Home / ਦੁਨੀਆ ਭਰ / 28 ਤੋਂ 29 ਮਾਰਚ ਨੂੰ ਹੋਇਆ ਐਲਾਨ

28 ਤੋਂ 29 ਮਾਰਚ ਨੂੰ ਹੋਇਆ ਐਲਾਨ

ਟਰੇਡ ਯੂਨੀਅਨਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਦੋ ਦਿਨਾਂ ਲਈ ਭਾਰਤ ਬੰਦ ਦਾ ਐਲਾਨ ਕੀਤਾ ਹੈ। ਬੈਂਕ ਯੂਨੀਅਨਾਂ ਨੇ ਇਸ ਭਾਰਤ ਬੰਦ ਅਤੇ ਹੜਤਾਲ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਉਹ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਅਤੇ ਬੈਂਕਿੰਗ ਲਾਅ ਐਕਟ 2021 ਦਾ ਵਿਰੋਧ ਕਰਨਗੇ। ਸਟੇਟ ਬੈਂਕ ਨੇ ਗਾਹਕਾਂ ਨੂੰ ਸੂਚਿਤ ਕੀਤਾ ਹੈ ਕਿ ਬੈਂਕਿੰਗ ਸੇਵਾਵਾਂ 28 ਤੋਂ 29 ਮਾਰਚ ਤੱਕ ਪ੍ਰਭਾਵਿਤ ਰਹਿਣਗੀਆਂ।

new

ਸੈਂਟਰਲ ਟਰੇਡ ਯੂਨੀਅਨਾਂ ਦੇ ਜੁਆਇੰਟ ਫੋਰਮ ਨੇ ਸਰਕਾਰ ਦੀਆਂ ਨੀਤੀਆਂ ਨੂੰ ਕਰਮਚਾਰੀ ਵਿਰੋਧੀ ਕਰਾਰ ਦਿੰਦੇ ਹੋਏ ਸੋਮਵਾਰ ਅਤੇ ਮੰਗਲਵਾਰ ਨੂੰ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਹੈ। ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਨੇ ਇਸ ਹੜਤਾਲ ਦਾ ਸਮਰਥਨ ਕੀਤਾ ਹੈ। ਇਹਨਾਂ ਮੁਲਾਜ਼ਮ ਯੂਨੀਅਨਾਂ ਦੀ 22 ਮਾਰਚ ਨੂੰ ਮੀਟਿੰਗ ਹੋਈ ਸੀ। ਸਾਰੇ ਸੂਬਿਆਂ ਵਿਚ ਆਪਣੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਦੋ ਦਿਨਾਂ ਲਈ ਹੜਤਾਲ ਦਾ ਐਲਾਨ ਕੀਤਾ ਗਿਆ ਹੈ।

ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਇਹ ਹੜਤਾਲ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ, ਕਿਸਾਨ ਵਿਰੋਧੀ, ਲੋਕ ਵਿਰੋਧੀ ਅਤੇ ਦੇਸ਼ ਵਿਰੋਧੀ ਨੀਤੀਆਂ ਖ਼ਿਲਾਫ਼ ਕਰ ਰਹੇ ਹਨ। ਬੈਂਕ ਯੂਨੀਅਨਾਂ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਵਿਰੁੱਧ ਆਪਣਾ ਰੋਸ ਪ੍ਰਗਟਾਉਣਗੀਆਂ।ਸਰਕਾਰ ਨੇ 2021 ਦੇ ਬਜਟ ਵਿਚ ਜਨਤਕ ਖੇਤਰ ਦੇ ਦੋ ਹੋਰ ਬੈਂਕਾਂ ਦੇ ਨਿੱਜੀਕਰਨ ਦਾ ਐਲਾਨ ਕੀਤਾ ਸੀ।

newhttps://punjabiinworld.com/wp-admin/options-general.php?page=ad-inserter.php#tab-4

ਬੈਂਕ ਵਿਚ ਕਈ ਅਜਿਹੇ ਮੁਲਾਜ਼ਮ ਹਨ, ਜੋ ਸੇਵਾਮੁਕਤ ਹੋਣ ਵਾਲੇ ਹਨ, ਜੇਕਰ ਉਹ ਹੜਤਾਲ ਵਿਚ ਸ਼ਾਮਲ ਹੋ ਜਾਂਦੇ ਹਨ ਤਾਂ ਉਹਨਾਂ ਦੀਆਂ ਸੇਵਾ ਸਹੂਲਤਾਂ ‘ਤੇ ਕੋਈ ਅਸਰ ਨਹੀਂ ਪਵੇਗਾ। ਕੋਲਾ, ਸਟੀਲ, ਤੇਲ, ਦੂਰਸੰਚਾਰ, ਡਾਕ ਵਿਭਾਗ ਅਤੇ ਬੀਮਾ ਨਾਲ ਸਬੰਧਤ ਕਰਮਚਾਰੀਆਂ ਦੇ ਵੀ ਇਸ ਹੜਤਾਲ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਹੜਤਾਲ ਨੂੰ ਸਫ਼ਲ ਬਣਾਉਣ ਲਈ ਰੇਲਵੇ ਅਤੇ ਰੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮ ਜਥੇਬੰਦੀਆਂ ਵੱਡੇ ਪੱਧਰ ‘ਤੇ ਮੁਹਿੰਮ ਵਿਚ ਜੁਟੀਆਂ ਹੋਈਆਂ ਹਨ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!