Home / ਦੁਨੀਆ ਭਰ / ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਹ ਸੰਦੇਸ਼ ਜਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਹ ਸੰਦੇਸ਼ ਜਾਰੀ

ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਅੱਜ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਸਖ਼ਤ ਤਾੜਨਾ ਕੀਤੀ ਹੈ ਕਿ ਬਿਜਲੀ ਯੰਤਰਾਂ ਦਾ ਸਹੀ ਉਪਯੋਗ ਨਾ ਕਰਨ ਨਾਲ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨੀ ਭੇਟ ਹੋਣ ਦੀਆਂ ਖਬਰਾਂ ਦਿਨੋਂ-ਦਿਨ ਵੱਧ ਰਹੀਆਂ ਹਨ। ਬੀਤੇ ਦਿਨੀ ਜਗਰਾਉਂ ਦੇ ਗੁਰਦੁਆਰਾ ਅਜੀਤਸਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਾਹਿਬ ਗਿਧੌਰ, ਮਜੌਲਾ ਜ਼ਿਲ੍ਹਾ ਪੀਲੀਭੀਤ ਵਿਖੇ ਬਿਜਲੀ ਦਾ ਸ਼ਾਰਟ ਸ਼ਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ਹਨ, ਜੋ ਕਿ ਬਹੁਤ ਹੀ ਮੰਦਭਾਗੀ ਹੈ। ਇਸ ਖਬਰ ਨਾਲ ਹਰ ਸਿੱਖ ਦੇ ਹਿਰਦੇ ਨੂੰ ਠੇਸ ਪਹੁੰਚੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਵਾਰ-ਵਾਰ ਕਹਿਣ ਦੇ ਬਾਵਜੂਦ ਵੀ ਅਜਿਹੇ ਭਾਣੇ ਰੁਕ ਨਹੀਂ ਰਹੇ। ਜੇਕਰ ਹਰੇਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਆਪਣੀ ਜ਼ਿੰਮੇਵਾਰੀ ਸੁਹਿਰਦਤਾ ਨਾਲ ਨਿਭਾਏ ਤਾਂ ਅਜਿਹੇ ਭਾਣਿਆ ਤੋਂ ਬਚਾ ਜਾ ਸਕਦਾ ਹੈ।

ਉੱਧਰ ਦੂਜੇ ਪਾਸੇ ਦੱਸ ਦਈਏ ਕਿ ਸ੍ਰੀ ਦਰਬਾਰ ਸਾਹਿਬ ਤੋਂ ਇਹ ਵੱਡੀ ਡਿਊਟੀ ਨਿਭਾਉਣ ਵਾਲੇ ਸੇਵਾਦਾਰਾਂ ਤੇ ਲੱਗੀ ਰੋਕ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਇਨ੍ਹਾਂ ਗੱਲਾਂ ਤੋਂ ਬਾਅਦ ਚੌਕਸੀ ਵਧਾ ਦਿੱਤੀ ਗਈ ਹੈ। ਉੱਥੇ ਹੀ ਪਰਕਰਮਾਂ ਵਿਚ ਡਿਊਟੀ ਨਿਭਾਉਣ ਵਾਲੇ ਸੇਵਾਦਾਰਾਂ ਵਾਸਤੇ ਹੁਣ ਨਵੇਂ ਨਿਯੁਕਤ ਹੋਏ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਵੱਲੋਂ ਕੁਝ ਤਬਦੀਲੀ ਕੀਤੀ ਗਈ ਹੈ।।

ਉੱਥੇ ਹੀ ਉਨ੍ਹਾਂ ਵੱਲੋਂ ਪ੍ਰਕਰਮਾ ਵਿੱਚ ਡਿਊਟੀ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਫ਼ੋਨ ਦੀ ਸਹੂਲਤ ਵਾਸਤੇ ਵਾਕੀ ਟਾਕੀ ਦਿੱਤੇ ਜਾ ਰਹੇ ਹਨ। ਜਿਸ ਨਾਲ ਸੇਵਾਦਾਰਾਂ ਵੱਲੋਂ ਦਫ਼ਤਰ ਦੇ ਨਾਲ ਤਾਲਮੇਲ ਕਾਇਮ ਰੱਖਿਆ ਜਾ ਸਕੇ। ਉੱਥੇ ਹੀ ਵੱਖ-ਵੱਖ ਭਾਸ਼ਾਵਾਂ ਵਿੱਚ ਜਾਣਕਾਰੀ ਲਈ ਬੋਰਡ ਵੀ ਲਗਾਏ ਗਏ ਹਨ ਤਾਂ ਜੋ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਣ ਵਾਲੀ ਸੰਗਤ ਨੂੰ ਸਥਾਨਕ ਭਾਸ਼ਾ ਦਾ ਗਿਆਨ ਨਾ ਹੋਣ ਕਾਰਨ ਮਰਿਆਦਾ ਵਿੱਚ ਰਹਿ ਕੇ ਹੀ ਦਰਸ਼ਨ ਕਰਨ ਵਿੱਚ ਆਉਣ ਵਾਲੀਆਂ ਦਿੱਕਤਾਂ ਨੂੰ ਹੱਲ ਕੀਤਾ ਗਿਆ ਹੈ।

Check Also

Canada ਦੇ ਗੁਰਦਵਾਰਾ ਸਾਹਿਬ ਨੂੰ ਪੈ ਗਿਆ ਘੇਰਾ

Canada ਦੇ ਗੁਰਦਵਾਰਾ ਸਾਹਿਬ ਨੂੰ ਪੈ ਗਿਆ ਘੇਰਾ, 3 ਜਣਿਆਂ ਨੂੰ Police ਨੇ ਕੀਤਾ ਗ੍ਰਿਫ਼ਤਾਰ …