Home / ਸਿੱਖੀ ਖਬਰਾਂ / ਅਮਰੀਕਾ ਚ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਸੁਣੋ

ਅਮਰੀਕਾ ਚ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਸੁਣੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ । ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ {ਪੰਨਾ 711-712}

new

ਪਦਅਰਥ: ਖੁਆਰੀ = ਬੇ = ਇੱਜ਼ਤੀ। ਕਉ = ਨੂੰ। ਕਹਾ ਬਿਆਪੈ = ਨਹੀਂ ਵਿਆਪ ਸਕਦਾ। ਓਟ = ਆਸਰਾ।ਰਹਾਉ। ਬਲਨਾ = ਬਿਲਾਨਾ, ਗੁਜ਼ਾਰਨਾ। ਅਰਜਾਰੀ = ਉਮਰ। ਨਵ ਖੰਡਨ ਕੋ ਰਾਜੁ = ਸਾਰੀ ਧਰਤੀ ਦਾ ਰਾਜ। ਅੰਤਿ = ਆਖ਼ਰ ਨੂੰ। ਹਾਰੀ = ਹਾਰਿ, (ਮਨੁੱਖਾ ਜੀਵਨ ਦੀ ਬਾਜ਼ੀ) ਹਾਰ ਕੇ।੧।

ਗੁਣ ਨਿਧਾਨ ਗੁਣ = ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੇ ਗੁਣ। ਤਿਨ ਹੀ = ਉਸ ਨੇ ਹੀ {ਲਫ਼ਜ਼ ‘ਤਿਨਿ’ ਦੀ ‘ਿ’ ਕ੍ਰਿਆ = ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ} ਤਿਨਿ ਹੀ। ਜਾ ਕਉ = ਜਿਸ ਉਤੇ। ਧਾਰੀ = ਕੀਤੀ। ਧੰਨੁ = ਮੁਬਾਰਿਕ। ਤਿਸੁ = ਬਲਿਹਾਰੀ = ਉਸ ਤੋਂ ਕੁਰਬਾਨ।੨। ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।

newhttps://punjabiinworld.com/wp-admin/options-general.php?page=ad-inserter.php#tab-4

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।

new

ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

Advertisement

Check Also

ਭਾਈ ਸਾਹਿਬ ਬਾਰੇ ਆਈ ਵੱਡੀ ਖਬਰ

 ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਆਪਣਾ ਉਮੀਦਵਾਰ ਐਲਾਨ ਕੇ …

error: Content is protected !!