Home / ਸਿੱਖੀ ਖਬਰਾਂ / ਵਾਹਿਗੁਰੂ ਦੀ ਕਿਰਪਾ ਜਰੂਰ ਸੁਣੋ

ਵਾਹਿਗੁਰੂ ਦੀ ਕਿਰਪਾ ਜਰੂਰ ਸੁਣੋ

ਜਿਨੀ ਨਾਮੁ ਵਿਸਾਰਿਆ ਸੇ ਕਿਤੁ ਆਏ ਸੰਸਾਰਿ ॥ ਆਗੈ ਪਾਛੈ ਸੁਖੁ ਨਹੀ ਗਾਡੇ ਲਾਦੇ ਛਾਰੁ ॥ ਵਿਛੁੜਿਆ ਮੇਲਾ ਨਹੀ ਦੂਖੁ ਘਣੋ ਜਮ ਦੁਆਰਿ ॥੩॥ਅਰਥ: ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਭੁਲਾ ਦਿੱਤਾ ਉਹ ਸੰਸਾਰ ਵਿਚ ਕਾਹਦੇ ਲਈ ਆਏ? ਉਹਨਾਂ ਨੂੰ ਨਾਹ ਪਰਲੋਕ ਵਿਚ ਸੁਖ, ਨਾਹ ਇਸ ਲੋਕ ਵਿਚ ਸੁਖ, ਉਹ ਤਾਂ ਸੁਆਹ ਦੇ ਲੱਦੇ ਹੋਏ ਗੱਡੇ ਹਨ (ਉਹਨਾਂ ਦੇ ਸਰੀਰ ਵਿਕਾਰਾਂ ਨਾਲ ਭਰੇ ਹੋਏ ਹਨ) ।ਉਹ ਪਰਮਾਤਮਾ ਤੋਂ ਵਿਛੁੜੇ ਹੋਏ ਹਨ, ਪਰਮਾਤਮਾ ਨਾਲ ਉਹਨਾਂ ਨੂੰ ਮਿਲਾਪ ਨਸੀਬ ਨਹੀਂ ਹੁੰਦਾ, ਉਹ ਜਮਰਾਜ ਦੇ ਡਰ ਤੇ ਡਾਢਾ ਦੁਖ ਸਹਾਰਦੇ ਹਨ।3। ਸਤਿਨਾਮ ਸ਼੍ਰੀ ਵਾਹਿਗੁਰੂ ਸਾਹਿਬ ਜੀਉ ।ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

error: Content is protected !!