ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਇਹ ਕਥਾ ਜਰੂਰ ਸੁਣੋ ਜੀ ।*”ਅੰਗ (ANG) – ੬੫੮ (658)”*🌹🌺 ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥ ਰਾਗੁ ਸੋਰਠਿ ਬਾਨੀ ਭਗਤ ਰਵਿਦਾਸ ਜੀ ਕੀ
ਪਦਅਰਥ: ਦੁਲਭ = ਦੁਰ = ਲੱਭ, ਜਿਸ ਦਾ ਮਿਲਣਾ ਬਹੁਤ ਹੀ ਔਖਾ ਹੈ। ਪੁੰਨ = ਭਲੇ ਕੰਮ। ਜਾਤ = ਜਾ ਰਿਹਾ ਹੈ। ਅਬਿਬੇਕੈ = ਵਿਚਾਰ = ਹੀਣਤਾ ਦੇ ਕਾਰਨ, ਅੰਞਾਣ = ਪੁਣੇ ਵਿਚ। ਸਮਸਰਿ = ਵਰਗੇ, ਦੇ ਬਰਾਬਰ। ਕਿਹ ਲੇਖੈ = ਕਿਸ ਕੰਮ ਆਏ? ਕਿਸੇ ਅਰਥ ਨਹੀਂ।੧। ਰਾਜਾ = ਜਗਤ ਦਾ ਮਾਲਕ। ਰਸੁ = (ਮਿਲਾਪ ਦਾ) ਆਨੰਦ। ਜਿਹ ਰਸ = ਜਿਸ ਰਸ ਦੀ ਬਰਕਤ ਨਾਲ। ਅਨ ਰਸ = ਹੋਰ ਚਸਕੇ।੧।ਰਹਾਉ। ਜਾਨਿ = ਜਾਣ ਬੁੱਝ ਕੇ, ਜਾਣਦੇ ਬੁੱਝਦੇ ਹੋਏ। ਅਜਾਨ = ਅੰਞਾਣ। ਬਾਵਰ = ਪਾਗਲ। ਸੋਚ ਅਸੋਚ = ਚੰਗੀਆਂ ਮੰਦੀਆਂ ਸੋਚਾਂ। ਦਿਵਸ = ਉਮਰ ਦੇ ਦਿਨ। ਜਾਹੀ = ਗੁਜ਼ਰ ਰਹੇ ਹਨ।
ਇੰਦ੍ਰੀ = ਕਾਮ = ਵਾਸ਼ਨਾ। ਸਬਲ = ਸ+ਬਲ, ਬਲਵਾਨ। ਨਿਬਲ = ਨਿਰਬਲ, ਕਮਜ਼ੋਰ। ਬਿਬੇਕ ਬੁਧਿ = ਪਰਖਣ ਦੀ ਅਕਲ। ਪਰਮਾਰਥ = ਪਰਮ+ਅਰਥ, ਸਭ ਤੋਂ ਵੱਡੀ ਲੋੜ। ਪਰਵੇਸ = ਦਖ਼ਲ।੨। ਆਨ = ਕੁੱਝ ਹੋਰ। ਅਚਰੀਅਤ = ਕਮਾਈਦਾ ਹੈ। ਅਨ ਕਛੁ = ਕੁਝ ਹੋਰ। ਅਪਰ = ਅਪਾਰ, ਬਲੀ। ਉਦਾਸ = ਉਪਰਾਮ, ਆਸਾਂ ਤੋਂ ਬਚਿਆ ਹੋਇਆ। ਪਰਹਰਿ = ਛੱਡ ਕੇ, ਦੂਰ ਕਰ ਕੇ। ਕੋਪੁ = ਗੁੱਸਾ। ਜੀਅ = ਜਿੰਦ ਉਤੇ।੩।