Home / ਦੁਨੀਆ ਭਰ / ਟੋਲ ਪਲਾਜ਼ਾ ਬਾਰੇ ਆਈ ਵੱਡੀ ਖਬਰ

ਟੋਲ ਪਲਾਜ਼ਾ ਬਾਰੇ ਆਈ ਵੱਡੀ ਖਬਰ

ਦੇਸ਼ ਭਰ ਵਿੱਚ ਮਹਿੰਗਾਈ ਦਿਨੋਂ ਦਿਨ ਵੱਧਦੀ ਜਾ ਰਹੀ ਹੈ। ਪੈਟਰੋਸ-ਡੀਜ਼ਲ ਦੇ ਰੇਟਾਂ ਵਿੱਚ ਦਿਨੋਂ ਦਿਨ ਵੱਧਦੇ ਜਾ ਰਹੇ ਹਨ। ਪੰਜਾਬ ਵਿੱਚ ਪੈਟਰੋਲ 100 ਰੁਪਏ ਨੂੰ ਵੀ ਪਾਰ ਕਰ ਗਿਆ ਹੈ।ਆਮ ਲੋਕਾਂ ਦੀ ਜੇਬ ਉੱਤੇ ਮਹਿੰਗਾਈ ਦਾ ਅਸਰ ਪੈ ਰਿਹਾ ਹੈ। ਉਥੇ ਹੀ ਪੰਜਾਬ ਵਾਸੀਆਂ ਦੀ ਜੇਬ ਉੱਤੇ ਹੋਰ ਭਾਰ ਪੈ ਗਿਆ ਹੈ। ਮਹਿੰਗਾਈ ਦੀ ਮਾਰ ਠੱਲਣ ਦਾ ਨਾਮ ਨਹੀਂ ਲੈ ਰਹੀ ਹੈ।

ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਨੇ ਪੰਜਾਬ ਭਰ ਦੇ ਟੋਲ ਪਲਾਜ਼ਿਆਂ ਦੇ ਟੈਕਸ ‘ਚ ਵਾਧਾ ਕਰ ਦਿੱਤਾ ਹੈ। ਟੋਲ ਪਲਾਜ਼ਿਆਂ ਦੇ ਰੇਟ 10 ਤੋਂ 40 ਰੁਪਏ ਤੱਕ ਵਧਾ ਦਿੱਤੇ ਗਏ ਹਨ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ 1 ਅਪ੍ਰੈਲ 2022 ਤੋਂ 31 ਮਾਰਚ 2023 ਤੱਕ ਟੋਲ ਟੈਕਸ ਦੀ ਦਰ ਵਿਚ ਸੋਧ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਲੁਧਿਆਣਾ ਵਿੱਚ ਲਾਡੋਵਾਲ ਟੋਲ ਪਲਾਜਾ ਪਹਿਲਾ ਹੀ ਮਹਿੰਗਾ ਮੰਨਿਆ ਜਾਂਦਾ ਹੈ। ਪੰਜਾਬ ਦੇ ਇੰਨ੍ਹਾਂ ਟੋਲ ਪਲਾਜਿਆ ਉੱਤੇ ਲੁਧਿਆਣਾ ਸਾਊਥ ਸਿਟੀ-ਲਾਡੋਵਾਲ ਬਾਈਪਾਸ ਟੋਲ ਪਲਾਜ਼ਾ ਤੋਂ ਇਲਾਵਾ ਲੁਧਿਆਣਾ-ਜਗਰਾਉਂ ਰੋਡ ‘ਤੇ ਚੌਕੀਮਾਨ ਟੋਲ ਪਲਾਜ਼ਾ, ਬਠਿੰਡਾ-ਚੰਡੀਗੜ੍ਹ ਰੋਡ ‘ਤੇ ਪੰਜ, ਬਠਿੰਡਾ-ਅੰਮ੍ਰਿਤਸਰ ਰੋਡ ‘ਤੇ ਤਿੰਨ ਅਤੇ ਬਠਿੰਡਾ-ਮਲੋਟ ਰੋਡ ‘ਤੇ ਇਕ ਟੋਲ ਪਲਾਜ਼ਾ ‘ਤੇ ਵਧੀ ਹੋਈ ਦਰ ‘ਤੇ ਟੋਲ ਟੈਕਸ ਦਾ ਭੁਗਤਾਨ ਕਰਨਾ ਹੋਵੇਗਾ।

NHAI ਦੇ ਲੁਧਿਆਣਾ ਦੇ ਪ੍ਰੋਜੈਕਟ ਡਾਇਰੈਕਟਰ ਕੇ.ਐਲ ਸਚਦੇਵਾ ਨੇ ਦੱਸਿਆ ਕਿ ਟੋਲ ਟੈਕਸ ਦੀਆਂ ਨਵੀਆਂ ਦਰਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਫਾਸਟੈਗ ਸਾਰੇ ਵਾਹਨਾਂ ਲਈ ਲਾਜ਼ਮੀ ਹੋਵੇਗਾ।

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?