Home / ਸਿੱਖੀ ਖਬਰਾਂ / ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਤੋਂ ਵੱਡੀ ਖਬਰ

ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਤੋਂ ਵੱਡੀ ਖਬਰ

ਦੱਸ ਦੇਈਏ ਕੀ ਪੰਜਾਬ ਤੋਂ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਜਿੱਥੇ ਕਈ ਜੱਥੇ ਰਵਾਨਾ ਵੀ ਕੀਤੇ ਜਾਂਦੇ ਹਨ। ਹੁਣ ਸ੍ਰੀ ਹੇਮਕੁੰਟ ਸਾਹਿਬ ਤੋਂ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿਸ ਨਾਲ ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸਿੱਖ ਸ਼ਰਧਾਲੂ 22 ਮਈ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ ਕਰ ਸਕਣਗੇ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਟਰੱਸਟ ਦੇ ਮੀਤ ਪ੍ਰਧਾਨ ਨਰਿੰਦਰ ਬਿੰਦਰਾ ਵੱਲੋਂ ਦੱਸਿਆ ਗਿਆ ਹੈ ਕਿ ਮੌਸਮ ਦੀ ਤਬਦੀਲੀ ਹੋਣ ਕਾਰਨ ਜਿੱਥੇ ਚਮੋਲੀ ਜ਼ਿਲ੍ਹੇ ਵਿੱਚ 15,000 ਫੁੱਟ ਤੋਂ ਵੱਧ ਦੀ ਉਚਾਈ ਤੇ ਸਥਾਪਤ ਇਸ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਰਸਤੇ ਨੂੰ ਫੋਜ ਵੱਲੋਂ ਇਸ ਮਹੀਨੇ ਪੂਰੀ ਤਰ੍ਹਾਂ ਸਾਫ਼ ਕਰ ਦਿੱਤਾ ਹੈ।

ਕਿਉਂਕਿ ਇਹ ਗੁਰਦੁਆਰਾ ਸਾਹਿਬ ਜਿੱਥੇ ਗਲੇਸ਼ੀਅਰ ਦੇ ਵਿਚਕਾਰ ਸਥਿਤ ਹੈ, ਉੱਥੇ ਹੀ ਕਾਫੀ ਲੰਮੇ ਸਮੇਂ ਤੱਕ ਇਹ ਗੁਰਦੁਆਰਾ ਸਾਹਿਬ ਮੋਟੀ ਬਰਫ ਦੀ ਚਾਦਰ ਨਾਲ ਢਕਿਆ ਰਹਿੰਦਾ ਹੈ। ਫੌਜ ਦੇ ਜਵਾਨਾਂ ਵੱਲੋਂ ਪਵਿੱਤਰ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਹੀ ਬਰਫ ਨੂੰ ਕੱਟ ਕੇ ਰਸਤਾ ਖੋਲਿਆ ਜਾਂਦਾ ਹੈ ਜਿਸ ਨੂੰ ਡੇਢ ਮਹੀਨੇ ਦਾ ਸਮਾਂ ਲੱਗ ਜਾਂਦਾ ਹੈ।

ਹੁਣ ਮੌਸਮ ਦੀ ਤਬਦੀਲੀ ਹੋਣ ਤੇ ਸ਼ਰਧਾਲੂਆਂ ਵਾਸਤੇ ਸ੍ਰੀ ਹੇਮਕੁੰਟ ਸਾਹਿਬ ਤੇ ਗੁਰਦੁਆਰਾ ਸਾਹਿਬ ਦੇ ਦਰਵਾਜੇ ਸ਼ਰਧਾਲੂਆਂ ਲਈ 22 ਮਈ ਨੂੰ ਸਵੇਰੇ ਸਾਢੇ ਦਸ ਵਜੇ ਖੋਲ੍ਹ ਦਿੱਤੇ ਜਾਣਗੇ। ਇਹ ਪਵਿੱਤਰ ਧਰਤੀ ਜਿਥੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁਰਵ ਜਨਮ ਦੀ ਤਪੱਸਿਆ ਧਰਤੀ ਮੰਨੀ ਜਾਂਦੀ ਹੈ, ਉੱਥੇ ਹੀ ਇਸ ਪਵਿੱਤਰ ਅਸਥਾਨ ਵਿੱਚ ਸ਼ਰਧਾਲੂਆਂ ਦੀ ਅਥਾਹ ਸ਼ਰਧਾ ਵੀ ਵੇਖੀ ਜਾਂਦੀ ਹੈ।

Check Also

ਭਾਈ ਅੰਮ੍ਰਿਤਪਾਲ ਨੇ ਜੇਲ੍ਹ ਚ ਸ਼ੁਰੂ ਕੀਤਾ ਚੰਡੀ ਦਾ ਪਾਠ