ਦੋਸਤੋ ਪੰਜਾਬ ਦੇ ਵਿੱਚ ਨਵੀਂ ਸਰਕਾਰ ਆਉਣ ਤੇ ਬਹੁਤ ਸਾਰੇ ਕੰਮ ਹੋਣੇ ਸ਼ੁਰੂ ਹੋ ਗਏ ਹਨ।ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿਹੜੀਆਂ ਗਰੰਟੀਆਂ ਦਿੱਤੀਆਂ ਗਈਆਂ ਸਨ ਉਨ੍ਹਾਂ ਨੂੰ ਇੱਕ ਇੱਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ।ਦੋਸਤੋ ਇਸ ਦੇ ਨਾਲ ਹੀ ਪੰਜਾਬ ਵਿੱਚ ਸ਼ਾਂਤਮਈ ਮਹੌਲ ਬਣਾਉਣ ਦੇ ਲਈ ਸ਼ੋਰ ਪ੍ਰਦੂਸ਼ਣ ਨੂੰ ਘੱਟ ਕਰਨ ਦਾ ਵੀ ਫੈਸਲਾ ਲਿਆ ਗਿਆ ਹੈ।ਇਸ ਤਰ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਟਰੈਫਿਕ ਪੁਲੀਸ ਵੱਲੋਂ ਪਟਾਕੇ
ਵਾਲੇ ਸਾਈਲੈਂਸਰ ਵੇਚਣ ਅਤੇ ਫਿੱਟ ਕਰਨ ਵਾਲਿਆਂ ਉਪਰ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ।ਇਸ ਸਦਕਾ ਬਹੁਤ ਸਾਰੇ ਦੁਕਾਨਦਾਰ ਅਤੇ ਮਕੈਨਿਕਾਂ ਨੂੰ ਬੁਲਾਇਆ ਗਿਆ ਅਤੇ ਪਟਾਕੇ ਪਾਉਣ ਵਾਲੇ ਸਾਈਲੈਂਸਰਾਂ ਨੂੰ ਕੰਪਨੀਆਂ ਨੂੰ ਵਾਪਸ
ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ।ਇਸ ਦੇ ਲਈ ਦੁਕਾਨਦਾਰਾਂ ਨੂੰ ਵੀਹ ਦਿਨ ਦਾ ਸਮਾਂ ਦਿੱਤਾ ਗਿਆ ਹੈ।ਜੇਕਰ ਇਸ ਸਮੇਂ ਤੋਂ ਬਾਅਦ ਕੋਈ ਪਟਾਕੇ ਵਾਲੇ ਸਾਈਲੈਂਸਰ ਵੇਚਦਾ ਜਾਂ ਫਿਰ ਫਿੱਟ ਕਰਦਾ ਫੜਿਆ ਗਿਆ ਤਾਂ ਉਸ ਉੱਤੇ ਕਾਨੂੰਨੀ ਕਾਰਵਾਈ
ਕੀਤੀ ਜਾਵੇਗੀ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।