Home / ਸਿੱਖੀ ਖਬਰਾਂ / ਇਸ ਤਰ੍ਹਾਂ ਪਾਠ ਕਰਿਆ ਕਰੋ ਜੀ

ਇਸ ਤਰ੍ਹਾਂ ਪਾਠ ਕਰਿਆ ਕਰੋ ਜੀ

ਵਾਹਿਗੁਰੂ ਜੀ ਇਹ ਕਥਾ ਜਰੂਰ ਸੁਣੋ ਜੀ ।ਅੰਗ (ANG) – ੬੭੮ (678)”*ਧਨਾਸਰੀ ਮਹਲਾ ੫ ॥ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ੳੂਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥ ਪਦਅਰਥ: ਜਿਨਿ = ਜਿਸ (ਪਰਮਾਤਮਾ) ਨੇ। ਤੁਮ = ਤੈਨੂੰ (ਹੇ ਜਿੰਦੇ!) ਤਿਨਹਿ = ਉਸ ਨੇ ਹੀ। ਬੁਲਾਏ = (ਆਪਣੇ ਵਲ) ਪ੍ਰੇਰਨਾ ਕੀਤੀ ਹੈ। ਸਹਜ ਸੇਤੀ = ਆਤਮਕ ਅਡੋਲਤਾ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਸ੍ਵੈ = ਸਰੂਪ ਵਿਚ। ਆਉ = ਆ, ਟਿਕਿਆ ਰਹੁ। ਮੰਗਲ = ਖ਼ੁਸ਼ੀ। ਧੁਨਿ = ਰੌ। ਨਿਹਚਲ ਰਾਜੁ = ਅਟੱਲ ਹੁਕਮ।੧। ਮੇਰੇ ਮੀਤ = ਹੇ ਮੇਰੇ ਮਿੱਤਰ ਮਨ! ਦੋਖੀ = (ਕਾਮਾਦਿਕ) ਵੈਰੀ। ਨਿਵਾਰੇ = ਦੂਰ ਕਰ ਦਿੱਤੇ ਹਨ। ਅਪਦਾ = ਮੁਸੀਬਤ।ਰਹਾਉ। ਕਰਨੇਹਾਰੇ = ਸਭ ਕੁਝ ਕਰ ਸਕਣ ਵਾਲੇ ਨੇ। ਨਾਸਨ ਭਾਜਨ = ਭਟਕਣਾ। ਘਰਿ = ਹਿਰਦੇ ਵਿਚ। ਵਾਜਹਿ = ਵੱਜਦੇ ਹਨ। ਖਸਮਿ = ਖਸਮ ਨੇ। ਨਿਵਾਜੇ = ਆਦਰ = ਮਾਣ ਦਿੱਤਾ।੨। ਕਬਹੂ = ਕਦੇ ਭੀ। ਕੈ ਬਚਨਿ = ਦੇ ਬਚਨ ਵਿਚ। ਕੈ ਅਧਾਰਿ = ਦੇ ਆਸਰੇ ਵਿਚ। ਜੈ ਜੈ ਕਾਰੁ = ਸੋਭਾ। ਭੂ ਮੰਡਲ = ਸ੍ਰਿਸ਼ਟੀ। ਊਜਲ = ਰੌਸ਼ਨ।੩। ਜਿਸ ਕੇ = ਜਿਸ ਪ੍ਰਭੂ ਜੀ ਦੇ {ਲਫ਼ਜ਼ ‘ਜਿਨ’ ਬਹੁ-ਵਚਨ ਹੈ, ਆਦਰ = ਸਤਕਾਰ ਲਈ ਵਰਤਿਆ ਹੈ। ਜਿਵੇਂ, “ਪ੍ਰਭ ਜੀ ਬਸਹਿ ਸਾਧ ਕੀ ਰਸਨਾ”}। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ} ਸਾਰੇ ਜੀਵ। ਫੇਰੇ = ਮੋੜੇ। ਸਹਾਈ = ਮਦਦਗਾਰ। ਅਚਰਜੁ = ਅਨੋਖਾ ਖੇਲ। ਸਚੁ = ਸਦਾ-ਥਿਰ।੪।ਅਰਥ: (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)।

error: Content is protected !!