Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੰਜਾਬ ਚ ਮੀਂਹ ਪੈਣ ਬਾਰੇ ਵੱਡੀ ਖਬਰ

ਪੰਜਾਬ ਚ ਮੀਂਹ ਪੈਣ ਬਾਰੇ ਵੱਡੀ ਖਬਰ

ਪੰਜਾਬ ‘ਚ ਗਰਮੀ ਆਪਣੀ ਆਪਣੇ ਰਿਕਾਰਡ ਤੋੜਦੀ ਜਾ ਰਹੀ ਹੈ। ਜੇਕਰ ਗੱਲ ਕੀਤੀ ਜਾਵੇ ਲੁਧਿਆਣਾ ਦੀ ਤਾਂ ਇੱਥੇ ਸਵੇਰੇ 8 ਵਜੇ ਪਾਰਾ 21 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂ ਕਿ ਹਵਾ ਗੁਣਵੱਤਾ ਸੂਚਕ ਅੰਕ 207 ਰਿਹਾ। ਮੌਸਮ ਵਿਭਾਗ ਦੀ ਮੰਨੀਏ ਤਾਂ 25 ਮਾਰਚ ਤੋਂ ਬਾਅਦ ਮੌਸਮ ਬਦਲ ਸਕਦਾ ਹੈ ਅਤੇ ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ 26 ਮਾਰਚ ਦੇ ਆਸਪਾਸ ਮੀਂਹ ਪੈਣ ਦੀ ਸੰਭਾਵਨਾ ਹੈ। ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।

ਪਿਛਲੇ 10 ਦਿਨਾਂ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਚਾਰ ਤੋਂ ਪੰਜ ਡਿਗਰੀ ਵੱਧ ਚੱਲ ਰਿਹਾ ਹੈ, ਜਦੋਂ ਕਿ ਕਈ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ 7 ਤੋਂ 10 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਜਾ ਰਿਹਾ ਹੈ। ਤਾਪਮਾਨ ਵਧਣ ਨਾਲ ਕਣਕ ਦੇ ਝਾੜ ‘ਤੇ ਅਸਰ ਪਵੇਗਾ। ਕਿਸਾਨਾਂ ਨੂੰ ਕਣਕ ਦੇ ਖੇਤਾਂ ਨੂੰ ਪਾਣੀ ਲਗਾਉਂਦੇ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ। ਜੇਕਰ ਤੁਸੀਂ ਪਾਣੀ ਲਗਾਉਂਦੇ ਰਹੋਗੇ ਤਾਂ ਮਿੱਟੀ ਵਿੱਚ ਨਮੀ ਨਹੀਂ ਘਟੇਗੀ।

ਦੱਸ ਦਈਏ ਕਿ ਬੀਤੇ ਦਿਨ ਦੀ ਗੱਲ ਕਰੀਏ ਤਾਂ ਸਭ ਤੋਂ ਜ਼ਿਆਦਾ ਤਾਪਮਾਨ ਮੋਹਾਲੀ ਵਿਚ 38.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮਾਰਚ ਮਹੀਨੇ ਦੀ ਸ਼ੁਰੂਆਤ ’ਚ ਸਵੇਰ ਤੋਂ ਸ਼ਾਮ ਦੇ ਸਮੇਂ ਠੰਡ ਦਾ ਅਹਿਸਾਸ ਹੁੰਦਾ ਰਿਹਾ।।

ਦੱਸ ਦਈਏ ਕਿ ਉਨ੍ਹਾਂ ਦੱਸਿਆ ਕਿ ਪਹਿਲਾਂ ਇੰਨਾ ਤਾਪਮਾਨ ਅਪ੍ਰੈਲ ਮਹੀਨੇ ਦੌਰਾਨ ਰਹਿੰਦਾ ਸੀ ਪਰ ਇਸ ਵਾਰ ਮੌਸਮ ਦੇ ਮਿਜਾਜ਼ ਨੇ ਕਰਵਟ ਲਈ ਹੈ ਅਤੇ ਮਾਰਚ ਮਹੀਨੇ ਦੌਰਾਨ ਹੀ ਤਾਪਮਾਨ ਘੱਟ ਹੋਣ ਦੇ ਬਾਵਜੂਦ ਫੀਲਿੰਗ ਕਿਤੇ ਜ਼ਿਆਦਾ ਦੀ ਹੋਣ ਲੱਗੀ ਹੈ, ਜਿਸ ਨਾਲ ਚੱਲਣ ਵਾਲੀ ਹਵਾ ਵੀ ਲੂ ਵਿਚ ਬਦਲਣ ਲੱਗੀ ਹੈ, ਜੇਕਰ ਗਰਮੀ ਦਾ ਕਹਿਰ ਇਸੇ ਤਰ੍ਹਾਂ ਜਾਰੀ ਰਹਿੰਦਾ ਹੈ ਤਾਂ ਪੱਛਮੀ ਚੱਕਰਵਾਤ ਵਰਗੇ ਹਾਲਾਤ ਪੈਦਾ ਹੋ ਸਕਦੇ ਹਨ।।

ਅਪ੍ਰੈਲ ਤੋਂ ਜੂਨ ਮਹੀਨੇ ਦੌਰਾਨ ਤਾਪਮਾਨ 42 ਤੋਂ 46 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਮੌਸਮ ਮਾਹਿਰਾਂ ਦਾ ਮੰਨਣਾ ਹੈ ਕਿ ਜਦੋਂ ਗਰਮੀ ਦਾ ਕਹਿਰ ਵੱਧਦਾ ਹੈ ਤਾਂ ਚੰਗੇ ਮਾਨਸੂਨ ਦੀ ਸੰਭਾਵਨਾ ਵਧ ਜਾਂਦੀ ਹੈ। ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਫਿਲਹਾਲ ਹਾਲੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।।।

Check Also

ਸੁਖਬੀਰ ‘ਤੇ ਹਮਲੇ ‘ਚ ਨਵਾਂ TWIST!

ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ‘ਤੇ ਅੱਜ ਦਰਬਾਰ ਸਾਹਿਬ ਦੀ ਦਰਸ਼ਨੀ ਡਿਓੜੀ ਲਾਗੇ ਗੋਲੀ …