ਦੇਸ਼ ਅੰਦਰ ਜਿਥੇ ਪਹਿਲਾਂ ਹੀ ਕਰੋਨਾ ਦੇ ਚੱਲਦੇ ਹੋਏ ਤਾਲਾਬੰਦੀ ਕੀਤੇ ਜਾਣ ਕਾਰਨ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਬੰਦ ਹੋ ਗਏ ਸਨ। ਜਿੱਥੇ ਲੋਕਾਂ ਤੇ ਰੋਜ਼ਗਾਰ ਬੰਦ ਹੋਣ ਕਾਰਨ ਉਹ ਬੇਰੁਜ਼ਗਾਰ ਹੋਏ। ਉਥੇ ਹੀ ਉਨ੍ਹਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ। ਇਸ ਮੁਸ਼ਕਲ ਦੇ ਦੌਰ ਵਿੱਚ ਜਿੱਥੇ ਲੋਕਾਂ ਵੱਲੋਂ ਆਪਣੀ ਜਮ੍ਹਾਂ ਪੂੰਜੀ ਨੂੰ ਵੀ ਇਸਤੇਮਾਲ ਕਰ ਲਿਆ ਗਿਆ। ਉਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਸਾਰੇ ਲੋਕਾਂ ਵੱਲੋਂ ਬੜੀ ਮੁਸ਼ਕਲ ਨਾਲ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ, ਵੱਧ ਰਹੀ ਮਹਿੰਗਾਈ ਨੇ ਲੋਕਾਂ ਲਈ ਫਿਰ ਤੋਂ ਮੁਸ਼ਕਲਾਂ ਪੈਦਾ ਕਰ ਦਿੱਤੀਆਂ।
ਪਿਛਲੇ ਕੁਝ ਮਹੀਨਿਆਂ ਤੋਂ ਜਿਥੇ ਲਗਾਤਾਰ ਪੈਟਰੋਲ ,ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਉਥੇ ਹੀ ਇਨ੍ਹਾਂ ਚੀਜ਼ਾਂ ਉਪਰ ਨਿਰਭਰ ਬਹੁਤ ਸਾਰੀਆਂ ਵਸਤਾਂ ਅਤੇ ਕਈ ਕਾਰੋਬਾਰਾਂ ਦੇ ਵਿੱਚ ਵੀ ਉਨ੍ਹਾਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। ਹੁਣ ਪੰਜਾਬ ਵਾਸੀਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਫਰ ਕਰਨ ਵਾਲਿਆਂ ਤੇ ਇਸ ਦਾ ਅਸਰ ਹੋਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਚ ਜਿੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਵੱਲੋਂ ਵੀ ਬੱਸਾਂ ਦਾ ਕਰਾਇਆ ਵਧਾਉਣ ਵਾਸਤੇ ਪੰਜਾਬ ਸਰਕਾਰ ਨੂੰ ਇੱਕ ਪ੍ਰਸਤਾਵ ਭੇਜ ਕੇ ਦਰਾਂ ਵਿੱਚ ਦਸ ਪੈਸੇ ਪ੍ਰਤੀ ਕਿਲੋਮੀਟਰ ਦੇ ਵਾਧੇ ਦੀ ਮੰਗ ਕੀਤੀ ਗਈ ਸੀ। ਕਿਉਂਕਿ ਪੰਜਾਬ ਵਿੱਚ ਡੀਜ਼ਲ ਦੇ ਰੇਟ ਵਧਣ ਦੇ ਕਾਰਨ ਜਿੱਥੇ ਹੁਣ ਬੱਸਾਂ ਦਾ ਕਿਰਾਇਆ ਵਧ ਜਾਵੇਗਾ ਅਤੇ ਮੁਸਾਫਰਾਂ ਲਈ ਸਫ਼ਰ ਕਰਨਾ ਮਹਿੰਗਾ ਹੋ ਜਾਵੇਗਾ। ਕਿਉਂਕਿ ਪੰਜਾਬ ਦੇ ਵਿਚ ਜਿੱਥੇ ਡੀਜ਼ਲ ਭਰਵਾਉਣ ਵਾਸਤੇ ਕਾਰਪੋਰੇਸ਼ਨ ਦਾ ਕਰੀਬ 72 ਲੱਖ ਰੁਪਏ ਖਰਚ ਹੋ ਰਿਹਾ ਹੈ।
ਉਥੇ ਹੀ ਪੀਆਰਟੀਸੀ ਦੀਆਂ ਬੱਸਾਂ ਵਿੱਚ 80 ਹਜ਼ਾਰ ਡੀਜ਼ਲ ਦੀ ਖਪਤ ਹੋ ਰਹੀ ਹੈ। ਜਿਸ ਨੂੰ ਦੇਖਦੇ ਹੋਏ ਹੀ ਕਰਾਏ ਵਿੱਚ ਵਾਧਾ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ, ਕਿ ਆਰਥਿਕ ਮੁਸ਼ਕਲਾਂ ਨੂੰ ਦੇਖਦੇ ਹੋਏ ਹੀ ਉਨ੍ਹਾਂ ਵੱਲੋਂ ਕਿਰਾਏ ਵਿਚ ਵਾਧੇ ਦੀ ਮੰਗ ਕੀਤੀ ਜਾ ਰਹੀ ਹੈ।