Home / ਦੁਨੀਆ ਭਰ / ਮਨਮੋਹਨ ਸਿੰਘ ਬਾਰੇ ਇਹ ਵੱਡੀ ਜਾਣਕਾਰੀ

ਮਨਮੋਹਨ ਸਿੰਘ ਬਾਰੇ ਇਹ ਵੱਡੀ ਜਾਣਕਾਰੀ

ਸਾਡੇ ਦੇਸ਼ ਚ ਬਹੁਤ ਸਾਰੀਆਂ ਹਸਤੀਆਂ ਵੱਲੋਂ ਇਸ ਕਰੋਨਾ ਉੱਪਰ ਜਿੱਤ ਪ੍ਰਾਪਤ ਕਰ ਲਈ ਗਈ ਹੈ। ਪਰ ਅਜਿਹੀਆਂ ਹਸਤੀਆਂ ਨੂੰ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ ਨੂੰ ਲੈ ਕੇ ਲੋਕਾਂ ਵਿੱਚ ਵੀ ਡਰ ਵੇਖਿਆ ਜਾਂਦਾ ਹੈ। ਹੁਣ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਬਾਰੇ ਵੀ ਇੱਕ ਅਜਿਹੀ ਖਬਰ ਸਾਹਮਣੇ ਆਈ ਹੈ ਜਿੱਥੇ ਉਨਾਂ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਹਾਲਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਹੌਸਪੀਟਲ ਦਾਖਲ ਕਰਵਾਏ ਜਾਣ ਦੀ ਖਬਰ ਸਾਹਮਣੇ ਆਈ ਹੈ।

ਦੱਸ ਦਈਏ ਕਿ ਜਿੱਥੇ ਉਹ ਅਪ੍ਰੈਲ ਦੇ ਵਿਚ ਕਰੋਨਾ ਵਿਚ ਆ ਗਏ ਸਨ। ਉੱਥੇ ਹੀ ਉਨ੍ਹਾਂ ਨੂੰ ਦੇਖਭਾਲ ਤੋਂ ਬਾਅਦ ਠੀਕ ਹੋਣ ਉਪਰੰਤ ਛੁੱਟੀ ਦੇ ਦਿੱਤੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮਈ ਮਹੀਨੇ ਵਿੱਚ ਫਿਰ ਤੋਂ ਬੁਖ਼ਾਰ ਦੇ ਕਾਰਨ ਹੌਸਪੀਟਲ ਵਿੱਚ ਅਲਾਜ ਵਾਸਤੇ ਦਾਖ਼ਲ ਕਰਾਇਆ ਗਿਆ ਸੀ। ਤੇ ਹੁਣ ਇਕ ਵਾਰ ਫਿਰ ਉਨ੍ਹਾਂ ਦੀ ਸਿਹਤ ਬੁਖਾਰ ਕਾਰਨ ਹੀ ਖਰਾਬ ਹੋ ਗਈ ਹੈ। ਜਿਸ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹੌਸਪੀਟਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹਨੂੰ ਸਿਹਤ ਸੰਬੰਧੀ ਕਈ ਸਮੱਸਿਆਵਾਂ ਪੇਸ਼ ਆ ਚੁੱਕੀਆਂ ਹਨ।

ਦੱਸ ਦਈਏ ਕਿ ਜਿੱਥੇ ਪਹਿਲਾਂ ਇੰਗਲੈਂਡ ਵਿਚ 1990 ਵਿੱਚ ਉਨ੍ਹਾਂ ਦੀ ਸਰਜਰੀ ਹੋਈ ਸੀ , ਉੱਥੇ ਹੀ ਏਮਜ਼ ਵਿੱਚ ਦੂਜੀ ਬਾਈਪਾਸ ਸਰਜਰੀ 2009 ਵਿਚ ਕੀਤੀ ਗਈ ਸੀ। ਉਨ੍ਹਾਂ ਨੂੰ ਸ਼ੂਗਰ ਹੈ। ਹੌਸਪੀਟਲ ਵਿੱਚ ਦਾਖ਼ਲ ਕਰਵਾਏ ਗਏ 88 ਸਾਲਾ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਜਲਦ ਸਿਹਤਯਾਬ ਹੋਣ ਲਈ ਸਾਰੇ ਲੋਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਉਨ੍ਹਾਂ ਵੱਲੋਂ ਰਾਜਨੀਤੀ ਵਿੱਚ ਹੁੰਦੇ ਹੋਏ ਪ੍ਰਧਾਨ ਮੰਤਰੀ ਦੇ ਅਹੁੱਦੇ ਤੇ ਬਿਰਾਜਮਾਨ ਹੋਣ ਦੌਰਾਨ ਭਾਰਤ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਕੱਢਿਆ ਗਿਆ ਸੀ। ਉਥੇ ਹੀ ਬਰਾਕ ਓਬਾਮਾ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਮਝਦਾਰੀ ਦੀ ਚਰਚਾ ਆਪਣੀ ਕਿਤਾਬ ਵਿੱਚ ਵੀ ਕੀਤੀ ਗਈ ਹੈ।।।

error: Content is protected !!