ਪੰਜਾਬ ਦੀ ਸਿਆਸਤ ਵਿੱਚ ਪਿਛਲੇ ਕੁਝ ਮਹੀਨਿਆਂ ਤੋਂ ਜਿਥੇ ਲਗਾਤਾਰ ਬਦਲਾਅ ਦੇਖਿਆ ਜਾ ਰਿਹਾ ਹੈ ਉਥੇ ਹੀ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਂਦੇ ਹੀ ਦੂਜੀਆਂ ਵਿਰੋਧੀ ਪਾਰਟੀਆਂ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਆਮ ਆਦਮੀ ਪਾਰਟੀ ਵੱਲੋਂ ਜਿਥੇ ਸੱਤਾ ਸੰਭਾਲਦੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਜਿੱਥੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਇੱਕ ਇੱਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ।
ਉਥੇ ਹੀ ਪਾਰਟੀ ਵੱਲੋਂ ਇੱਕ ਵੱਡੀ ਰਾਹਤ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਸੀ ਜਿਸ ਬਾਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਵੀ ਆਖਿਆ ਗਿਆ ਸੀ ਕਿ ਉਹਨਾਂ ਦੀ ਪਾਰਟੀ ਸੱਤਾ ਵਿਚ ਆਉਂਦੀ ਹੈ ਪੰਜਾਬ ਦੇ ਲੋਕਾਂ ਨੂੰ 300 ਯੁਨਿਟ ਬਿਜਲੀ ਮੁਫ਼ਤ ਮਿਲੇਗੀ। ਹੁਣ ਭਗਵੰਤ ਮਾਨ ਸਰਕਾਰ ਵੱਲੋਂ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਨੂੰ ਸੁਣ ਕੇ ਜਨਤਾ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਬੀਤੇ ਦਿਨੀਂ ਆਮ ਆਦਮੀ ਪਾਰਟੀ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦਿੱਤੇ ਜਾਣ ਦੇ ਐਲਾਨ ਨੂੰ ਲੈ ਕੇ ਲੋਕਾਂ ਵਿਚ ਉਸ ਸਮੇ ਕੁਝ ਘਬਰਾਹਟ ਦੇਖੀ ਗਈ ਸੀ, ਜਦੋਂ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਪ੍ਰੀ-ਪੇਡ ਮੀਟਰ ਆਉਣ ਵਾਲੇ 3 ਮਹੀਨਿਆਂ ਵਿੱਚ ਲਗਾਏ ਜਾਣ ਦੇ ਲਿਖਤੀ ਆਦੇਸ਼ ਜਾਰੀ ਕੀਤੇ ਗਏ।
ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਆਖਿਆ ਜਾ ਰਿਹਾ ਸੀ ਕਿ ਆਮ ਆਦਮੀ ਪਾਰਟੀ ਵੱਲੋਂ ਕੀਤਾ ਗਿਆ ਵਾਅਦਾ ਪੂਰਾ ਨਹੀਂ ਹੋ ਸਕੇਗਾ। ਹੁਣ ਮੁੱਖ ਮੰਤਰੀ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ
ਕਿ ਕੇਂਦਰ ਸਰਕਾਰ ਦੇ ਆਦੇਸ਼ਾਂ ਦੇ ਅਨੁਸਾਰ ਜਿਥੇ ਆਉਣ ਵਾਲੇ 3 ਮਹੀਨਿਆਂ ਵਿੱਚ 85 ਹਜ਼ਾਰ ਪ੍ਰੀਪੇਡ ਬਿਜਲੀ ਦੇ ਮੀਟਰ ਲਗਾਏ ਜਾਣਗੇ, ਉੱਥੇ ਹੀ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੀਤਾ ਗਿਆ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦਿੱਤੇ ਜਾਣ ਦਾ ਵਾਅਦਾ ਵੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਖਪਤਕਾਰਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਮੁਹਈਆ ਕਰਵਾਈ ਜਾਵੇਗੀ।