Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਪੰਜਾਬ ਵਿੱਚ ਜਿਥੇ ਸਮੇਂ-ਸਮੇਂ ਤੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਜਾਣਕਾਰੀ ਮੁਹਈਆ ਕਰਵਾ ਦਿੱਤੀ ਜਾਂਦੀ ਹੈ ਉਥੇ ਹੀ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਮੌਸਮ ਦੇ ਕਾਰਣ ਦਰਪੇਸ਼ ਹੁੰਦੀਆਂ ਹਨ। ਸਰਦੀ ਦੇ ਮੌਸਮ ਵਿੱਚ ਜਿੱਥੇ ਵਾਹਨਾਂ ਦੀ ਆਵਾਜਾਈ ਨੂੰ ਧੁੰਦ ਦੇ ਕਾਰਨ ਹਾਦਸਿਆਂ ਦਾ ਸ਼ਿਕਾਰ ਹੋਣਾ ਪੈ ਜਾਂਦਾ ਹੈ। ਉਥੇ ਹੀ ਗਰਮੀ ਦਾ ਮੌਸਮ ਹੋਣ ਤੇ ਲੂ ਦੇ ਚਲਦੇ ਹੋਏ ਵੀ ਆਵਾਜਾਈ ਪ੍ਰਭਾਵਤ ਹੁੰਦੀ ਹੈ ਜਿਥੇ ਲੋਕਾਂ ਨੂੰ ਆਉਣ-ਜਾਣ ਵਿਚ ਵਧੇਰੇ ਗਰਮੀ ਦੇ ਚੱਲਦੇ ਹੋਏ ਕਈ ਤਰਾਂ ਦੀਆਂ ਮੁਸ਼ਕਲਾਂ ਆ ਜਾਂਦੀਆਂ ਹਨ।

new

ਇਹ ਸਾਲ਼ ਜਿੱਥੇ ਮਾਰਚ ਦੇ ਮਹੀਨੇ ਵਿੱਚ ਹੀ ਲੋਕਾਂ ਨੂੰ ਵਧੇਰੇ ਗਰਮੀ ਮਹਿਸੂਸ ਹੋਈ ਹੈ ਉਥੇ ਹੀ ਸਮੇਂ ਤੋਂ ਪਹਿਲਾਂ ਗਰਮੀ ਦੇ ਆਉਣ ਕਾਰਨ ਲੋਕਾਂ ਵਿੱਚ ਆਉਣ ਵਾਲੇ ਮਹੀਨਿਆਂ ਨੂੰ ਲੈ ਕੇ ਵੀ ਚਿੰਤਾ ਵੇਖੀ ਜਾ ਰਹੀ ਹੈ।

ਇਸ ਗਰਮੀ ਦੇ ਕਾਰਨ ਜਿਥੇ ਫਸਲਾਂ ਨੂੰ ਫਾਇਦਾ ਹੋਇਆ ਹੈ ਅਤੇ ਫ਼ਸਲਾਂ ਜਲਦੀ ਪੱਕ ਕੇ ਤਿਆਰ ਹੋ ਗਈਆਂ ਹਨ। ਉਥੇ ਹੀ ਇਨ੍ਹਾਂ ਦਿਨਾਂ ਵਿੱਚ ਮੌਸਮ ਦੀ ਤਬਦੀਲੀ ਨੂੰ ਲੈ ਕੇ ਕਿਸਾਨਾਂ ਵਿਚ ਇਕ ਡਰ ਵੀ ਬਣਿਆ ਰਹਿੰਦਾ ਹੈ। ਹੁਣ ਪੰਜਾਬ ਦੇ ਮੌਸਮ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ, ਮੌਸਮ ਵਿਭਾਗ ਵਲੋ ਅਲਰਟ ਜਾਰੀ ਕੀਤਾ ਗਿਆ ਹੈ।

newhttps://punjabiinworld.com/wp-admin/options-general.php?page=ad-inserter.php#tab-4

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਦੇ ਮੌਸਮ ਬਾਰੇ ਮੌਸਮ ਵਿਭਾਗ ਵੱਲੋਂ ਇਕ ਚਿਤਾਵਨੀ ਜਾਰੀ ਕੀਤੀ ਗਈ ਹੈ। ਜਿੱਥੇ ਦੱਸਿਆ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਹੋਰ ਵਧੇਰੇ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

new

ਅਗਲੇ 5 ਦਿਨਾਂ ਵਿਚ ਉੱਤਰੀ, ਪੱਛਮ ਤੇ ਮੱਧ ਭਾਰਤ ਵਿੱਚ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਅਤੇ ਦੱਸਿਆ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿਚ ਵੀ ਭਾਰੀ ਵਾਧਾ ਹੋ ਜਾਵੇਗਾ ਅਤੇ ਤਾਪਮਾਨ ਵੱਧ ਤੋਂ ਵੱਧ 38 ਡਿਗਰੀ ਨੂੰ ਪਾਰ ਕਰ ਸਕਦਾ ਹੈ।

ਉਥੇ ਦੱਸਿਆ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਧੁੱਪ ਇਸੇ ਤਰ੍ਹਾਂ ਤੇਜ਼ੀ ਨਾਲ ਜਾਰੀ ਰਹੇਗੀ ਅਤੇ ਮੌਸਮ ਖੁਸ਼ਕ ਰਹੇਗਾ। ਪੰਜਾਬ ਦੇ ਸਾਰੇ ਜਿਲਿਆਂ ਵਿਚ ਤਾਪਮਾਨ ਆਮ ਨਾਲੋਂ ਵਧੇਰੇ ਦਰਜ ਕੀਤਾ ਜਾ ਰਿਹਾ ਹੈ।

ਆਉਣ ਵਾਲੇ ਦਿਨਾਂ ਵਿਚ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਮੌਸਮ ਹੋਰ ਖੁਸ਼ਕ ਹੋ ਜਾਵੇਗਾ। ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਵਿਚ ਵੀ ਇਸ ਦਾ ਅਸਰ ਦੇਖਣ ਨੂੰ ਮਿਲਿਆ ਹੈ।

Advertisement

Check Also

ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ

 ਮਹਿਤਾ ਤੋਂ ਸ੍ਰੀ ਹਰਗੀਬਿੰਦਪੁਰ ਸਾਹਿਬ ਨੂੰ ਜਾਂਦੇ ਮੁੱਖ ਮਾਰਗ ‘ਤੇ ਖੱਬੇਰਾਜਪੂਤਾਂ – ਸੈਦੂਕੇ ਮੋੜ …

error: Content is protected !!