Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਬੀਬੀਆਂ ਇਹ ਕਥਾ ਜਰੂਰ ਸੁਣੋ ਜੀ

ਬੀਬੀਆਂ ਇਹ ਕਥਾ ਜਰੂਰ ਸੁਣੋ ਜੀ

(ਹੇ ਭਾਈ! ਅੰਮ੍ਰਿਤ ਵੇਲੇ) ਇਸ਼ਨਾਨ ਕਰ ਕੇ, ਆਪਣੇ ਪ੍ਰਭੂ ਦਾ ਨਾਮ ਸਿਮਰ ਕੇ ਮਨ ਅਤੇ ਸਰੀਰ ਨਰੋਏ ਹੋ ਜਾਂਦੇ ਹਨ, (ਕਿਉਂਕਿ) ਪ੍ਰਭੂ ਦੀ ਸਰਨ ਪਿਆਂ (ਜੀਵਨ ਦੇ ਰਾਹ ਵਿਚ ਆਉਣ ਵਾਲੀਆਂ) ਕ੍ਰੋੜਾਂ ਰੁਕਾਵਟਾਂ ਦੂਰ ਹੋ ਜਾਂਦੀਆਂ ਹਨ, ਤੇ, ਪ੍ਰਭੂ ਨਾਲ ਮਿਲਾਪ ਦੇ ਚੰਗੇ ਅਵਸਰ ਉੱਘੜ ਪੈਂਦੇ ਹਨ ॥੧॥ ਹੇ ਭਾਈ! (ਗੁਰੂ ਨੇ ਆਪਣਾ) ਸ਼ਬਦ ਸੋਹਣਾ ਉਚਾਰਿਆ ਹੋਇਆ ਹੈ, (ਇਹ ਸ਼ਬਦ) ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਹੈ। (ਇਸ ਸ਼ਬਦ ਨੂੰ) ਸਦਾ ਗਾਂਦੇ ਰਹੋ, ਸੁਣਦੇ ਰਹੋ, ਪੜ੍ਹਦੇ ਰਹੋ, (ਜੇ ਇਹ ਉੱਦਮ ਕਰਦਾ ਰਹੇਂਗਾ, ਤਾਂ ਯਕੀਨ ਰੱਖ) ਪੂਰੇ ਗੁਰੂ ਨੇ ਤੈਨੂੰ (ਜੀਵਨ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚਾ ਲਿਆ ॥ ਰਹਾਉ ॥ ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਬਜ਼ੁਰਗੀ ਮਿਣੀ ਨਹੀਂ ਜਾ ਸਕਦੀ, ਉਹ ਭਗਤੀ ਨਾਲ ਪਿਆਰ ਕਰਨ ਵਾਲਾ ਹੈ, ਉਹ ਦਇਆ ਦਾ ਸੋਮਾ ਹੈ। ਆਪਣੇ ਸੰਤਾਂ ਦੀ ਇੱਜ਼ਤ ਉਹ (ਸਦਾ ਤੋਂ ਹੀ) ਰੱਖਦਾ ਆਇਆ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਹ ਸ਼ੁਰੂ ਤੋਂ ਹੀ ਪਾਲਦਾ ਆ ਰਿਹਾ ਹੈ ॥੨॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਇਹ (ਆਤਮਕ) ਖ਼ੁਰਾਕ ਸਦਾ ਖਾਂਦੇ ਰਹੋ, ਹਰ ਵੇਲੇ ਆਪਣੇ ਮੂੰਹ ਵਿਚ ਪਾਂਦੇ ਰਹੋ। ਹੇ ਭਾਈ! ਗੋਬਿੰਦ ਦੇ ਗੁਣ ਸਦਾ ਗਾਂਦੇ ਰਹੋ (ਆਤਮਕ ਜੀਵਨ ਨੂੰ) ਨਾਹ ਬੁਢੇਪਾ ਆਵੇਗਾ ਨਾ ਮੌਤ ਆਵੇਗੀ, ਹਰੇਕ ਦੁੱਖ-ਕਲੇਸ਼ ਦੂਰ ਹੋ ਜਾਇਗਾ ॥੩॥ ਹੇ ਭਾਈ! (ਜਿਸ ਭੀ ਮਨੁੱਖ ਨੇ ਗੁਰੂ ਦੇ ਸ਼ਬਦ ਦਾ ਆਸਰਾ ਲੈ ਕੇ ਪ੍ਰਭੂ ਦਾ ਨਾਮ ਜਪਿਆ) ਮੇਰੇ ਮਾਲਕ ਨੇ ਉਸ ਦੀ ਅਰਦਾਸਿ ਸੁਣ ਲਈ, (ਕ੍ਰੋੜਾਂ ਵਿਘਨਾਂ ਦਾ ਟਾਕਰਾ ਕਰਨ ਲਈ ਉਸ ਦੇ ਅੰਦਰ) ਪੂਰੀ ਤਾਕਤ ਪੈਦਾ ਹੋ ਜਾਂਦੀ ਹੈ। ਹੇ ਨਾਨਕ ਜੀ! ਗੁਰੂ ਦੀ ਇਹ ਅਜ਼ਮਤ ਸਾਰੇ ਜੁਗਾਂ ਵਿਚ ਹੀ ਪਰਤੱਖ ਉੱਘੜ ਰਹਿੰਦੀ ਹੈ ॥੪॥੧੧॥

Check Also

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਭਾਰੀ ਮੀਂਹ

ਦੇਸ਼ ਦੇ ਕਈ ਰਾਜਾਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ …