Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਮੌਸਮ ਨੇ ਇਕ ਵਾਰ ਫਿਰ ਤੋਂ ਕਰਵਟ ਬਦਲ ਲਈ ਹੈ । ਜਿੱਥੇ ਹੁਣ ਗਰਮੀ ਦੀ ਸਮਾਪਤੀ ਅਤੇ ਠੰਡ ਦੀ ਸ਼ੁਰੂਆਤ ਹੋ ਰਹੀ ਹੈ । ਪਰ ਪੰਜਾਬ ਦੇ ਵਿੱਚ ਕੱਲ੍ਹ ਰਾਤ ਤੋਂ ਹੀ ਕਈ ਜ਼ਿਲ੍ਹਿਆਂ ਦੇ ਵਿੱਚ ਭਾਰੀ ਬਾਰਿਸ਼ ਹੋ ਰਹੀ ਹੈ । ਜਿਸ ਕਾਰਨ ਹੁਣ ਗਰਮੀ ਦੀ ਜਾਨ ਅਤੇ ਠੰਡ ਦੇ ਆਉਂਣ ਦਾ ਅਹਿਸਾਸ ਮਹਿਸੂਸ ਹੋ ਰਿਹਾ ਹੈ । ਇਸ ਬਾਰਿਸ਼ ਦੇ ਕਾਰਨ ਹੁਣ ਤੱਕ ਬਹੁਤ ਸਾਰੇ ਕਿਸਾਨਾਂ ਦੀਆਂ ਫਸਲਾਂ ਖਤਮ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ । ਇਸ ਬੇਮੌਸਮੀ ਬਾਰਿਸ਼ ਨੇ ਇਕ ਵਾਰ ਫਿਰ ਤੋਂ ਕਿਸਾਨਾਂ ਦੀਆਂ ਬੱਚਿਆਂ ਵਰਗੀਆਂ ਪਾਲ਼ੀਆਂ ਫ਼ਸਲਾਂ ਤੇ ਉੱਪਰ ਆਪਣਾ ਗੁੱਸਾ ਵਰਸਾਇਆ ਹੈ ।

ਦੱਸ ਦਈਏ ਕਿ ਜਿਸ ਕਾਰਨ ਹੁਣ ਕਿਸਾਨਾਂ ਦੀਆਂ ਦਿੱਕਤਾਂ ਘਟਣ ਦੀ ਬਜਾਏ ਸਗੋਂ ਹੋਰ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ । ਹੁਣ ਤਕ ਅਜਿਹੀਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਕਿ ਕਈ ਖੇਤਰਾਂ ਦੇ ਵਿਚ ਇਸ ਮੀਂਹ ਦੇ ਕਾਰਨ ਕਿਸਾਨਾਂ ਦੀਆਂ ਖੜ੍ਹੀ ਫਸਲ ਖਤਮ ਹੋ ਚੁੱਕੀ ਹੈ । ਇੰਨਾ ਹੀ ਨਹੀਂ ਸਗੋਂ ਮੰਡੀਆਂ ਵਿਚ ਪਿਆ ਝੋਨੇ ਬਾਰਿਸ਼ ਕਾਰਨ ਗਿੱਲਾ ਹੋ ਚੁੱਕਿਆ ਹੈ । ਜ਼ਿਕਰਯੋਗ ਹੈ ਕਿ ਮਾਝੇ ਅਤੇ ਦੁਆਬੇ ਸਮੇਤ ਕਈ ਜ਼ਿਲ੍ਹਿਆਂ ਦੇ ਬਾਰਿਸ਼ ਦੇ ਨਾਲ ਨਾਲ ਗੜੇ ਵੀ ਪਏ ਹਨ । ਇਨ੍ਹਾਂ ਗੜ੍ਹੀਆਂ ਨਹੀਂ ਕਿਸਾਨਾਂ ਦੀਆਂ ਫਸਲਾਂ ਨੂੰ ਖਤਮ ਕਰਨ ਵਿਚ ਵੱਡਾ ਰੋਲ ਅਦਾ ਕੀਤਾ ਹੈ।

ਦੱਸ ਦਈਏ ਕਿ ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਵਿੱਚ ਅਗਲੇ ਚੌਵੀ ਘੰਟਿਆਂ ਦੌਰਾਨ ਭਾਰੀ ਮੀਂਹ ਅਤੇ ਹਨ੍ਹੇਰੀ ਦੀ ਵਾਰਨਿੰਗ ਦਿੱਤੀ ਗਈ ਸੀ । ਇਸ ਨੂੰ ਲੈ ਕੇ ਮੌਸਮ ਵਿਭਾਗ ਦੇ ਵੱਲੋਂ ਅਲਰਟ ਵੀ ਜਾਰੀ ਕੀਤਾ ਗਿਆ ਸੀ । ਇਸੇ ਵਿਚਕਾਰ ਬੀਤੀ ਰਾਤ ਤੋਂ ਪੈ ਰਹੇ ਮੀਂਹ ਅਤੇ ਗੜਿਆਂ ਦੇ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਭਾਰੀ ਨੁਕਸ ਪਹੁੰਚਿਆ ਹੈ । ਕਈ ਥਾਵਾਂ ਤੇ ਅੱਜ ਸਵੇਰ ਤੋਂ ਹੀ ਬਾਰਿਸ਼ ਹੋਣੀ ਸ਼ੁਰੂ ਹੋਈ ਪਈ ਹੈ , ਜਿਸ ਕਾਰਨ ਹੁਣ ਗਰਮੀ ਜਾਂਦੀ ਹੋਈ ਤੇ ਠੰਢ ਆਉਂਦੀ ਹੋਈ ਮਹਿਸੂਸ ਹੋ ਰਹੀ ਹੈ ।।

ਦੱਸ ਦਈਏ ਕਿ ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪੰਜਾਬ ਦੇ ਕਈ ਖੇਤਾਂ ਦੇ ਵਿੱਚ ਇੱਕ ਪਾਸੇ ਝੋਨੇ ਦੀ ਵਾਢੀ ਦਾ ਕੰਮ ਚੱਲ ਰਿਹਾ ਹੈ ਉੱਥੇ ਹੀ ਬਹੁਤ ਸਾਰੇ ਕਿਸਾਨ ਆਪਣੀਆਂ ਝੋਨੇ ਦੀਆਂ ਫ਼ਸਲਾਂ ਦੀ ਖ਼ਰੀਦ ਲਈ ਮੰਡੀਆਂ ਦੇ ਵਿੱਚ ਬੈਠੇ ਹੋਏ ਹਨ ਤੇ ਮੰਡੀਆਂ ਦੇ ਵਿੱਚ ਪੁਖਤਾ ਪ੍ਰਬੰਧ ਨਾ ਹੋਣ ਦੇ ਚੱਲਦੇ ਸਰਕਾਰ ਦੀ ਵੀ ਵੱਡੀ ਪੋਲ ਖੋਲ੍ਹਦੀ ਨਜ਼ਰ ਆ ਰਹੇ ਹਨ । ਪਰ ਹੁਣ ਪੈ ਰਹੀ ਬਾਰਿਸ਼ ਨੇ ਕਿਸਾਨਾਂ ਦੀ ਫ਼ਸਲ ਨੂੰ ਇੱਕ ਵਾਰ ਫਿਰ ਤੋਂ ਨੁਕਸ ਪਹੁੰਚਾਇਆ ਹੈ ਤੇ ਕਿਸਾਨ ਆਪਣੀਆਂ ਫਸਲਾਂ ਨੂੰ ਬਚਾਉਣ ਲਈ ਹੁਣ ਖੱਜਲ ਖੁਆਰ ਹੋ ਰਹੇ ਹਨ । ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਦੇ ਵੱਲੋਂ ਹੁਣ ਅਗਲੇ ਚੌਵੀ ਘੰਟਿਆਂ ਨੂੰ ਲੈ ਕੇ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ । ਜਿਸ ਦੇ ਚੱਲਦੇ ਕਿਸਾਨਾਂ ਨੂੰ ਹੁਣ ਅਗਲੇ ਚੌਵੀ ਘੰਟਿਆਂ ਤੱਕ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ।

error: Content is protected !!