Home / ਸਿੱਖੀ ਖਬਰਾਂ / ਇਹ ਇੱਕ ਚੀਜ਼ ਜਰੂਰ ਦਾਨ ਕਰੋ

ਇਹ ਇੱਕ ਚੀਜ਼ ਜਰੂਰ ਦਾਨ ਕਰੋ

ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ।। ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ)ਜਿਨ੍ਹਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ । ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ, ਉਹ (ਇਸ ਸਰੀਰ ਦੇ ਮੋਹ ਵਿਚ ਫਸ ਕੇ) ਮਰਦਾ ਹੈ ਜੰਮਦਾ ਹੈ, ਜੰਮਦਾ ਹੈ ਮਰਦਾ ਹੈ ।ਗੁਰੂ ਦੀ ਸਰਨ ਨਾਹ ਪੈਣ ਵਾਲੇ ਮਨੁੱਖ (ਸਰੀਰਕ ਮੋਹ ਵਿਚ ਫਸ ਕੇ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਨੂੰ (ਕਦੇ) ਸੁਖ ਨਸੀਬ ਨਹੀਂ ਹੁੰਦਾ ।ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਲੋਕ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ ।ਜਮ ਰਾਜ ਦੀ ਪੁਰੀ ਵਿਚ ਭੀ (ਪਰਲੋਕ ਵਿਚ ਭੀ ਉਸ ਦੇ ਆਤਮਕ ਜੀਵਨ ਵਾਸਤੇ) ਘੁੱਪ ਹਨੇਰਾ ਬਹੁਤ ਹਨੇਰਾ ਹੀ ਟਿਕਿਆ ਰਹਿੰਦਾ ਹੈ, (ਇਸ ਦੁਨੀਆ ਵਾਲਾ ਕੋਈ) ਭੈਣ ਭਰਾ ਉਸ ਲੋਕ ਵਿਚ ਸਹਾਇਤਾ ਨਹੀਂ ਕਰ ਸਕਦਾ ।ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ।੧। ਹੇ ਭਾਈ! (ਮਨੁੱਖ ਦਾ) ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ ।(ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਤੇ, ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ । ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ । ਇਸ ਆਨੰਦ ਵਿਚ ਦਿਨ ਰਾਤ ਸਦਾ* *ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ ।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋਿੜਆ ਹੋਇਆ ਹੈ,।।

error: Content is protected !!