ਹੁਣ ਕੈਨੇਡਾ ਜਾਣ ਵਾਲਿਆਂ ਲਈ ਇਹ ਬੜੀ ਚੰਗੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਵੱਡਾ ਐਲਾਨ ਹੋਇਆ ਹੈ। ਜਾਣਕਾਰੀ ਅਨੁਸਾਰ ਕੈਨੇਡਾ ਸਰਕਾਰ ਵੱਲੋਂ ਹੁਣ ਕੈਨੇਡਾ ਆਉਣ ਵਾਲੇ ਯਾਤਰੀਆਂ ਨੂੰ ਇੱਕ ਵੱਡੀ ਰਾਹਤ ਦਿੱਤੀ ਹੈ। ਜਿੱਥੇ ਕੈਨੇਡਾ ਵਿੱਚ ਦਾਖਲ ਹੋਣ ਵਾਲੇ ਯਾਤਰੀਆਂ ਦਾ ਹੁਣ ਕਰੋਨਾ ਟੈਸਟ ਬੰਦ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਨਾਲ ਬਹੁਤ ਸਾਰੇ ਯਾਤਰੀਆਂ ਨੂੰ ਇੱਕ ਵੱਡੀ ਰਾਹਤ ਮਿਲੀ ਹੈ। ਕੈਨੇਡਾ ਆਉਣ ਵਾਲੇ ਸਾਰੇ ਯਾਤਰੀਆਂ ਦਾ ਜਿੱਥੇ ਕਰੋਨਾ ਟੀਕਾਕਰਣ ਲਾਜ਼ਮੀ ਕੀਤਾ ਗਿਆ ਹੈ।
ਉੱਥੇ ਹੀ ਇਹ ਛੋਟ ਸਮੁੰਦਰੀ ਹਵਾਈ ਅਤੇ ਸੜਕੀ ਮਾਰਗ ਰਾਹੀਂ ਆਉਣ ਵਾਲੇ ਯਾਤਰੀਆਂ ਉੱਪਰ ਲਾਗੂ ਹੋਵੇਗੀ। ਐਲਾਨ ਵਿੱਚ ਆਖਿਆ ਗਿਆ ਹੈ ਕਿ ਕੈਨੇਡਾ ਆਉਣ ਵਾਲੇ ਸਾਰੇ ਯਾਤਰੀ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਚੁੱਕੇ ਹੋਣੇ ਚਾਹੀਦੇ ਹਨ। ਸਰਕਾਰ ਵੱਲੋਂ ਕੈਨੇਡਾ ਪਹੁੰਚਣ ਤੇ ਸ਼ੱਕੀ ਯਾਤਰੀਆਂ ਦਾ ਕਰੋ ਨਾਂ ਟੈਸਟ ਵੀ ਕਰਵਾਇਆ ਜਾ ਸਕਦਾ ਹੈ।
ਸਰਕਾਰ ਵੱਲੋਂ ਜਿਥੇ ਹੁਣ ਕੈਨੇਡਾ ਵਿੱਚ ਦਾਖਲ ਹੋਣ ਵਾਲੇ ਯਾਤਰੀਆਂ ਨੂੰ ਕਰੋਨਾ ਟੈਸਟ ਤੋਂ ਛੋਟ ਦਿੱਤੀ ਗਈ ਹੈ ਉਥੇ ਹੀ ਹੁਣ ਯਾਤਰੀਆਂ ਨੂੰ ਕੈਨੇਡਾ ਦਾਖਲ ਹੋਣ ਤੋਂ ਪਹਿਲਾਂ ਕੋਈ ਵੀ ਕੋਈ ਨਹੀਂ ਟੈਸਟ ਜਿਨ੍ਹਾਂ ਵਿੱਚ ਐਂਟੀ ਪੀਸੀਆਰ ਜਾਂ ਰੈਪਿਡ ਐਂਟੀਜਨ ਕਰਵਾਉਣ ਦੀ ਜਰੂਰਤ ਨਹੀਂ ਹੋਵੇਗੀ। ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਦਿਸ਼ਾ-ਨਿਰਦੇਸ਼ ਕੈਨੇਡਾ ਅੰਦਰ ਇੱਕ ਅਪ੍ਰੈਲ ਤੋਂ ਲਾਗੂ ਹੋ ਗਏ ਹਨ।