ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ।ਅੰਗ (ANG) – ੬੭੦ (670)”*🌹🌺 ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
ਪਦਅਰਥ: ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ = ਇਕ ਤੂ ਹੀ।੨। ਸਭੁ ਕੋ = ਹਰੇਕ ਜੀਵ। ਤੇ = ਤੋਂ। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ}। ਮਾਹਿ = ਵਿਚ।੩। ਸਾਹ = ਹੇ ਸ਼ਾਹ! ਪਾਤਿਸ਼ਾਹ = ਹੇ ਪਾਤਿਸ਼ਾਹ! ਸਚੁ = ਸਦਾ-ਥਿਰ।੪।
*ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)।