ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਂਦੇ ਹੀ ਬਹੁਤ ਸਾਰੇ ਬਦਲਾਅ ਹੋ ਚੁੱਕੇ ਹਨ। ਆਮ ਆਦਮੀ ਪਾਰਟੀ ਵੱਲੋਂ ਜਿਥੇ 35 ਹਜ਼ਾਰ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਧਾਇਕਾਂ ਨੂੰ ਵੀ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਵੱਲੋਂ ਆਪਣੇ ਆਪਣੇ ਹਲਕੇ ਦਾ ਵਿਕਾਸ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨੂੰ ਵੀ ਹੱਲ ਕੀਤਾ ਜਾ ਸਕੇ। ਕੱਲ੍ਹ ਵਿਧਾਨ ਸਭਾ ਦੇ ਆਖਰੀ ਸ਼ੈਸਨ ਵਿੱਚ ਅੱਜ ਇੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ , ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਵਿੱਚ 23 ਮਾਰਚ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਸੀ ਕਿ ਇਹ ਛੁੱਟੀ ਨਵਾਂ ਸ਼ਹਿਰ ਵਿੱਚ ਹੀ ਨਹੀਂ ਸਗੋਂ ਪੂਰੇ ਪੰਜਾਬ ਵਿੱਚ ਹੋਵੇਗੀ। ਹੁਣ ਪੰਜਾਬ ਵਿੱਚ ਇਨ੍ਹਾਂ ਸਕੂਲੀ ਬੱਚਿਆਂ ਲਈ ਅਚਾਨਕ ਇਹ ਵੱਡਾ ਐਲਾਨ ਹੋ ਗਿਆ ਜਿਸ ਬਾਰੇ ਹੁਣ ਤਾਜ਼ਾ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅੱਜ 23 ਮਾਰਚ ਉੱਪਰ ਪੂਰੇ ਪੰਜਾਬ ਵਿੱਚ ਸਰਕਾਰ ਵੱਲੋਂ ਛੁੱਟੀ ਕੀਤੀ ਗਈ ਹੈ। ਉਥੇ ਹੀ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਜਮਾਤ ਟਰਮ 2 ਦੀਆਂ ਪ੍ਰੀਖਿਆਵਾਂ ਨੂੰ ਵੀ ਇਕ ਛੁੱਟੀ ਦੇ ਹੋਣ ਕਾਰਨ ਅੱਗੇ ਕਰ ਦਿੱਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦੱਸਿਆ ਗਿਆ ਹੈ ਕਿ 23 ਮਾਰਚ ਦੇ ਦਿਨ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਹੁਣ 2 ਅਪ੍ਰੈਲ ਨੂੰ ਕਰਵਾਇਆ ਜਾਵੇਗਾ। ਜਿੱਥੇ ਪੰਜਵੀਂ ਜਮਾਤ ਟਰਮ 2 ਦੇ ਦੂਜੇ ਵਿਸ਼ੇ ਪੰਜਾਬੀ ,ਹਿੰਦੀ, ਉਰਦੂ ਦੀ ਪ੍ਰੀਖਿਆ ਹੁਣ ਸਾਢੇ ਦਸ ਵਜੇ 2 ਅਪ੍ਰੈਲ ਨੂੰ ਹੋਵੇਗੀ।
ਕਿਉ ਕੇ 23 ਮਾਰਚ ਦੀ ਸਰਕਾਰੀ ਛੁੱਟੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਗਈ ਹੈ। ਇਹ ਸਾਰੀ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲ ਪ੍ਰੀਖਿਆਵਾਂ ਜੇ ਆਰ ਮਹਿਰੋਕ ਵੱਲੋਂ ਦਿੱਤੀ ਗਈ ਹੈ। ਜਿਨ੍ਹਾਂ ਵੱਲੋਂ ਇਨ੍ਹਾਂ ਪ੍ਰੀਖਿਆਵਾਂ ਨੂੰ ਅੱਗੇ ਕਰਨ ਬਾਰੇ ਦੱਸਿਆ ਗਿਆ ਹੈ।