Home / ਦੁਨੀਆ ਭਰ / ਭਗਵੰਤ ਮਾਨ ਨੇ ਮੋਦੀ ਨੂੰ ਕੀਤੀ ਅਪੀਲ

ਭਗਵੰਤ ਮਾਨ ਨੇ ਮੋਦੀ ਨੂੰ ਕੀਤੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਦੀ ਵਿੱਤੀ ਹਾਲਤ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਦੋ ਸਾਲਾਂ ਵਿੱਚ 50-50 ਹਜ਼ਾਰ ਕਰੋੜ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਮਾਨ ਨੇ ਕਿਹਾ ਕਿ ਅਸੀਂ ਦਿਨ ਰਾਤ ਮਿਹਨਤ ਕਰ ਰਹੇ ਹਾਂ। ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣ ਗਈ ਹੈ। ਅਸੀਂ ਖਜ਼ਾਨਾ ਲੁੱਟਣ ਵਾਲੇ ਮਾਫੀਆ ਨੂੰ ਖਤਮ ਕਰਕੇ ਦੁਬਾਰਾ ਖਜਾਨਾ ਭਰਨ ਦੀ ਕੋਸ਼ਿਸ਼ ਕਰ ਰਹੇ ਹਾਂ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਜੇਕਰ ਸਾਨੂੰ ਘੱਟੋ-ਘੱਟ 2 ਸਾਲਾਂ ਲਈ ਵਿਸ਼ੇਸ਼ ਪੈਕੇਜ ਮਿਲਦਾ ਹੈ ਤਾਂ ਉਦੋਂ ਤੱਕ ਅਸੀਂ ਆਪਣੀ ਵਿੱਤੀ ਸਥਿਤੀ ਨੂੰ ਸੰਭਾਲ ਲਵਾਂਗੇ। ਪੰਜਾਬ ਆਪਣੇ ਪੈਰਾਂ ‘ਤੇ ਖੜ੍ਹਾ ਹੋਵੇਗਾ। ਮਾਨ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਦੇਸ਼ ਦੇ ਵਿੱਤ ਮੰਤਰੀ ਨਾਲ ਗੱਲ ਕਰਕੇ ਸਾਡਾ ਸਹਿਯੋਗ ਕਰਨਗੇ।

ਮਾਨ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬ ਨੇ 90 ਫੀਸਦੀ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਅੱਜ ਵੀ ਪੰਜਾਬ ਦੇਸ਼ ਦੀ ਸੁਰੱਖਿਆ ਲਈ ਸਰਹੱਦਾਂ ‘ਤੇ ਤਾਇਨਾਤ ਹਨ। ਉਮੀਦ ਹੈ ਰੰਗਲਾ ਪੰਜਾਬ ਬਣਾਉਣ ਲਈ ਪੂਰਾ ਸਹਿਯੋਗ ਮਿਲੇਗਾ। ਪੀਐਮ ਨੇ ਇਹ ਵੀ ਕਿਹਾ ਕਿ ਅਸੀਂ ਮਿਲ ਕੇ ਦੇਸ਼ ਨੂੰ ਅੱਗੇ ਲੈ ਕੇ ਜਾਣਾ ਹੈ। ਮੈਂ ਇਹ ਵੀ ਕਿਹਾ ਕਿ ਮੈਂ ਪੰਜਾਬ ਦਾ ਵਿਕਾਸ ਕਰਾਂਗਾ ਤਾਂ ਦੇਸ਼ ਦਾ ਵਿਕਾਸ ਹੋਵੇਗਾ। ਪ੍ਰੋਫੈਸਰ ਮੋਹਨ ਸਿੰਘ ਨੇ ਇਹ ਵੀ ਕਿਹਾ ਕਿ ਪੂਰਾ ਦੇਸ਼ ਇੱਕ ਮੁੰਦਰੀ ਹੈ ਤੇ ਪੰਜਾਬ ਇਸ ਵਿੱਚ ਪੱਥਰ ਵਾਂਗ ਹੈ। ਬਦਕਿਸਮਤੀ ਨਾਲ ਉਹ ਕੁਝ ਖਰਾਬ ਹੋ ਗਿਆ ਸੀ ਅਸੀਂ ਇਸ ਨੂੰ ਜਲਦੀ ਠੀਕ ਕਰ ਲਵਾਂਗੇ।

ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸੁਰੱਖਿਆ ਲਈ ਵੀ ਮਦਦ ਮੰਗੀ ਹੈ। ਕਈ ਵਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਪੰਜਾਬ ਦੇ ਲੋਕਾਂ ਨਾਲ ਉਨ੍ਹਾਂ ਦੇ ਸਬੰਧ ਬਹੁਤ ਚੰਗੇ ਹਨ ਅਤੇ ਭਵਿੱਖ ਵਿੱਚ ਵੀ ਇਸ ਨੂੰ ਬਰਕਰਾਰ ਰੱਖਿਆ ਜਾਵੇਗਾ। ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਤੁਸੀਂ ਸੁਰੱਖਿਆ ਲਈ ਜੋ ਵੀ ਪ੍ਰਸਤਾਵ ਲਿਆਓਗੇ। ਅਸੀਂ ਤੁਹਾਨੂੰ ਸਹਿਯੋਗ ਦੇਵਾਂਗੇ।

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?