Home / ਪੰਜਾਬੀ ਖਬਰਾਂ / ਇਨ੍ਹਾਂ ਸਕੂਲਾਂ ਲਈ ਆਈ ਵੱਡੀ ਖਬਰ

ਇਨ੍ਹਾਂ ਸਕੂਲਾਂ ਲਈ ਆਈ ਵੱਡੀ ਖਬਰ

ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਲੌਕਡਾਉਨ ਚੱਲ ਰਿਹਾ ਜਿਸ ਕਾਰਨ ਸਭ ਦੇ ਕੰਮਕਾਜ ਰੁਕ ਗਏ ਹਨ। ਅਜਿਹੇ ਚ ਸਕੂਲ ਫ਼ੀਸ ਨਾ ਦਿੱਤੇ ਜਾਣ ਕਾਰਨ ਬੱਚਿਆਂ ਦੀ ਪੜ੍ਹਾਈ ਬੰਦ ਕਰਨ ਸਬੰਧੀ ਮਿਲ ਰਹੀਆਂ ਖਬਰਾਂ ਦਾ ਨੋਟਿਸ ਲੈਂਦੇ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ) ਨੇ ਇਸ ਸਬੰਧੀ ਜ਼ਿਲ੍ਹੇ ਦੇ ਸਾਰੇ ਮਾਨਤਾ ਪ੍ਰਾਪਤ/ਏਡਿਡ/ਅਨਏਡਿਡ ਮਾਨਤਾ ਪ੍ਰਾਪਤ ਸਕੂਲਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਮਾਣਯੋਗ ਉੱਚ ਅਦਾਲਤ ਵੱਲੋਂ ਸਕੂਲ ਫ਼ੀਸ ਦੇ ਸਬੰਧ ਵਿਚ ਪਹਿਲਾਂ ਹੀ ਹੁਕਮ ਜਾਰੀ ਕੀਤੇ ਗਏ ਹਨ।ਦੱਸ ਦਈਏ ਕਿ ਇਸ ਲਈ ਕਿਸੇ ਵੀ ਮਾਨਤਾ ਪ੍ਰਾਪਤ/ਏਡਿਡ/ਅਨਏਡਿਡ ਮਾਨਤਾ ਪ੍ਰਾਪਤ ਸਕੂਲ ਕਿਸੇ ਵੀ ਵਿਦਿਆਰਥੀ ਨੂੰ ਆਨਲਾਈਨ ਕਲਾਸ ‘ਚੋਂ ਰਿਮੂਵ ਨਹੀਂ ਕਰੇਗਾ ਅਤੇ ਨਾ ਹੀ ਕਿਸੇ ਵੀ ਵਿਦਿਆਰਥੀ ਨੂੰ ਪ੍ਰੀਖਿਆ ਦੇਣ ਤੋਂ ਰੋਕੇਗਾ। ਜੇਕਰ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਇਸ ਸਬੰਧੀ ਕਿਸੇ ਵੀ ਸਕੂਲ ਦੀ ਸ਼ਿਕਾ ਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਤੇ ਮਾਣਯੋਗ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਕਾਰਨ ਗੌਰ ਨਾਲ ਨੋਟਿਸ ਲਿਆ ਜਾਵੇਗਾ ਅਤੇ ਹੋਣ ਵਾਲੀ ਵਿਭਾਗੀ ਕਾਰਵਾਈ ਦੀ ਸਾਰੀ ਜ਼ਿੰਮੇਵਾਰੀ ਸਬੰਧਤ ਸਕੂਲ ਮੁਖੀ ਦੀ ਹੋਵੇਗੀ।ਦੱਸ ਦੇਈਏ ਕਿ ਪੇਰੈਂਟਸ ਐਸੋਸੀਏੇਸ਼ਨ ਦੇ ਪ੍ਰਧਾਨ ਰਾਜਿੰਦਰ ਘਈ ਨੇ ਆਪਣੀ ਟੀਮ ਜਿਸ ਵਿਚ ਸੰਜੀਵ ਪ੍ਰਧਾਨ, ਬਲਜੀਤ ਸਿੰਘ, ਰੁਪੇਸ਼ ਜੈਨ, ਰਾਜਗਿਰੀ, ਜਸਵੰਤ ਮੱਕੜ, ਉਮੇਸ਼ ਸੋਨੀ, ਨਵਦੀਪ ਬਾਬਾ ਵੀ ਸ਼ਾਮਲ ਹਨ, ਵੱਲੋਂ ਅਜਿਹੇ ਨਿੱਜੀ ਸਕੂਲਾਂ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਨਾਲ-ਨਾਲ ਸਿੱਖਿਆ ਵਿਭਾਗ ਦੇ ਹੋਰਨਾਂ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ ਗਿਆ ਸੀ। ਇਨ੍ਹਾਂ ਸਕੂਲਾਂ ਵੱਲੋਂ ਵਿਦਿਆਰਥੀਆਂ ਨੂੰ ਫ਼ੀਸ ਦੇ ਨਾਂ ’ਤੇ ਤੰਗ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਨੂੰ ਆਨਲਾਈਨ ਕਲਾਸਾਂ ਲਗਾਉਣ ਨਹੀਂ ਦਿੱਤੀਆਂ ਜਾ ਰਹੀਆਂ ਸਨ ਅਤੇ ਇਸੇ ਸਬੰਧ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀ ਵੱਲੋਂ ਉਕਤ ਹੁਕਮ ਜਾਰੀ ਕੀਤੇ ਗਏ ਹਨ।ਇਸ ਬਾਰੇ ਰਾਜਿੰਦਰ ਘਈ ਦਾ ਕਹਿਣਾ ਸੀ ਕਿ ਕੁੱਝ ਨਿੱਜੀ ਸਕੂਲ ਆਪਣੇ ਵਿਦਿਆਰਥੀਆਂ ਨੂੰ ਫ਼ੀਸ ਸਬੰਧੀ ਆਨਲਾਈਨ ਕਲਾਸਾਂ ਨਹੀਂ ਲਗਾਉਣ ਦੇ ਰਹੇ ਸਨ। ਵੱਖ-ਵੱਖ ਵਿਦਿਆਰਥੀਆਂ ਨੂੰ ਆਨਲਾਈਨ ਗਰੁੱਪ ਤੋਂ ਰਿਮੂਵ ਵੀ ਕਰ ਦਿੱਤਾ ਗਿਆ ਸੀ। ਕਰੋਨਾ ਕਾਰਨ ਲੋਕਾਂ ਦੇ ਕਾਰੋਬਾਰ ਰੁਕੇ ਹੋਏ ਹਨ। ਜ਼ਿਆਦਾਤਰ ਲੋਕ ਆਰਥਿਕ ਔਖ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਵਿਚ ਸਕੂਲਾਂ ਵੱਲੋਂ ਲਗਾਤਾਰ ਫ਼ੀਸ ਲਈ ਦਬਾਅ ਬਣਾਉਣਾ ਕਿਸੇ ਵੀ ਪੱਖ ਤੋਂ ਸਹੀ ਨਹੀਂ ਠਹਿਰਾਇਆ ਜਾ ਸਕਦਾ। ਇਸ ਸਬੰਧੀ ਮਾਣਯੋਗ ਅਦਾਲਤ ਵੱਲੋਂ ਵੀ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਅਸੀਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਵੱਲੋਂ ਜਾਰੀ ਕੀਤੇ ਹੁਕਮਾਂ ਦਾ ਸਵਾਗਤ ਕਰਦੇ ਹਾਂ।।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

error: Content is protected !!