Home / ਦੁਨੀਆ ਭਰ / ਇੰਗਲੈਂਡ ਤੋਂ ਆਈ ਵੱਡੀ ਖਬਰ

ਇੰਗਲੈਂਡ ਤੋਂ ਆਈ ਵੱਡੀ ਖਬਰ

ਕਰੋਨਾ ਦੇ ਖਤਮ ਤੋਂ ਬਾਅਦ ਹੁਣ ਹੁਣ ਅਸਟ੍ਰੇਲੀਆ ਵਿੱਚ ਵੀ ਨਵੇਂ ਵੈਰੀਆ ਦੇ ਦੋ ਮਾਮਲੇ ਸਾਹਮਣੇ ਆਉਣ ਨਾਲ ਸਰਕਾਰ ਚਿੰਤਾ ਵਿੱਚ ਪੈ ਗਈ ਹੈ ਅਤੇ ਉਸ ਵੱਲੋਂ ਪਾਬੰਦੀਆਂ ਵੀ ਵਧਾ ਦਿਤੀਆਂ ਗਈਆਂ ਹਨ। ਉਥੇ ਹੀ ਹੁਣ ਇੰਗਲੈਂਡ ਵਿੱਚ ਵੀ ਮੌਜੂਦਾ ਹਾਲ ਨੂੰ ਦੇਖਦੇ ਹੋਏ ਇਹ ਹੁਕਮ ਲਾਗੂ ਕਰ ਦਿੱਤਾ ਗਿਆ ਹੈ ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਦੱਖਣੀ ਅਫ਼ਰੀਕਾ ਵਿੱਚ ਪਾਏ ਜਾਣ ਵਾਲੇ ਨਵੇਂ ਵੈਰੀਐਂਟ ਓਮੀਕਰੋਨ ਨੇ ਯੂਕੇ ਵਿੱਚ ਵੀ ਦਸਤਕ ਦੇ ਦਿੱਤੀ ਹੈ।

ਦੱਸ ਦਈਏ ਕਿ ਜਿੱਥੇ ਸ਼ਨੀਵਾਰ ਨੂੰ ਯੂ ਕੇ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਵੱਲੋਂ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਹੈ ਕਿ ਯੂਕੇ ਵਿੱਚ ਇਸ ਵਾਇਰਸ ਦੇ ਦੋ ਮਾਮਲੇ ਸਾਹਮਣੇ ਆਏ ਹਨ ਜੋ ਕਿ ਬ੍ਰੇਟਵੁਡ ਅਤੇ ਨਾਟਿੰਘਮ ਵਿੱਚ ਪਾਏ ਗਏ ਹਨ। ਉਥੇ ਹੀ ਉਨ੍ਹਾਂ ਵੱਲੋਂ ਨਵੇਂ ਸੁਰੱਖਿਆ ਉਪਾਂਵਾਂ ਦੀ ਘੋਸ਼ਣਾ ਵੀ ਕੀਤੀ ਗਈ ਹੈ। ਯੂਕੇ ਆਉਣ ਵਾਲੇ ਸਾਰੇ ਯਾਤਰੀਆਂ ਨੂੰ 48 ਘੰਟਿਆਂ ਦੇ ਅੰਦਰ ਆਪਣਾ ਟੈਸਟ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ। ਉਸ ਦੀ ਰਿਪੋਰਟ ਆਉਣ ਤੱਕ ਯਾਤਰੀਆਂ ਨੂੰ ਇਕਾਂਤ ਵਾਸ ਕੀਤਾ ਜਾਵੇਗਾ ਅਤੇ ਨੈਗਟਿਵ ਰਿਪੋਰਟ ਆਉਣ ਤੇ ਹੀ ਘਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਦੱਸ ਦਈਏ ਕਿ ਕਰੋਨਾ ਦੇ ਨਵੇਂ ਕੇਸ ਸਾਹਮਣੇ ਆਉਣ ਤੇ ਯੂ ਕੇ ਵਿਚ ਮਾਸਕ ਦੀ ਵਰਤੋਂ ਦੁਬਾਰਾ ਤੋਂ ਸ਼ੁਰੂ ਕਰ ਦਿੱਤੀ ਗਈ ਹੈ ਜੋ ਕਿ ਜਨਤਕ ਆਵਾਜਾਈ ਅਤੇ ਦੁਕਾਨਾਂ ਉੱਪਰ ਲਾਜ਼ਮੀ ਹੋਵੇਗੀ। ਜਿਨ੍ਹਾਂ ਯਾਤਰੀਆਂ ਦਾ ਟੀਕਾਕਰਨ ਵੀ ਹੋ ਚੁੱਕਾ ਹੋਵੇਗਾ, ਉਨ੍ਹਾਂ ਦੇ ਵੀ ਇਸ ਦੇ ਵਿਚ ਆਉਣ ਜਾਂ ਸੰਪਰਕ ਵਿਚ ਆਉਣ ਵਾਲੇ ਲੋਕਾਂ ਨੂੰ ਦਸ ਦਿਨਾਂ ਲਈ ਇਕਾਂਤਵਾਸ ਰਹਿਣਾ ਲਾਜ਼ਮੀ ਕੀਤਾ ਗਿਆ ਹੈ।।।

error: Content is protected !!