Home / ਪੰਜਾਬੀ ਖਬਰਾਂ / ਇਹ ਮਹਾਨ ਸ਼ਖਸ਼ੀਅਤ ਨਹੀ ਰਹੀ

ਇਹ ਮਹਾਨ ਸ਼ਖਸ਼ੀਅਤ ਨਹੀ ਰਹੀ

ਬਹੁਤ ਹੀ ਮਨਭਰੀ ਖਬਰ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਬਾਬਾ ਛੋਟਾ ਸਿੰਘ ਜੀ ( ਬੂੰਗਾ ਮਸਤੂਆਣਾ ਸਾਹਿਬ) ਕਰੋਨਾ ਕਾਰਨ ਅਕਾਲ ਚਲਾਣਾ ਕਰ ਗਏ ਹਨ । ਇਹ ਤਲਵੰਡੀ ਸਾਬੋ ਨਗਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ ।ਪ੍ਰਮਾਤਮਾ ਬਾਬਾ ਜੀ ਦੀ ਆਤਮਾ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖਸੇ ਅਤੇ ਨਗਰ ਨੂੰ ਭਾਣਾ ਮੰਨਣ ਦਾ ਬਲ ਬਖਸੇ ਜੀ ।।।ਦੱਸ ਦਈਏ ਕਿ ਇਸ ਮਹਾਨ ਸ਼ਖਸ਼ੀਅਤ ਦੇ ਚਲੇ ਜਾਣ ਤੋਂ ਬਾਅਦ ਪੰਥਕ ਲੀਡਰਾਂ ਤੇ ਰਾਜਨੀਤਕ ਲੀਡਰਾਂ ਨੇ ਅਫਸੋਸ ਪ੍ਰਗਟ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਭਰੇ ਮਨ ਨਾਲ ਲਿਖਿਆ ਹੈ ਕਿ ਸਿੱਖ ਕੌਮ ਦੀ ਸਨਮਾਨਿਤ ਹਸਤੀ ਬਾਬਾ ਛੋਟਾ ਸਿੰਘ ਜੀ ਬੁੰਗਾ ਮਸਤੂਆਣਾ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ ਦਾ ਮੈਂ ਸਮੂਹ ਸੰਗਤ ਨਾਲ ਦੁਖ ਸਾਂਝਾ ਕਰਦਾ ਹਾਂ। ਅਕਾਲ ਪੁਰਖ ਉਨ੍ਹਾਂ ਦੀ ਨੇਕ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਸੰਗਤ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।ਦੱਸ ਦਈਏ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਤ ਬਾਬਾ ਛੋਟਾ ਸਿੰਘ ਮੁਖੀ ਬੁੰਗਾ ਮਸਤੂਆਣਾ ਤਲਵੰਡੀ ਸਾਬੋ ਦੇ ਚਲੇ ਜਾਣ ‘ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਸਿੱਖੀ ਜਜਬੇ ਨਾਲ ਲਬਰੇਜ਼, ਉੱਘੇ ਵਿਦਵਾਨ, ਰੱਬੀ ਰੂਹ, ਸੰਤ ਬਾਬਾ ਛੋਟਾ ਸਿੰਘ ਜੀ ਕੁਝ ਦਿਨ ਸਰੀਰਕ ਤੌਰ ਤੇ ਠੀਕ ਨਹੀ ਸਨ ਜਿਸ ਕਾਰਨ ਅਕਾਲ ਚਲਾਣਾ ਕਰ ਗਏ ਹਨ ਜਿਸ ਕਰਕੇ ਸਿੱਖ ਸਮਾਜ ਨੂੰ ਨਾ ਪੂਰਿਆ ਜਾਣ ਵਾਲਾ ਘਾ ਟਾ ਪਿਆ ਹੈ।ਏਥੋ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾਤਸ਼ਾਹੀ 10ਵੀਂ ਛਾਉਣੀ ਨਿਹੰਗ ਸਿੰਘਾਂ ਤੋਂ ਬੁੱਢਾ ਦਲ ਦੇ ਸਕੱਤਰ ਸ੍ਰ. ਦਿਲਜੀਤ ਸਿੰਘ ਬੇਦੀ ਵੱਲੋ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਭਰੇ ਮਨ ਨਾਲ ਇਜ਼ਹਾਰ ਕਰਦਿਆਂ ਕਿਹਾ ਕਿ ਸੰਤ ਬਾਬਾ ਛੋਟਾ ਸਿੰਘ ਬਾਣੀ, ਬਾਣੇ ਅਤੇ ਨਾਮ ਦੇ ਅਭਿਆਸੀ ਸਨ।ਸੰਤ ਬਾਬਾ ਛੋਟਾ ਸਿੰਘ ਜੀ ਨੇ ਆਪਣੇ ਜੀਵਨ ਕਾਲ ਵਿਚ ਬੁੰਗਾ ਮਸਤੂਆਣਾ ਸਾਹਿਬ ਦੀ ਸਮਰਪਿਤ ਭਾਵਨਾ ਨਾਲ ਸੇਵਾ ਨਿਭਾਈ।ਉਹ ਗੁਰੂ ਸ਼ਬਦ ਦੀ ਕਮਾਈ ਦੇ ਧਾਰਨੀ ਸਨ।ਉਨ੍ਹਾਂ ਦੀਆਂ ਬੁੰਗਾ ਮਸਤੂਆਣਾ ਸਾਹਿਬ ਲਈ ਨਿਭਾਈਆਂ ਸੇਵਾਵਾਂ ਸਦਾ ਯਾਦ ਰਹਿਣਗੀਆਂ।ਉਨ੍ਹਾਂ ਹਮੇਸ਼ਾਂ ਸੰਗਤਾਂ ਨੂੰ ਇਮਾਨਦਾਰੀ, ਇਖਲਾਕ ਤੇ ਸਦਾਚਾਰੀ ਤੇ ਪਹਿਰਾ ਦੇਣ ਦਾ ਸੰਦੇਸ਼ ਦਿੱਤਾ।ਉਨ੍ਹਾਂ ਦੇ ਅਕਾਲ ਚਲਾਣੇ ਨਾਲ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ ਪਰ ਅਕਾਲ ਪੁਰਖ ਦੇ ਭਾਣੇ ਨੂੰ ਕੋਈ ਟਾਲ ਨਹੀਂ ਸਕਦਾ।।

error: Content is protected !!