ਵੱਡੀ ਖਬਰ ਆ ਰਹੀ ਹੈ ਡੇਰਾ ਮੁਖੀ ਬਾਰੇ ਜਾਣਕਾਰੀ ਅਨੁਸਾਰ ਬੇਅ ਦਬੀ ਮਾਮਲੇ ਵਿਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ 4 ਮਈ ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।।
ਦੱਸ ਦਈਏ ਕਿ ਵਿਸ਼ੇਸ਼ ਜਾਂਚ ਟੀਮ (SIT) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅ ਦਬੀ ਤੋਂ ਬਾਅਦ ਉਸ ਦੇ ਅੰਗ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਇਸ ਮਾਮਲੇ ਵਿਚ ਸੱਤ ਡੇਰਾ ਪ੍ਰੇਮੀਆਂ ਤੇ ਵਿਸ਼ੇਸ਼ ਜਾਂਚ ਟੀਮ ਪਹਿਲਾਂ ਹੀ ਚਲਾਨ ਪੇਸ਼ ਕਰ ਚੁੱਕੀ ਹੈ। ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਦੀ ਚਾਲ ਖੇਡਣ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਵੀ ਸ਼ਾਮਲ ਹਨ, ਜੋ ਇਸ ਸਮੇਂ ਸੁਨਾਰੀਆ ਵਿੱਚ ਬੰਦ ਹਨ।।
ਦੱਸ ਦਈਏ ਕਿ ਦੱਸ ਦੇਈਏ ਕਿ ਵਿਸ਼ੇਸ਼ ਜਾਂਚ ਟੀਮ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਸਾਹਿਬ ਨੂੰ ਚੁੱਕਣ ਦੇ ਮਾਮਲੇ ਵਿੱਚ ਡੇਰਾ ਮੁਖੀ ਨੂੰ ਪਹਿਲਾਂ ਹੀ ਨਾਮਜ਼ਦ ਕਰ ਚੁੱਕੀ ਹੈ। ਜੁਡੀਸ਼ਲ ਮੈਜਿਸਟ੍ਰੇਟ ਮੈਡਮ ਤਰਜਨੀ ਨੇ ਸੁਨਾਰੀਆ ਦੇ ਸੁਪਰਡੈਂਟ ਨੂੰ ਲਿਖਤੀ ਹਦਾਇਤ ਕੀਤੀ ਹੈ ਕਿ ਡੇਰਾ ਮੁਖੀ ਨੂੰ 4 ਮਈ ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਹਾਲਾਂਕਿ ਜਾਂਚ ਟੀਮ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਡੇਰਾ ਸੱਚਾ ਸੌਦਾ ਮੁਖੀ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਜਦੋਂ ਕਿ ਜਾਂਚ ਟੀਮ ਡੇਰਾ ਮੁਖੀ ਤੋਂ ਸੁਨਾਰੀਆ ਜਾ ਕੇ ਉੱਚ ਪੱਧਰੀ ਪੁੱਛਗਿਛ ਕਰ ਚੁੱਕੀ ਹੈ।।