Home / ਦੁਨੀਆ ਭਰ / ਅੰਤਰਾਸ਼ਟਰੀ ਯਾਤਰੀਆਂ ਲਈ ਆਈ ਇਹ ਵੱਡੀ ਖਬਰ

ਅੰਤਰਾਸ਼ਟਰੀ ਯਾਤਰੀਆਂ ਲਈ ਆਈ ਇਹ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਉਡਾਣਾਂ ਬਾਰੇ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਅੰਤਰਰਾਸ਼ਟਰੀ ਉਡਾਨਾਂ ਉਪਰ ਪਾਬੰਦੀ ਨੂੰ ਲਗਾਤਾਰ ਜਾਰੀ ਰੱਖਿਆ ਗਿਆ ਹੈ। ਹੁਣ ਅੰਤਰਰਾਸ਼ਟਰੀ ਯਾਤਰੀਆਂ ਲਈ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਹ ਕੰਮ ਹੋਣ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਸੀ ਕਿ ਕੇਂਦਰ ਸਰਕਾਰ ਕਾਫੀ ਉਤਸੁਕ ਹੈ ਅਤੇ ਉਸ ਵੱਲੋਂ ਜਲਦ ਹੀ ਕੌਮਾਂਤਰੀ ਉਡਾਨਾਂ ਨੂੰ ਸ਼ੁਰੂ ਕੀਤਾ ਜਾ ਸਕਦਾ ਹੈ।।

ਦੱਸ ਦਈਏ ਕਿ ਉੱਥੇ ਹੀ ਹੁਣ ਦਸੰਬਰ ਅੰਤ ਤੋਂ ਪਹਿਲਾਂ ਹੀ ਇਨ੍ਹਾਂ ਉਡਾਨਾਂ ਨੂੰ ਸ਼ੁਰੂ ਕੀਤੇ ਜਾਣ ਦੀ ਉਮੀਦ ਪ੍ਰਗਟਾਈ ਗਈ ਹੈ। ਕਿਉਂ ਕੇ ਮਾਰਚ ਵਿੱਚ ਕਰੋਨਾ ਦੇ ਕਾਰਨ ਲੱਗੀਆਂ ਪਾਬੰਦੀਆਂ ਨੂੰ ਦੇਖਦੇ ਹੋਏ ਇਨ੍ਹਾਂ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਉਥੇ ਹੀ ਭਾਰਤ ਵੱਲੋਂ ਭੂਟਾਨ, ਕੀਨੀਆ, ਯੂਏਈ, ਯੂ ਕੇ ,ਅਮਰੀਕਾ, ਫਰਾਂਸ ਅਤੇ ਹੋਰ ਲਗਭਗ 28 ਦੇਸ਼ਾਂ ਨਾਲ ਏਅਰ ਬੱਬਲ ਸਮਝੌਤੇ ਦੇ ਤਹਿਤ ਹਵਾਈ ਉਡਾਨਾਂ ਨੂੰ ਜਾਰੀ ਰੱਖਿਆ ਗਿਆ ਹੈ। ਇਨ੍ਹਾਂ ਸਮਝੌਤਿਆਂ ਦੇ ਤਹਿਤ ਹੀ ਇਨ੍ਹਾਂ ਦੇਸ਼ਾਂ ਵਿਚ ਹਵਾਈ ਉਡਾਨਾਂ ਨੂੰ ਜਾਰੀ ਰੱਖਿਆ ਜਾ ਸਕਦਾ ਸੀ।

ਦੱਸ ਦਈਏ ਕਿ ਇਸ ਸਮੇਂ ਬੰਦੇ ਭਾਰਤ ਮਿਸ਼ਨ ਦੇ ਤਹਿਤ ਹੀ ਕੁਝ ਉਡਾਨਾਂ ਨੂੰ ਜਾਰੀ ਰੱਖਿਆ ਗਿਆ ਹੈ। ਹੁਣ ਮੁੜ ਤੋਂ ਕੌਮਾਂਤਰੀ ਉਡਾਣਾਂ ਨੂੰ ਸ਼ੁਰੂ ਕੀਤੇ ਜਾਣ ਨਾਲ ਕਾਫੀ ਲੰਮੇ ਸਮੇਂ ਤੋਂ ਇਨ੍ਹਾਂ ਉਡਾਨਾਂ ਦਾ ਇੰਤਜ਼ਾਰ ਕਰ ਰਹੇ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲ ਜਾਵੇਗੀ । ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।।

error: Content is protected !!