Home / ਸਿੱਖੀ ਖਬਰਾਂ / ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਇਸ ਵਾਰ ਜਿਥੇ ਪੰਜਾਬ ਵਿੱਚ ਜਲਦੀ ਹੀ ਗਰਮੀ ਦਾ ਆਗਾਜ਼ ਹੋ ਗਿਆ ਹੈ ਅਤੇ ਲੋਕਾਂ ਨੂੰ ਮਾਰਚ ਵਿੱਚ ਮਈ ਜੂਨ ਵਾਲੀ ਗਰਮੀ ਦਾ ਅਹਿਸਾਸ ਹੋ ਗਿਆ ਹੈ। ਬਹੁਤ ਜਲਦੀ ਮੌਸਮ ਵਿੱਚ ਆਈ ਇਸ ਤਬਦੀਲੀ ਦਾ ਅਸਰ ਜਿੱਥੇ ਫ਼ਸਲਾਂ ਉਪਰ ਵੀ ਦੇਖਿਆ ਗਿਆ ਹੈ। ਕਿਉਂਕਿ ਤਾਪਮਾਨ ਦੇ ਵਾਧੇ ਕਾਰਨ ਜਿੱਥੇ ਫ਼ਸਲਾਂ ਨੂੰ ਵੀ ਇਸ ਦਾ ਨੁਕਸਾਨ ਹੋ ਰਿਹਾ ਹੈ ਅਤੇ ਝਾੜ ਵੀ ਇਸ ਧੁੱਪ ਦੇ ਕਾਰਨ ਘੱਟ ਜਾਵੇਗਾ। ਉਥੇ ਹੀ ਲੋਕਾਂ ਨੂੰ ਵੀ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਥੇ ਲੋਕਾਂ ਨੂੰ ਗਰਮੀ ਦੇ ਮੌਸਮ ਵਿਚ ਦੁਪਹਿਰ ਦੇ ਸਮੇਂ ਬਾਹਰ ਆਉਣਾ ਜਾਣਾ ਵੀ ਮੁਸ਼ਕਲ ਹੋ ਗਿਆ ਹੈ।

ਦੇਸ਼ ਦਾ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਸਮੇਂ-ਸਮੇਂ ਤੇ ਲੋਕਾਂ ਨੂੰ ਦੇ ਦਿੱਤੀ ਜਾਂਦੀ ਹੈ ਤਾਂ ਜੋ ਉਸ ਅਨੁਸਾਰ ਹੀ ਲੋਕਾਂ ਵੱਲੋਂ ਆਪਣੇ ਕੰਮਕਾਜ ਕੀਤੇ ਜਾ ਸਕਣ। ਹੁਣ ਮੌਸਮ ਦੇ ਬਾਰੇ ਮੌਸਮ ਵਿਭਾਗ ਵੱਲੋਂ ਇਹ ਵੱਡੀ ਤਾਜਾ ਜਾਣਕਾਰੀ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਲੋਕਾਂ ਨੂੰ ਇਸ ਗਰਮੀ ਦੇ ਮੌਸਮ ਵਿਚ ਦੁਪਹਿਰ ਦੇ ਸਮੇਂ ਬਾਹਰ ਨਹੀਂ ਨਿਕਲਣਾ ਚਾਹੀਦਾ ਕਿਉਕਿ ਕੱਲ ਤੱਕ 40 ਤੋਂ 41 ਡਿਗਰੀ ਪਾਰਾ ਚਲੇ ਜਾਣ ਦਾ ਖਦਸ਼ਾ ਵੀ ਜ਼ਾਹਿਰ ਕੀਤਾ ਗਿਆ ਹੈ।

ਉਥੇ ਹੀ ਦੱਸਿਆ ਗਿਆ ਹੈ ਕਿ ਅਜੇ ਬਰਸਾਤ ਹੋਣ ਦੀ ਕੋਈ ਵੀ ਸੰਭਾਵਨਾ ਨਹੀਂ ਹੈ ਅਤੇ ਤਾਪਮਾਨ ਵਿੱਚ ਵੀ ਤਬਦੀਲੀ ਆਉਣ ਦੇ ਕੋਈ ਆਸਾਰ ਨਜ਼ਰ ਨਹੀਂ ਆ ਰਹੇ ਹਨ। ਮਾਰਚ ਮਹੀਨੇ ਵਿੱਚ ਹੀ ਜਿੱਥੇ ਲੋਕਾਂ ਵੱਲੋਂ ਘਰਾਂ ਵਿੱਚ ਪੱਖੇ ਅਤੇ ਕੂਲਰ ਦੀ ਵਰਤੋਂ ਕੀਤੀ ਜਾਣੀ ਸ਼ੁਰੂ ਕੀਤੀ ਜਾ ਚੁੱਕੀ ਹੈ। ਉਥੇ ਹੀ ਲੋਕਾਂ ਵੱਲੋਂ ਪਾਣੀ ਅਤੇ ਠੰਡੀਆਂ ਚੀਜਾਂ ਖਾਣੀਆ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਆਉਣ ਵਾਲੇ ਦਿਨਾਂ ਦੇ ਵਿਚ ਜਿਥੇ ਲੋਕਾਂ ਨੂੰ ਲੂ ਦਾ ਸਾਹਮਣਾ ਕਰਨਾ ਪਵੇਗਾ। ਉਥੇ ਹੀ ਪੰਜਾਬ ਦੇ ਨਾਲ-ਨਾਲ ਉਸ ਦੇ ਗੁਆਂਢੀ ਸੂਬੇ ਹਿਮਾਚਲ ਅਤੇ ਹਰਿਆਣਾ ਵਿਚ ਵੀ ਗਰਮੀ ਦਾ ਕਹਿਰ ਵਧ ਜਾਵੇਗਾ। ਉਥੇ ਹੀ ਲੋਕਾਂ ਨੂੰ ਗਰਮੀ ਵਿੱਚ ਇਹਤਿਆਤ ਵਰਤਣ ਦੀ ਅਪੀਲ ਕੀਤੀ ਗਈ ਹੈ ਅਤੇ ਗਰਭਵਤੀ ਔਰਤਾਂ ਨੂੰ ਵੀ 12 ਵਜੇ ਤੋਂ 3 ਵਜੇ ਤੱਕ ਘਰ ਤੋਂ ਬਾਹਰ ਨਾ ਜਾਣ ਦੀ ਅਪੀਲ ਕੀਤੀ ਗਈ ਹੈ।

Check Also

ਦਸ਼ਮ ਗ੍ਰੰਥ ਦੀ ਭਵਿੱਖਬਾਣੀ

ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ …