Home / ਦੁਨੀਆ ਭਰ / CM ਚੰਨੀ ਨੇ ਹੁਣ ਕੀਤਾ ਕਰੋੜਾਂ ਰੁ ਬਾਰੇ ਇਹ ਐਲਾਨ

CM ਚੰਨੀ ਨੇ ਹੁਣ ਕੀਤਾ ਕਰੋੜਾਂ ਰੁ ਬਾਰੇ ਇਹ ਐਲਾਨ

ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਿੱਥੇ ਸਿਆਸੀ ਪਾਰਟੀਆਂ ਵੱਲੋਂ ਚੋਣ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਉੱਥੇ ਹੀ ਕਾਂਗਰਸ ਵੱਲੋਂ ਪਹਿਲੀ ਚੋਣ ਰੈਲੀ ਦਾ ਆਯੋਜਨ ਬੀਤੇ ਦਿਨੀਂ ਲੁਧਿਆਣਾ ਦੇ ਵਿੱਚ ਕੀਤਾ ਗਿਆ ਸੀ ਜਿੱਥੇ ਮੁੱਖ ਮੰਤਰੀ ਵੱਲੋਂ ਇਸ ਰੈਲੀ ਨੂੰ ਸੰਬੋਧਨ ਕੀਤਾ ਗਿਆ ਉਹਨਾਂ ਦੇ ਨਾਲ਼ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਤੋਂ ਇਲਾਵਾ ਹੋਰ ਵਿਧਾਇਕ ਅਤੇ ਹੋਰ ਆਗੂ ਸ਼ਾਮਲ ਹੋਏ ਸਨ। ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਹੁਣ ਰੈਲੀਆਂ ਕਰਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਹੁਣ ਕਈ ਤਰ੍ਹਾਂ ਦੇ ਐਲਾਨ ਕਰਦੇ ਹੋਏ ਵੱਖ-ਵੱਖ ਜਗ੍ਹਾ ਦਾ ਦੌਰਾ ਵੀ ਕੀਤਾ ਜਾ ਰਿਹਾ।।

ਦੱਸ ਦਈਏ ਕਿ ਇਸ ਵਾਰ ਕਾਂਗਰਸ ਪਾਰਟੀ ਬਿਨ੍ਹਾਂ ਮੁੱਖ ਮੰਤਰੀ ਦੇ ਚਿਹਰੇ ਤੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜਨ ਜਾ ਰਹੀ ਹੈ। ਹੁਣ ਮੁੱਖ ਮੰਤਰੀ ਚੰਨੀ ਵੱਲੋਂ ਇਥੇ ਏਨੇ ਕਰੋੜ ਰੁਪਏ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਜਨਤਾ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਟਿਆਲਾ ਵਿਖੇ ਪੰਜਾਬੀ ਯੂਨੀਵਸਿਟੀ ਵਿਚ ਪਹੁੰਚੇ ਸਨ। ਉੱਥੇ ਹੀ ਉਨ੍ਹਾਂ ਦਾ ਘਿਰਾਓ ਕਰਨ ਲਈ ਸਮਾਜ ਸੇਵਕ ਲੱਖਾ ਸਿਧਾਣਾ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਹਿਰਾ ਸਤ ਵਿਚ ਲਿਆ ਗਿਆ ਸੀ।

ਦੱਸ ਦਈਏ ਕਿ ਪਰ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪਹੁੰਚ ਕੇ ਮੁੱਖ ਮੰਤਰੀ ਵੱਲੋਂ ਇੱਕ ਵੱਡੀ ਰਾਹਤ ਦਿੱਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ 150 ਕਰੋੜ ਰੁਪਏ ਦਾ ਪੰਜਾਬੀ ਯੂਨੀਵਸਿਟੀ ਦਾ ਕਰਜ਼ਾ ਸਰਕਾਰ ਵੱਲੋਂ ਭਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਹਰ ਮਹੀਨੇ 20 ਕਰੋੜ ਦੀ ਗ੍ਰਾਂਟ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਦਿੱਤੇ ਜਾਣ ਦਾ ਵੀ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੇ ਇਸ ਐਲਾਨ ਨਾਲ ਜਿੱਥੇ ਪੰਜਾਬੀ ਯੁਨੀਵਰਸਿਟੀ ਨੂੰ ਰਾਹਤ ਮਿਲਣ ਤੇ ਵਧੇਰੇ ਖੁਸ਼ੀ ਵੇਖੀ ਜਾ ਰਹੀ ਹੈ।

ਦੱਸ ਦਈਏ ਕਿ ਉਥੇ ਹੀ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਵੀ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕੀਤਾ ਗਿਆ। ਜਿੱਥੇ ਪੁਲਿਸ ਵੱਲੋਂ ਲੱਖਾਂ ਸਿਧਾਣਾਂ ਨੂੰ ਫੜ ਵਿੱਚ ਲੈ ਲਿਆ ਗਿਆ ਸੀ ਉਥੇ ਹੀ ਅਧਿਆਪਕਾਂ ਨੂੰ ਵੀ ਰੋਕਣ ਦੀ ਕੋਸ਼ਿਸ਼ ਕੀਤੀ ਗਈ ਜਿਥੇ ਬਹੁਤ ਸਾਰੇ ਅਧਿਆਪਕਾਂ ਨਾਲ ਵਧੀਕੀ ਕਰਦੇ ਹੋਏ ਪੁਲਸ ਵੱਲੋਂ ਕੀਤੀ ਗਈ ਹੈ।।।।

error: Content is protected !!