾ ਖਾਣ ਨਾਲ ਬਹੁਤ ਸਾਰੇ ਫਾਇਦੇ ਮਿਲਦੇ ਹਨ। ਇਹ ਸਰੀਰ ਦੀ ਇਮਿਊਨਿਟੀ ਵਧਾਉਣ ਦੇ ਨਾਲ ਦਿਮਾਗ ਨੂੰ ਤੇਜ਼ ਕਰਨ ‘ਚ ਵੀ ਮਦਦ ਕਰਦਾ ਹੈ। ਗਰਮੀਆਂ ‘ਚ ਇਸ ਨੂੰ ਖਾਣ ਨਾਲ ਸਰੀਰ ਨੂੰ ਠੰਡਕ ਮਿਲਦੀ ਹੈ ਅਤੇ ਪਾਣੀ ਦੀ ਕਮੀ ਵੀ ਦੂਰ ਹੋ ਜਾਂਦੀ ਹੈ, ਜਿਸ ਨਾਲ ਬਾਡੀ ਹਾਈਡ੍ਰੇਟ ਰਹਿੰਦੀ ਹੈ। ਅੱਜ ਅਸੀਂ ਤੁਹਾਨੂੰ ਇਸ ਨਾਲ ਹੋਣ ਵਾਲੇ ਫਾਇਦੇ ਦੱਸਣ ਜਾ ਰਹੇ ਹਾਂ ਜਿਸ ਨੂੰ ਜਾਣਨ ਦੇ ਬਾਅਦ ਤੁਸੀਂ ਰੋਜ਼ਾਨਾ ਰਾਤ ਨੂੰ ਇਸ ਨੂੰ ਜ਼ਰੂਰ ਖਾਓਗੇ।ਨਾਰੀਅਲ ਦਾ ਪਾਣੀ ਪੀਣ ਦੇ ਫਾਇਦੇ—1. ਇਸ ‘ਚ ਫੈਟ (ਵਸਾ) ਬਹੁਤ ਘੱਟ ਹੁੰਦਾ ਹੈ, ਜਿਸ ਕਾਰਨ ਕੌਲੇਸਟਰਾਲ ਨਹੀਂ ਹੁੰਦਾ ਹੈ। ਇਸ ਲਈ ਇਹ ਦਿਲ ਤੇ ਮੋਟਾਪੇ ਵਾਲੇ ਲੋਕਾਂ ਲਈ ਬਹੁਤ ਫਾਇਦੇਮੰਦ ਹੈ। 2. ਇਕ ਨਾਰੀਅਲ ਪਾਣੀ ‘ਚ 200 ਤੋਂ 250 ਮਿਲੀ ਲੀਟਰ ਪਾਣੀ ਹੁੰਦਾ ਹੈ। ਇਸ ਲਈ ਇਹ ਸਰੀਰ ‘ਚ ਪਾਣੀ ਦੀ ਘਾਟ ਨੂੰ ਪੂਰਾ ਕਰਦਾ ਹੈ।3. ਨਾਰੀਅਲ ਪਾਣੀ ‘ਚ ਵਿਟਾਮਿਨ ਸੀ, ਪੋਟਾਸ਼ੀਅਮ, ਮੈਗਨੀਸ਼ੀਅਮ ਦੇ ਗੁਣ ਹੁੰਦੇ ਹਨ, ਜੋ ਬਲੱਡ ਪ੍ਰੈੱਸ਼ਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। 4. ਜੇਕਰ ਗੁਰਦੇ ‘ਚ ਪੱਥਰੀ ਹੈ ਤਾਂ ਨਾਰੀਅਲ ਪਾਣੀ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦੇ ਜ਼ਿਆਦਾ ਸੇਵਨ ਨਾਲ ਪੱਥਰੀ ਮਲ ਦੇ ਰਸਤੇ ਬਾਹਰ ਨਿਕਲ ਜਾਂਦੀ ਹੈ। 5. ਨਾਰੀਅਰ ਪਾਣੀ ਚਿਹਰੇ ਦੀ ਸੁੰਦਰਤਾ ਨੂੰ ਵਧਾਉਣ ‘ਚ ਵੀ ਬੇਹੱਦ ਫਾਇਦੇਮੰਦ ਹੁੰਦਾ ਹੈ। ਇਸ ਨੂੰ ਤੁਸੀਂ ਚਿਹਰੇ ‘ਤੇ ਫੇਸ ਪੈਕ ਦੀ ਤਰ੍ਹਾਂ ਵੀ ਇਸਤੇਮਾਲ ਕਰ ਸਕਦੇ ਹੋ।6. ਨਾਰੀਅਲ ਪਾਣੀ ਸਰੀਰ ਨੂੰ ਠੰਡਕ ਦੇਣ ਦੇ ਨਾਲ-ਨਾਲ ਊਰਜਾ (ਸ਼ਕਤੀ) ਦੇ ਪੱਧਰ ਨੂੰ ਵੀ ਵਧਾਉਂਦਾ ਹੈ। 7. ਇਹ ਪਾਣੀ ਸਰੀਰ ‘ਚ ਮੇਟਾਬਲੀਜ਼ਮ ‘ਚ ਸੁਧਾਰ ਤੋਂ ਬਾਅਦ ਫ੍ਰੀ ਰੇਡੀਕਲਸ ਬਣਾਉਂਦੇ ਹਨ, ਜੋ ਤਨਾਅ ਪੈਦਾ ਕਰਦੇ ਹਨ। ਨਾਰੀਅਲ ਪਾਣੀ ਇਨ੍ਹਾਂ ਰੇਡੀਕਲਸ ਨੂੰ ਬਣਨ ਤੋਂ ਰੋਕਦਾ ਹੈ।

error: Content is protected !!