Home / ਸਿੱਖੀ ਖਬਰਾਂ / ਇਹ ਪਾਠ ਜਰੂਰ ਕਰਿਆ ਕਰੋ ਜੀ

ਇਹ ਪਾਠ ਜਰੂਰ ਕਰਿਆ ਕਰੋ ਜੀ

ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ।।ਸਾਰੀ ਜਿੰਦਗੀ ਬਦਲ ਜਾਵੇਗੀ।। *ਰਾਗ ਵਡਹੰਸ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਘੋੜੀਆਂ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮਨੁੱਖ ਦੀ ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ। ਮਨੁੱਖਾ ਜਨਮ ਭਾਗਾਂ ਵਾਲਾ ਹੈ ਜੋ ਚੰਗੀ ਕਿਸਮਤ ਨਾਲ ਹੀ ਲਭਦਾ ਹੈ। ਮਨੁੱਖਾ ਜਨਮ ਵੱਡੀ ਕਿਸਮਤ ਨਾਲ ਹੀ ਲੱਭਦਾ ਹੈ, ਪਰ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ, ਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ। ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ। ਉਸੇ ਵੱਡੇ ਭਾਗਾਂ ਵਾਲੇ ਹਨ ਜਿਨ੍ਹਾਂ ਦਾ ਮਿਤਰ ਪਰਮਾਤਮਾ ਦਾ ਨਾਮ ਹੈ। ਹੇ ਦਾਸ ਨਾਨਕ! (ਨਾਮ ਸਿਮਰਨ ਵਾਸਤੇ ਹੀ) ਇਹ ਕਾਂਇਆਂ ਪਰਮਾਤਮਾ ਨੇ ਪੈਦਾ ਕੀਤੀ ਹੈ ॥੧॥ ਪਰਮਾਤਮਾ ਦੇ ਗੁਣਾਂ ਨੂੰ ਵਿਚਾਰ ਕੇ ਮੈਂ (ਆਪਣੇ ਸਰੀਰ-ਘੋੜੀ ਉਤੇ, ਸਿਫ਼ਤ-ਸਾਲਾਹ ਦੀ) ਕਾਠੀ ਪਾਂਦਾ ਹਾਂ, ਇੰਜ ਇਸ ਉਤੇ ਚੜ੍ਹ ਕੇ ਮੈਂ ਇਸ ਔਖੇ (ਤਰੇ ਜਾਣ ਵਾਲੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹਾਂ। ਕੋਈ ਵਿਰਲਾ ਹੀ ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀ) ਇਸ ਬੇਅੰਤ ਲਹਿਰਾਂ ਵਾਲੇ ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹੈ। ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਹਰਿ-ਨਾਮ ਦੇ ਜਹਾਜ਼ ਵਿਚ ਚੜ੍ਹ ਕੇ ਪਾਰ ਲੰਘਦਾ ਹੈ, ਗੁਰੂ-ਮਲਾਹ ਆਪਣੇ ਸ਼ਬਦ ਵਿਚ ਜੋੜ ਕੇ ਪਾਰ ਲੰਘਾ ਲੈਂਦਾ ਹੈ। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਹੇ ਦਾਸ ਨਾਨਕ! ਉਹ ਹਰਿ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ ਤੇ ਉਹ ਉੱਚਾ ਤੇ ਸੁੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ਜਿਥੇ ਵਾਸਨਾ ਪੋਹ ਨਹੀਂ ਸਕਦੀ ॥੨॥ ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਪੱਕੀ ਕਰ ਦਿੱਤੀ, ਉਸ ਨੇ ਇਹ ਸੂਝ (ਆਪਣੀ ਕਾਂਇਆਂ-ਘੋੜੀ ਦੇ) ਮੂੰਹ ਵਿਚ (ਮਾਨੋ) ਲਗਾਮ ਦੇ ਦਿੱਤੀ ਹੈ। ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੁੰਦਾ ਹੈ,

error: Content is protected !!