Home / ਸਿੱਖੀ ਖਬਰਾਂ / ਇਹ ਕਥਾ ਜਰੂਰ ਸੁਣੋ ਬਰਕਤ ਆਵੇਗੀ ਘਰ

ਇਹ ਕਥਾ ਜਰੂਰ ਸੁਣੋ ਬਰਕਤ ਆਵੇਗੀ ਘਰ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ।ਜਿਨ੍ਹਾਂ ਦੇ ਘਰ ਬਰਕਤਾਂ ਨਹੀ ਹਨ।। ਉਹ ਜਰੂਰ ਦੇਖਣ ।।(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥ ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ॥੨॥ ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ। (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ ਜੀ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ॥੪॥੬॥

error: Content is protected !!