Home / ਸਿੱਖੀ ਖਬਰਾਂ / ਗੁਰੂਘਰ ਦੇਗ ਕਰਾਉਣ ਤੋਂ ਪਹਿਲਾਂ ਇਹ ਕਰੋ

ਗੁਰੂਘਰ ਦੇਗ ਕਰਾਉਣ ਤੋਂ ਪਹਿਲਾਂ ਇਹ ਕਰੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ । ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ ॥੧॥ ਹੇ ਪ੍ਰਭੂ! ਤਾਂ ਤੇਰਾ ਦਰਸਨ ਕਰਨ ਵਾਸਤੇ- ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ ॥੧॥ ਰਹਾਉ ॥ ਹੇ ਪ੍ਰਭੂ! (ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ ॥੨॥

new

ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ *ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾ, ਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ) ॥੩॥ ਹੇ ਪ੍ਰਭੂ! (ਤੇਰਾ ਦਰਸਨ ਕਰਨ ਦੀ ਖ਼ਾਤਰ ਜੇ ਲੋੜ ਪਏ ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਕੱਟ ਕੱਟ ਕੇ ਸਾਰਾ ਭੇਟਾ ਕਰ ਦਿਆਂਗਾ, ਅੱਗ ਵਿਚ ਆਪਣੇ ਆਪ ਨੂੰ ਸਾੜ (ਭੀ) ਦਿਆਂਗਾ ॥੪॥ ਹੇ ਪ੍ਰਭੂ! (ਤੇਰੇ ਦੀਦਾਰ ਦੀ ਖ਼ਾਤਰ, ਤੇਰੀਆਂ ਸੰਗਤਾਂ ਨੂੰ) ਮੈਂ ਪੱਖਾਂ ਝਲਾਂਗਾ, ਪਾਣੀ ਢੋਵਾਂਗਾ, ਜੋ ਕੁਝ ਤੂੰ ਮੈਨੂੰ (ਖਾਣ ਲਈ) ਦੇਵੇਂਗਾ ਉਹੀ (ਖ਼ੁਸ਼ ਹੋ ਕੇ) ਖਾ ਲਵਾਂਗਾ ॥੫॥ ਹੇ ਪ੍ਰਭੂ! (ਤੇਰਾ ਦਾਸ) ਗਰੀਬ ਨਾਨਕ ਤੇਰੇ ਦਰ ਤੇ ਆ ਡਿੱਗਾ ਹੈ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ, ਤੇਰਾ ਇਹ ਉਪਕਾਰ ਹੋਵੇਗਾ ॥੬॥

ਹੇ ਪ੍ਰਭੂ! (ਜੇ ਲੋੜ ਪਏ ਤਾਂ) ਮੈਂ ਆਪਣੀਆਂ ਅੱਖਾਂ ਕੱਢ ਕੇ (ਗੁਰੂ ਦੇ) ਪੈਰਾਂ ਹੇਠ ਰੱਖ ਦਿਆਂ, ਮੈਂ ਸਾਰੀ ਧਰਤੀ ਉਤੇ ਭਾਲ ਕਰਾਂ ਕਿ ਸ਼ਾਇਦ ਕਿਤੇ ਗੁਰੂ ਲੱਭ ਪਏ ॥੭॥ ਹੇ ਪ੍ਰਭੂ! ਜੇ ਤੂੰ ਮੈਨੂੰ ਆਪਣੇ ਕੋਲ ਬਿਠਾਲ ਲਏਂ, ਤਾਂ ਤੈਨੂੰ ਆਰਾਧਦਾ ਰਹਾਂ, ਜੇ ਤੂੰ ਮੈਨੂੰ (ਧੱਕੇ) ਮਾਰ ਕੇ (ਆਪਣੇ ਦਰ ਤੋਂ) ਕੱਢ ਦੇਵੇਂ, ਤਾਂ ਭੀ ਮੈਂ ਤੇਰਾ ਹੀ ਧਿਆਨ ਧਰਦਾ ਰਹਾਂਗਾ ॥੮॥ ਹੇ ਪ੍ਰਭੂ! ਜੇ ਜਗਤ ਮੈਨੂੰ ਚੰਗਾ ਆਖੇਗਾ, ਤਾਂ (ਅਸਲ ਵਿਚ) ਇਹ ਤੇਰੀ ਹੀ ਵਡਿਆਈ ਹੋਵੇਗੀ, ਜੇ (ਤੇਰੀ ਸਿਫ਼ਤਿ-ਸਾਲਾਹ ਕਰਨ ਤੇ) ਦੁਨੀਆ ਮੇਰੀ ਨਿੰਦਾ ਕਰੇਗੀ, ਤਾਂ ਭੀ ਮੈਂ (ਤੈਨੂੰ) ਛੱਡ ਕੇ ਨਹੀਂ ਜਾਵਾਂਗਾ ॥੯॥ ਹੇ ਪ੍ਰਭੂ! ਜੇ ਮੇਰੀ ਪ੍ਰੀਤ ਤੇਰੇ ਪਾਸੇ ਬਣੀ ਰਹੇ, ਤਾਂ ਬੇਸ਼ੱਕ ਕੋਈ ਕੁਝ ਭੀ ਮੈਨੂੰ ਪਿਆ ਆਖੇ। ਪਰ, ਤੇਰੇ ਵਿਸਰਿਆਂ,

newhttps://punjabiinworld.com/wp-admin/options-general.php?page=ad-inserter.php#tab-4

ਹੇ ਪ੍ਰਭੂ! ਮੈਂ ਆਤਮਕ ਮੌਤੇ ਮਰ ਜਾਵਾਂਗਾ ॥੧੦॥ ਹੇ ਪ੍ਰਭੂ! (ਤੇਰਾ ਦਰਸਨ ਕਰਨ ਦੀ ਖ਼ਾਤਰ) ਮੈਂ ਗੁਰੂ ਉਤੋਂ ਕੁਰਬਾਨ ਕੁਰਬਾਨ ਜਾਵਾਂਗਾ, ਮੈਂ ਸੰਤ-ਗੁਰੂ ਦੀ ਚਰਨੀਂ ਪੈ ਕੇ ਉਸ ਨੂੰ ਪ੍ਰਸੰਨ ਕਰਾਂਗਾ ॥੧੧॥ ਹੇ ਹਰੀ! ਤੇਰਾ ਦਰਸਨ ਕਰਨ ਦੀ ਖ਼ਾਤਰ (ਤੇਰਾ ਦਾਸ) ਵਿਚਾਰਾ ਨਾਨਕ ਕਮਲਾ ਹੋਇਆ ਫਿਰਦਾ ਹੈ ॥੧੨॥ ਹੇ ਪ੍ਰਭੂ! (ਤੇਰਾ ਮਿਲਾਪ ਪ੍ਰਾਪਤ ਕਰਨ ਦੀ ਖ਼ਾਤਰ) ਮੈਂ ਗੁਰੂ ਦਾ ਦਰਸਨ ਕਰਨ ਲਈ ਝੱਖੜ-ਹਨੇਰੀ (ਆਪਣੇ ਸਿਰ ਉਤੇ) ਝੱਲਣ ਨੂੰ ਭੀ ਤਿਆਰ ਹਾਂ, ਜੇ ਮੀਂਹ ਵਰ੍ਹਨ ਲੱਗ ਪਏ ਤਾਂ ਭੀ (ਵਰ੍ਹਦੇ ਮੀਂਹ ਵਿਚ ਹੀ) ਮੈਂ ਗੁਰੂ ਨੂੰ ਵੇਖਣ ਲਈ ਜਾਣ ਨੂੰ ਤਿਆਰ ਹਾਂ ॥

new
Advertisement

Check Also

ਭਾਈ ਸਾਹਿਬ ਬਾਰੇ ਆਈ ਵੱਡੀ ਖਬਰ

 ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਆਪਣਾ ਉਮੀਦਵਾਰ ਐਲਾਨ ਕੇ …

error: Content is protected !!