Home / ਸਿੱਖੀ ਖਬਰਾਂ / ਦਸ਼ਮੇਸ਼ ਪਿਤਾ ਜੀ ਨੂੰ ਯਾਦ ਕਰਨ ਦਾ ਫਲ

ਦਸ਼ਮੇਸ਼ ਪਿਤਾ ਜੀ ਨੂੰ ਯਾਦ ਕਰਨ ਦਾ ਫਲ

ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥ ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥ ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥*

Check Also

ਭਾਈ ਅੰਮ੍ਰਿਤਪਾਲ ਨੇ ਜੇਲ੍ਹ ਚ ਸ਼ੁਰੂ ਕੀਤਾ ਚੰਡੀ ਦਾ ਪਾਠ