Home / ਪੰਜਾਬੀ ਖਬਰਾਂ / ਭੈਣ ਤੇ ਗੁਰੂ ਰਾਮਦਾਸ ਸਾਹਿਬ ਦੀ ਹੋਈ ਕਿਰਪਾ

ਭੈਣ ਤੇ ਗੁਰੂ ਰਾਮਦਾਸ ਸਾਹਿਬ ਦੀ ਹੋਈ ਕਿਰਪਾ

ਵਾਹਿਗੁਰੂ ਦੇ ਰੰਗ ਬੇਅੰਤ ਹਨ ਇਸ ਦੀ ਉਦਾਹਰਣ ਤੁਹਾਡੇ ਸਾਹਮਣੇ ਹੈ ਕਹਿੰਦੇ ਹਨ ਕਿ ਜਦੋਂ ਪ੍ਰਮਾਤਮਾ ਕਿਸੇ ‘ਤੇ ਮਿਹਰਬਾਨ ਹੁੰਦਾ ਹੈ ਤਾਂ ਉਸ ਨੂੰ ਮਾਲਾ ਮਾਲ ਕਰ ਦਿੰਦੀ ਹੈ ਤੇ ਅਜਿਹਾ ਹੀ ਇਕ ਮਾਮਲਾ ਗੁਰਦਾਸਪੁਰ ਵਿਚ ਵੇਖਣ ਨੂੰ ਮਿਲਿਆ ਹੈ ਜਿੱਥੇ ਇਕ ਮਹਿਲਾ ਨੇ ਇਕ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ ਅਤੇ ਇਹ ਚਾਰੋਂ ਬੱਚੇ ਲੜਕੇ ਹਨ। ਇਕ ਮਹੀਨੇ ਚੱਲੇ ਇਲਾਜ ਉਪਰੰਤ ਸਿਹਤਯਾਬ ਹੋਏ ਇਨ੍ਹਾਂ ਬੱਚਿਆਂ ਨੂੰ ਅੱਜ ਡਾ. ਗੁਰਖੇਲ ਸਿੰਘ ਕਲਸੀ ਹੌਸਪੀਟਲ ਗੁਰਦਾਸਪੁਰ ਤੋਂ ਘਰ ਭੇਜ ਦਿੱਤਾ ਗਿਆ ਹੈ। ਬੱਚਿਆਂ ਦੇ ਮਾਤਾ ਪਿਤਾ ਵੱਲੋਂ ਡਾਕਟਰਾਂ ਦੀ ਟੀਮ ਅਤੇ ਪ੍ਰਮਾਤਮਾ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ ਗਿਆ ਹੈ।

ਦੱਸ ਦਈਏ ਕਿ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਲਸੀ ਹੌਸਪੀਟਲ ਗੁਰਦਾਸਪੁਰ ਦੇ ਸੀਨੀਅਰ ਡਾ ਗੁਰਖੇਲ ਸਿੰਘ ਕਲਸੀ ਨੇ ਦੱਸਿਆ ਕਿ ਗੁਰਦਾਸਪੁਰ ਦੇ ਪਿੰਡ ਥਰੀਏਵਾਲ ਦੀ ਇੱਕ ਮਹਿਲਾ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਉਕਤ ਮਾਂ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤੀ ਇਕ ਮਹੀਨੇ ਦੀ ਲੰਮੀ ਜੱਦੋ ਜਹਿਦ ਦੇ ਬਾਅਦ ਹੁਣ ਇਹ ਚਾਰੋਂ ਬੱਚੇ ਬਿਲਕੁਲ ਸਿਹਤਯਾਬ ਹਨ। ਡਾ ਕਲਸੀ ਨੇ ਦੱਸਿਆ ਕਿ 15 ਅਗਸਤ ਨੂੰ ਇਨ੍ਹਾਂ ਚਾਰਾਂ ਬੱਚਿਆਂ ਨੂੰ ਉਨ੍ਹਾਂ ਦੇ ਹੌਸਪੀਟਲ ਵਿਚ ਭੇਜਿਆ ਗਿਆ ਸੀ।

ਦੱਸ ਦਈਏ ਕਿ ਇਨ੍ਹਾਂ ਜਵਾਕਾਂ ਦਾ ਜਨਮ 9 ਮਹੀਨਿਆਂ ਦੀ ਬਜਾਏ 7 ਮਹੀਨੇ ਵਿਚ ਹੀ ਹੋ ਗਿਆ ਸੀ ਜਿਸ ਕਾਰਨ ਜੁਵਾਕ ਦਾ ਭਾਰ 700 ਗਰਾਮ ਤੋਂ 1100 ਗ੍ਰਾਮ ਤੱਕ ਸੀ। ਬੱਚਿਆਂ ਦੀ ਸਿਹਤ ਕਾਫ਼ੀ ਕਮਜ਼ੋਰ ਹੋਣ ਕਾਰਨ ਉਨ੍ਹਾਂ ਨੂੰ ਹੌਸਪੀਟਲ ਭਰਤੀ ਕਰਵਾਇਆ ਗਿਆ ਸੀ ਜਿਸ ਦੌਰਾਨ ਬੱਚਿਆਂ ਨੂੰ ਕਾਫ਼ੀ ਸਮਾਂ ਸਾਹ ਵਾਲੀ ਮਸ਼ੀਨ ਤੇ ਵੀ ਰੱਖਣਾ ਪਿਆ।

ਦੱਸ ਦਈਏ ਕਿ ਉਨ੍ਹਾਂ ਕਿਹਾ ਕਿ ਹੌਸਪੀਟਲ ਵਿਚ ਪੁੱਤਰਾਂ ਦੀ ਸਿਹਤਯਾਬੀ ਲਈ ਕਰੀਬ ਇੱਕ ਮਹੀਨੇ ਦੇ ਅਲਾਜ ਉਪਰੰਤ ਹੁਣ ਇਹ ਚਾਰੇ ਬੱਚੇ ਠੀਕ ਹੋਏ ਹਨ ਜਿਨ੍ਹਾਂ ਦੇ ਸਰੀਰ ਦੇ ਸਾਰੇ ਅੰਗ ਅਤੇ ਭਾਰ ਆਦਿ ਠੀਕ ਤਰ੍ਹਾਂ ਨਾਲ ਵਿਕਸਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਬੱਚਿਆਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ ਇਸ ਮੌਕੇ ਬੱਚਿਆਂ ਦੇ ਮਾਤਾ ਪਿਤਾ ਨੇ ਡਾ ਗੁਰਖੇਲ ਸਿੰਘ ਕਲਸੀ ਦੀ ਟੀਮ ਅਤੇ ਪ੍ਰਮਾਤਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।।।

error: Content is protected !!