ਦੁਨੀਆ ਚ ਪ੍ਰਸਿੱਧ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿਥੇ ਰੋਜ਼ਾਨਾ ਹੀ ਲੱਖਾਂ ਦੀ ਤਦਾਦ ਵਿੱਚ ਸ਼ਰਧਾਲੂ ਦਰਸ਼ਨ ਕਰਨ ਲਈ ਪਹੁੰਚਦੇ ਹਨ। ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਜਿਥੇ ਸੰਗਤਾਂ ਵੱਲੋਂ ਸ਼ਰਧਾ ਸਤਿਕਾਰ ਨਾਲ ਨਤਮਸਤਕ ਹੋ ਜਾਂਦਾ ਹੈ। ਉਥੇ ਹੀ ਸੰਤਨ ਨੂੰ ਮੁਰਾਦਾਂ ਪੂਰੀਆਂ ਹੋਣ ਤੇ ਉਨ੍ਹਾਂ ਵਿੱਚ ਅਥਾਹ ਖੁਸ਼ੀ ਵੀ ਦੇਖੀ ਜਾਂਦੀ ਹੈ। ਜਿੱਥੇ ਸਭ ਧਰਮਾਂ ਦੇ ਲੋਕਾਂ ਵੱਲੋਂ ਸਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਅਥਾਹ ਸ਼ਰਧਾ ਰੱਖੀ ਜਾ ਰਹੀ ਹੈ ਅਤੇ ਸਭ ਨੂੰ ਬਿਨਾਂ ਭੇਦ ਭਾਵ ਦੇ ਨਤਮਸਤਕ ਹੋਇਆ ਜਾਂਦਾ ਹੈ। ਜਿੱਥੇ ਸੰਗਤਾਂ ਗੁਰਬਾਣੀ ਨਾਲ ਜੁੜਦੀਆਂ ਹਨ। ਉਥੇ ਹੀ ਕਈ ਗਲਤ ਅਨਸਰਾਂ ਵੱਲੋਂ ਬੇਅਦਬੀ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ, ਜਿਸ ਕਾਰਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।।
ਦੱਸ ਦਈਏ ਕਿ ਸ੍ਰੀ ਦਰਬਾਰ ਸਾਹਿਬ ਤੋਂ ਇਹ ਵੱਡੀ ਡਿਊਟੀ ਨਿਭਾਉਣ ਵਾਲੇ ਸੇਵਾਦਾਰਾਂ ਤੇ ਲੱਗੀ ਰੋਕ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਇਨ੍ਹਾਂ ਗੱਲਾਂ ਤੋਂ ਬਾਅਦ ਚੌਕਸੀ ਵਧਾ ਦਿੱਤੀ ਗਈ ਹੈ। ਉੱਥੇ ਹੀ ਪਰਕਰਮਾਂ ਵਿਚ ਡਿਊਟੀ ਨਿਭਾਉਣ ਵਾਲੇ ਸੇਵਾਦਾਰਾਂ ਵਾਸਤੇ ਹੁਣ ਨਵੇਂ ਨਿਯੁਕਤ ਹੋਏ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਵੱਲੋਂ ਕੁਝ ਤਬਦੀਲੀ ਕੀਤੀ ਗਈ ਹੈ।।
ਉੱਥੇ ਹੀ ਉਨ੍ਹਾਂ ਵੱਲੋਂ ਪ੍ਰਕਰਮਾ ਵਿੱਚ ਡਿਊਟੀ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਫ਼ੋਨ ਦੀ ਸਹੂਲਤ ਵਾਸਤੇ ਵਾਕੀ ਟਾਕੀ ਦਿੱਤੇ ਜਾ ਰਹੇ ਹਨ। ਜਿਸ ਨਾਲ ਸੇਵਾਦਾਰਾਂ ਵੱਲੋਂ ਦਫ਼ਤਰ ਦੇ ਨਾਲ ਤਾਲਮੇਲ ਕਾਇਮ ਰੱਖਿਆ ਜਾ ਸਕੇ। ਉੱਥੇ ਹੀ ਵੱਖ-ਵੱਖ ਭਾਸ਼ਾਵਾਂ ਵਿੱਚ ਜਾਣਕਾਰੀ ਲਈ ਬੋਰਡ ਵੀ ਲਗਾਏ ਗਏ ਹਨ ਤਾਂ ਜੋ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਣ ਵਾਲੀ ਸੰਗਤ ਨੂੰ ਸਥਾਨਕ ਭਾਸ਼ਾ ਦਾ ਗਿਆਨ ਨਾ ਹੋਣ ਕਾਰਨ ਮਰਿਆਦਾ ਵਿੱਚ ਰਹਿ ਕੇ ਹੀ ਦਰਸ਼ਨ ਕਰਨ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਗਿਆ ਹੈ।