Home / ਪੰਜਾਬੀ ਖਬਰਾਂ / ਪ੍ਰਧਾਨ ਮੰਤਰੀ ਨੇ ਦਿੱਤਾ ਇਹ ਵੱਡਾ ਬਿਆਨ

ਪ੍ਰਧਾਨ ਮੰਤਰੀ ਨੇ ਦਿੱਤਾ ਇਹ ਵੱਡਾ ਬਿਆਨ

ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਕ ਵੱਡਾ ਬਿਆਨ ਦਿੱਤਾ ਗਿਆ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਕਰੋਨਾ ਅਜੇ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ, ਇਹ ਆਪਣਾ ਰੂਪ ਬਦਲ ਰਿਹਾ ਹੈ ਅਤੇ ਸਾਡੇ ਵਿਚਕਾਰ ਹੈ। ਇਸ ਸਥਿਤੀ ਦਾ ਨਿਪਟਾਰਾ ਕਰਨ ਲਈ ਉਨ੍ਹਾਂ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮ 16 ਰਾਜਾਂ ਵਿੱਚ ਸ਼ੁਰੂ ਕਰਨ ਦਾ ਐਲਾਨ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਗਿਆ ਹੈ। ਇਸ ਪ੍ਰੋਗਰਾਮ ਨੂੰ ਸ਼ੁਰੂ ਕਰਨ ਦਾ ਉਦੇਸ਼ ਦੇਸ਼ ਭਰ ਵਿੱਚ ਇਕ ਲੱਖ ਤੋਂ ਵੱਧ ਕਰੋਨਾਯੋਧਿਆਂ ਨੂੰ ਇਸ ਸਮੇਂ ਤਿਆਰ ਰਹਿਣ ਲਈ ਕਿਹਾ ਹੈ।ਦੱਸ ਦਈਏ ਕਿ ਜਿਸ ਲਈ ਇਹਨਾਂ ਇੱਕ ਲੱਖ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਨਵਾਂ ਸਭ ਕੁਝ ਸਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਰੋਨਾ ਯੋਧਿਆਂ ਨੂੰ 6 ਕਾਰਜਾਂ ਜਿਵੇਂ ਕਿ ਹੋਮ ਕੇਅਰ ਸਪੋਰਟ, ਅਡਵਾਂਸ ਕੇਅਰ ਸਪੋਟ, ਨਮੂਨਾ ਕੁਲੈਕਸ਼ਨ ਸਪੋਰਟ ਅਤੇ ਮੈਡੀਕਲ ਉਪਕਰਣ ਸਪੋਰਟ, ਬੇਸਿਕ ਕੇਅਰ ਸਪੋਰਟ, ਐਮਰਜੰਸੀ ਕੇਅਰ ਸਪੋਰਟ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਬੋਧਨ ਕਰਦਿਆਂ ਕਿਹਾ ਹੈ ਕਿ ਦੇਸ਼ ਵਿਚ 1 ਲੱਖ ਫਰੰਟਲਾਈਨ ਕਰੋਨਾ ਯੋਧਿਆਂ ਨੂੰ ਤਿਆਰ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।।ਜਾਣਕਾਰੀ ਅਨੁਸਾਰ ਜੋ ਕਰੋਨਾ ਮੁਹਿੰਮ ਵਿੱਚ ਮੌਜੂਦਾ ਫੋਰਸ ਦੀ ਮਦਦ ਕਰਨਗੇ। ਉਥੇ ਹੀ 16 ਰਾਜਾਂ ਵਿੱਚ ਖੋਲ੍ਹੇ ਜਾਣ ਵਾਲੇ 111 ਸਪਲਾਈ ਕੇਂਦਰਾਂ ਵਿੱਚ ਇਹ ਸਿਖਲਾਈ ਕੈਂਪ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ ਜਿਸ ਵਿਚ ਦੋ ਤਿੰਨ ਮਹੀਨਿਆਂ ਦੇ ਕੋਰਸਾਂ ਦੌਰਾਨ ਵਰਕਰਾਂ ਨੂੰ ਪੂਰੀ ਤਰ੍ਹਾਂ ਤਿਆਰ ਕਰ ਦਿੱਤਾ ਜਾਵੇਗਾ। ਉਥੇ ਹੀ ਇਨ੍ਹਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

error: Content is protected !!