Home / ਦੁਨੀਆ ਭਰ / ਵਿਸਾਖੀ ਤੋਂ ਪਹਿਲਾਂ ਵੱਡਾ ਐਲਾਨ

ਵਿਸਾਖੀ ਤੋਂ ਪਹਿਲਾਂ ਵੱਡਾ ਐਲਾਨ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਸਾਰੇ । ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ।(ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ,ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧।ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨।ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩।ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!