Home / ਪੰਜਾਬੀ ਖਬਰਾਂ / ਕਰਤਾਰਪੁਰ ਸਾਹਿਬ ਲਾਂਘੇ ਬਾਰੇ ਵੱਡੀ ਖਬਰ

ਕਰਤਾਰਪੁਰ ਸਾਹਿਬ ਲਾਂਘੇ ਬਾਰੇ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਜਾਣਕਾਰੀ ਅਨੁਸਾਰ ਚੰਨੀ ਨੇ ਦੱਸਿਆ ਕਿ ਤੀਜਾ ਮਸਲਾ ਉਹਨਾਂ ਨੇ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਣ ਦੀ ਮੰਗ ਦਾ ਰੱਖਿਆ ਹੈ। ਉਹਨਾਂ ਕਿਹਾ ਕਿ ਦੇਸ਼ ਵਿਚ ਸਾਰੇ ਧਾਰਮਿਕ ਸਥਾਨ ਖੁੱਲ੍ਹ ਗਏ ਹਨ ਪਰ ਕਰਤਾਰਪੁਰ ਸਾਹਿਬ ਲਾਂਘਾ ਹਾਲੇ ਵੀ ਬੰਦ ਹੈ। ਦੋਹਾਂ ਆਗੂਆਂ ਦਰਮਿਆਨ ਤਕਰੀਬਨ 40 ਮਿੰਟ ਗੱਲਬਾਤ ਹੋਈ।

ਕਰਤਾਰਪੁਰ ਕਾਰੀਡੋਰ ਦੇ ਤੀਜੇ ਮੁੱਦੇ ਨੂੰ ਚੁੱਕਦਿਆਂ ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਛੇਤੀ ਹੀ ਇਹ ਕਰੋਨਾ ਕਾਰਨ ਬੰਦ ਪਿਆ ਕਾਰੀਡੋਰ ਖੋਲ੍ਹਣ ਲਈ ਅਪੀਲ ਕੀਤੀ ਹੈ, ਕਿਉਂਕਿ ਇਹ ਸਿੱਖ ਸੰਗਤਾਂ ਲਈ ਬਹੁਤ ਹੀ ਅਹਿਮ ਧਾਰਮਿਕ ਆਸਥਾ ਦਾ ਚਿੰਨ੍ਹ ਹੈ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਪਲੇਠੀ ਮੀਟਿੰਗ ਵਿਚ ਤਿੰਨ ਮੁੱਦੇ ਪ੍ਰਧਾਨ ਮੰਤਰੀ ਅੱਗੇ ਰੱਖੀਆਂ ਹਨ।ਸਭ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਨੇ ਜ਼ੋਰ ਦਿੱਤਾ ਹੈ ਕਿ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਵਾਈ ਜਾਵੇ। ਉਹਨਾਂ ਕਿਹਾ ਕਿ ਝੋਨੇ ਦੀ ਖਰੀਦ ਪਹਿਲਾ ਕਦੇ ਵੀ ਦੇਰ ਨਾਲ ਨਹੀਂ ਹੋਈ ਤੇ ਪੰਜਾਬ ਖੇਤੀ ਆਧਾਰਿਤ ਸੂਬਾ ਹੈ, ਇਸਦੀ ਮੁੱਖ ਆਮਦਨ ਖੇਤੀਬਾੜੀ ਹੈ, ਇਸ ਲਈ ਤੁਰੰਤ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਜਾਵੇ।

ਦੱਸ ਦਈਏ ਕਿ ਉਹਨਾਂ ਕਿਹਾ ਕਿ ਦੂਜਾ ਮੁੱਦਾ ਉਹਨਾਂ ਤਿੰਨ ਖੇਤੀ ਕਾਨੁੰਨ ਰੱਦ ਕਰਨ ਦੀ ਮੰਗ ਪ੍ਰਧਾਨ ਮੰਤਰੀ ਅੱਗੇ ਰੱਖੀ ਹੈ ਜਿਸਦੇ ਜਵਾਬ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਵੀ ਇਹ ਮਸਲਾ ਹੱਲ ਕਰਨ ਲਈ ਯਤਨਸ਼ੀਲ ਹਨ। ਚੰਨੀ ਨੇ ਕਿਸਾਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਵੀ ਅਪੀਲ ਕੀਤੀ ਤੇ ਕਿਹਾ ਕਿ ਗੱਲਬਾਤ ਰਾਹੀਂ ਹੀ ਮਸਲਾ ਹੱਲ ਹੋ ਸਕਦਾ ਹੈ।ਦੱਸ ਦਈਏ ਕਿ ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੂੰ ਝੋਨੇ ਦੀ ਖਰੀਦ 10 ਤਰੀਕ ਦੇਰੀ ਨਾਲ ਕਰਨ ਦੀ ਥਾਂ ਅੱਜ ਤੋਂ ਹੀ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ 70 ਸਾਲਾਂ ਵਿੱਚ ਪਹਿਲੀ ਵਾਰ ਹੈ ਕਿ ਝੋਨੇ ਦੀ ਖਰੀਦ 10 ਦਿਨ ਦੀ ਦੇਰੀ ਨਾਲ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ‘ਤੇ ਪ੍ਰਧਾਨ ਮੰਤਰੀ ਨੇ ਛੇਤੀ ਹੀ ਕੋਈ ਫੈਸਲਾ ਲੈਣ ਬਾਰੇ ਭਰੋਸਾ ਦਿੱਤਾ ਹੈ।

error: Content is protected !!