Home / ਦੁਨੀਆ ਭਰ / ਗੁਰੂ ਸਾਹਿਬਾਨਾਂ ਪ੍ਰਤੀ ਕਥਾ ਜਰੂਰ ਸੁਣੋ ਜੀ

ਗੁਰੂ ਸਾਹਿਬਾਨਾਂ ਪ੍ਰਤੀ ਕਥਾ ਜਰੂਰ ਸੁਣੋ ਜੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਸਾਰੇ । ਜਿਸ ਰਸ ਦੀ ਬਰਕਤ ਨਾਲ। ਅਨ ਰਸ = ਹੋਰ ਚਸਕੇ।੧।ਰਹਾਉ। ਜਾਨਿ = ਜਾਣ ਬੁੱਝ ਕੇ, ਜਾਣਦੇ ਬੁੱਝਦੇ ਹੋਏ। ਅਜਾਨ = ਅੰਞਾਣ। ਬਾਵਰ = ਪਾਗਲ। ਸੋਚ ਅਸੋਚ = ਚੰਗੀਆਂ ਮੰਦੀਆਂ ਸੋਚਾਂ। ਦਿਵਸ = ਉਮਰ ਦੇ ਦਿਨ। ਜਾਹੀ = ਗੁਜ਼ਰ ਰਹੇ ਹਨ। ਇੰਦ੍ਰੀ = ਕਾਮ = ਵਾਸ਼ਨਾ। ਸਬਲ = ਸ+ਬਲ, ਬਲਵਾਨ। ਨਿਬਲ = ਨਿਰਬਲ, ਕਮਜ਼ੋਰ। ਬਿਬੇਕ ਬੁਧਿ = ਪਰਖਣ ਦੀ ਅਕਲ। ਪਰਮਾਰਥ = ਪਰਮ+ਅਰਥ, ਸਭ ਤੋਂ ਵੱਡੀ ਲੋੜ। ਪਰਵੇਸ = ਦਖ਼ਲ।੨। ਆਨ = ਕੁੱਝ ਹੋਰ। ਅਚਰੀਅਤ = ਕਮਾਈਦਾ ਹੈ। ਅਨ ਕਛੁ = ਕੁਝ ਹੋਰ। ਅਪਰ = ਅਪਾਰ, ਬਲੀ। ਉਦਾਸ = ਉਪਰਾਮ, ਆਸਾਂ ਤੋਂ ਬਚਿਆ ਹੋਇਆ। ਪਰਹਰਿ = ਛੱਡ ਕੇ, ਦੂਰ ਕਰ ਕੇ। ਕੋਪੁ = ਗੁੱਸਾ। ਜੀਅ = ਜਿੰਦ ਉਤੇ।੩।*

ਅਰਥ: ਰਾਗ ਸੋਰਠਿ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ। ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ। (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ॥੧॥ (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ॥੧॥ ਰਹਾਉ ॥ (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀਂ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ।

ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ॥੨॥ ਅਸੀਂ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ – ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ॥੩॥੩॥

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?