ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਸਾਰੇ । ਅੰਗ (ANG) – ੬੨੪ (624)”*🌹🌺 ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥
ਪਦਅਰਥ: ਗਈ ਬਹੋੜੁ = (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ = ਪੂੰਜੀ) ਨੂੰ ਵਾਪਸ ਦਿਵਾਣ ਵਾਲਾ। ਬੰਦੀ ਛੋੜੁ = (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ। ਦੁਖ ਦਾਰੀ = ਦੁੱਖਾਂ ਵਿਚ ਦਾਰੀ ਕਰਨ ਵਾਲਾ, ਦੁੱਖਾਂ ਵਿਚ ਧੀਰਜ ਦੇਣ ਵਾਲਾ। ਪੈਜ = ਇੱਜ਼ਤ, ਲਾਜ।੧। ਨਿਚੀਜਿਆ = ਨਕਾਰਿਆਂ ਨੂੰ। ਚੀਜ ਕਰੇ = ਆਦਰ = ਜੋਗ ਬਣਾ ਦੇਂਦਾ ਹੈ।ਰਹਾਉ। ਭਾਇ = ਪ੍ਰੇਮ ਨਾਲ, ਆਪਣੀ ਲਗਨ ਨਾਲ। ਸੁਭਾਈ = ਆਪਣੇ ਸੁਭਾਵ ਅਨੁਸਾਰ। ਕਰਿ = ਕਰ ਕੇ। ਬਹੁ ਭਾਤੀ = ਕਈ ਤਰੀਕਿਆਂ ਨਾਲ। ਬਹੁੜਿ = ਮੁੜ, ਫਿਰ। ਗਲਿ = ਗਲ ਨਾਲ। ਮਾਰਗਿ = (ਸਿੱਧੇ) ਰਸਤੇ ਉਤੇ।੨। ਅੰਤਰਜਾਮੀ = ਦਿਲ ਦੀ ਜਾਣਨ ਵਾਲਾ। ਸਭ ਬਿਧਿ = ਹਰੇਕ (ਆਤਮਕ) ਹਾਲਤ। ਪਹਿ = ਪਾਸ। ਕਥਨਿ = ਕਥਨ ਕਰਨ ਨਾਲ, ਜ਼ਬਾਨੀ ਕਹਿ ਦੇਣ ਨਾਲ। ਭੀਜੈ = ਖ਼ੁਸ਼ ਹੁੰਦਾ। ਭਾਵੈ = ਚੰਗਾ ਲੱਗਦਾ ਹੈ। ਪੈਜ = ਇੱਜ਼ਤ। ਓਟ = ਆਸਰਾ। ਰਹਾਈਐ = ਰੱਖੀ ਹੋਈ ਹੈ। ਹੋਇ = ਹੋ ਕੇ। ਆਪੇ = ਆਪ ਹੀ। ਮੇਲਿ = ਮੇਲੇ, ਮੇਲਦਾ ਹੈ। ਚੂਕੇ = ਮੁੱਕ ਜਾਂਦੀ ਹੈ। ਚਿੰਤੀ = ਚਿੰਤਾ। ਅਵਖਦੁ = ਦਵਾਈ। ਮੁਖਿ = ਮੂੰਹ ਵਿਚ। ਸੁਖਿ = ਆਤਮਕ ਆਨੰਦ ਵਿਚ। ਵਸੰਤੀ = ਵੱਸਦਾ ਹੈ।੪।
*ਅਰਥ: ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥