Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਇਹ ਕਥਾ ਜਰੂਰ ਸੁਣੋ ਜੀ ਸਾਰੇ

ਇਹ ਕਥਾ ਜਰੂਰ ਸੁਣੋ ਜੀ ਸਾਰੇ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ । ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ ॥੧॥ (ਹੇ ਭਾਈ! ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ, ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ ॥ ਰਹਾਉ ॥ (ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਬਾਣੀ- (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ ॥੨॥ ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ ॥੩॥ (ਹੇ ਭਾਈ! ਭਾਵੇਂ) ਉਹ ਇੱਕ ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਨਾਨਕ ਜੀ! ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ ॥੪॥੧॥

new
Advertisement

Check Also

ਭਾਈ ਸਾਹਿਬ ਦੀ ਘਰਵਾਲੀ ਬਾਰੇ ਆਈ ਵੱਡੀ ਖਬਰ

 ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਹਮਾਇਤੀ ਅਮ੍ਰਿਤਪਾਲ ਸਿੰਘ ਵੱਲੋਂ 2024 ਦੀ …

error: Content is protected !!