Home / ਸਿੱਖੀ ਖਬਰਾਂ / ਅੱਜ ਦੇ ਸਮੇਂ ਚ ‘ਇਹ ਬਚਨ’ ਰੋਜ ਸੁਣੋ

ਅੱਜ ਦੇ ਸਮੇਂ ਚ ‘ਇਹ ਬਚਨ’ ਰੋਜ ਸੁਣੋ

ਅੱਜ ਦੇ ਸਮੇਂ ਚ ਇਹ ਸ਼ਬਦ ਬਚਨ ਰੋਜ ਸੁਣੋ ਜੀ”ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ।।ਪਦ ਅਰਥ :- ਤਪਤੁ ਹੈ = ਦੁ ਖੀ ਹੁੰਦਾ ਹੈ। ਬਾਰੋ ਬਾਰ = ਬਾਰ ਬਾਰ, ਮੁੜ ਮੁੜ। ਤਪਿ ਤਪਿ = ਤਪ ਕੇ ਤਪ ਕੇ, ਦੁਖੀ ਹੋ ਹੋ ਕੇ। ਬੇਕਾਰ = ਵਿਕਾਰਾਂ ਵਿਚ। ਜੈ ਤਨਿ = ਜਿਸ ਸਰੀਰ ਵਿਚ। ਵਿਸਰਿ ਜਾਇ = ਭੁੱਲ ਜਾਂਦੀ ਹੈ। ਪਕਾ ਰੋਗੀ = ਕੋੜ੍ਹ ਦੇ ਰੋਗ ਵਾਲਾ।੧। ਬਹੁਤਾ ਬੋਲਣੁ = (ਸਹੇੜੇ ਹੋਏ ਦੁੱ ਖਾਂ ਬਾਰੇ) ਬਹੁਤੇ ਗਿਲੇ। ਝਖਣੁ = ਵਿਅਰਥ ਬਕਵਾਸ। ਸੋਇ = ਉਹ ਪ੍ਰਭੂ।੧।ਰਹਾਉ। ਜਿਨਿ = ਜਿਸ (ਪਰਮਾਤਮਾ) ਨੇ। ਤਾਤੁ = ਤੁਰਤ, ਛੇਤੀ ਛੇਤੀ। ਅਗਨੀ ਪਾਇ = (ਸਰੀਰ ਵਿਚ) ਅੱਗ (ਨਿੱਘ) ਪਾ ਕੇ। ਮਨੁ = ਜਿੰਦ। ਪਵਣੁ = ਸੁਆਸ। ਵਾਜੈ = ਵੱਜਦਾ ਹੈ, ਚੱਲਦਾ ਹੈ। ਆਖੈ = (ਜੀਵ) ਬੋਲਦਾ ਹੈ। ਸਭ ਜਾਇ = ਹੋਰ ਥਾਂ।੨।ਅਰਥ :- (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧। (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱ ਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋ ਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ। (ਦੁ ਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।

error: Content is protected !!